Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਜ਼ੀਰੋ ਐਮਿਸ਼ਨ ਵਾਲੇ ਵਾਹਨਾਂ ਨੂੰ ਕਿਫਾਇਤੀ ਬਣਾਉਣ ਵੱਲ ਇੱਕ ਹੋਰ ਕਦਮ

March 03, 2020 08:01 AM

ਟੋਰਾਂਟੋ, 2 ਮਾਰਚ (ਪੋਸਟ ਬਿਊਰੋ) : ਕੈਨੇਡੀਅਨ ਆਪਣੀ ਸਰਕਾਰ ਤੋਂ ਆਸ ਕਰਦੇ ਹਨ ਕਿ ਉਹ ਸਾਡੇ ਵਾਤਾਵਰਣ ਨੂੰ ਬਚਾਉਣ ਲਈ ਉਤਸ਼ਾਹੀ ਕਾਰਵਾਈ ਕਰੇ ਤੇ ਇਸ ਦੇ ਨਾਲ ਹੀ ਸਾਡੇ ਅਰਥਚਾਰੇ ਦੇ ਵਿਕਾਸ ਵੱਲ ਵੀ ਧਿਆਨ ਦੇਵੇ। ਇਸ ਤੋਂ ਇਲਾਵਾ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਨਾਲ ਨਾਲ ਵਰਕਰਜ਼ ਤੇ ਕਾਰੋਬਾਰੀਆਂ ਲਈ ਨਵੇਂ ਮੌਕੇ ਮੁਹੱਈਆ ਕਰਾਵੇ।
ਅਜਿਹਾ ਕਰਨ ਲਈ ਸਾਨੂੰ ਕੈਨੇਡਾ ਦੀ ਸਵੱਛ ਊਰਜਾ ਤਬਦੀਲੀ ਵਿੱਚ ਵਾਧਾ ਕਰਨ ਵਾਸਤੇ ਅਪਣਾਏ ਜਾਣ ਵਾਲੇ ਮਾਪਦੰਡਾਂ ਦਾ ਸਮਰਥਨ ਕਰਨਾ ਹੋਵੇਗਾ ਤੇ ਇਸ ਵਿੱਚ ਮਦਦ ਕਰਨੀ ਹੋਵੇਗੀ ਕਿ ਸਾਡੇ ਕਾਰੋਬਾਰ ਭਵਿੱਖ ਵਿੱਚ ਟਿਕਾਊ ਤਕਨਾਲੋਜੀ ਨੂੰ ਅਪਣਾ ਸਕਣ। ਪ੍ਰੌਸਪੈਕਟਰਜ਼ ਐਂਡ ਡਿਵੈਲਪਰਜ਼ ਐਸੋਸਿਏਸ਼ਨ ਆਫ ਕੈਨੇਡਾ ਵੱਲੋਂ ਆਯੋਜਿਤ ਗਲੋਬਲ ਮਿਨਰਲ ਐਕਸਪਲੋਰੇਸ਼ਨ ਐਂਡ ਮਾਈਨਿੰਗ ਕਨਵੈਨਸ਼ਨ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਕਿ ਸਰਕਾਰ ਇੱਕ ਨਵਾਂ ਇਨਸੈਂਟਿਵ ਪੇਸ਼ ਕਰਨ ਜਾ ਰਹੀ ਹੈ ਜੋ ਕਿ ਕੈਨੇਡੀਅਨ ਕਾਰੋਬਾਰੀਆਂ ਨੂੰ ਜ਼ੀਰੋ ਐਮਿਸ਼ਨ ਵਾਲੇ ਵਾਹਨ ਅਤੇ ਆਟੋਮੋਟਿਵ ਇਕੁਇਪਮੈਂਟ ਕਿਫਾਇਤੀ ਢੰਗ ਨਾਲ ਤਿਆਰ ਕਰਨ ਵਿੱਚ ਮਦਦ ਕਰੇਗਾ।
ਟਰੂਡੋ ਨੇ ਆਖਿਆ ਕਿ ਕੈਨੇਡਾ ਆਪਣੇ ਕਲਾਈਮੇਟ ਸਬੰਧੀ ਟੀਚੇ ਪੂਰੇ ਕਰ ਸਕੇ ਇਸ ਵਿੱਚ ਮਦਦ ਕਰਨ ਲਈ ਤੇ ਮੁਕਾਬਲੇਬਾਜ਼ੀ ਦੇ ਇਸ ਦੌਰ ਵਿੱਚ ਆਪਣੀਆਂ ਇੰਡਸਟਰੀਜ਼ ਨੂੰ ਕਾਇਮ ਰੱਖਣ ਲਈ ਕੈਨੇਡਾ ਸਰਕਾਰ ਮੌਜੂਦਾ ਜ਼ੀਰੋ ਐਮਿਸ਼ਨ ਵ੍ਹੀਕਲ ਇਨਸੈਂਟਿਵ ਨੂੰ ਆਮ ਵਾਹਨਾਂ ਤੱਕ ਲਿਜਾਣਾ ਚਾਹੁੰਦੀ ਹੈ। ਇਹ ਨਵਾਂ ਇਨਸੈਂਟਿਵ, ਮਾਈਨਿੰਗ, ਟਰਾਂਸਪੋਰਟੇਸ਼ਨ ਤੇ ਖੇਤੀਬਾੜੀ ਸਮੇਤ ਹੋਰਨਾਂ ਕਾਰੋਬਾਰਾਂ ਨੂੰ ਨਵੀਆਂ ਤੇ ਸਵੱਛ ਤਕਨਾਲੋਜੀਜ਼ ਨੂੰ ਅਪਨਾਉਣ ਦਾ ਮੌਕਾ ਦੇਵੇਗਾ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ