Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਕੈਨੇਡਾ ਤੇ ਚੀਨ ਦੇ ਤਣਾਅਪੂਰਨ ਸਬੰਧਾਂ ਨੂੰ ਸੁਧਾਰਨ ਲਈ ਕੋਵਿਡ-19 ਲਈ ਦਿੱਤਾ ਸਹਿਯੋਗ ਕਾਫੀ ਨਹੀਂ : ਕੌਂਗ

March 05, 2020 07:00 AM

ਓਟਵਾ, 4 ਮਾਰਚ (ਪੋਸਟ ਬਿਊਰੋ) : ਕੈਨੇਡਾ ਵਿੱਚ ਚੀਨ ਦੇ ਅੰਬੈਸਡਰ ਦਾ ਕਹਿਣਾ ਹੈ ਕਿ ਭਾਵੇਂ ਕੋਰੋਨਾਵਾਇਰਸ ਦੇ ਮਾਮਲੇ ਵਿੱਚ ਕੈਨੇਡਾ ਤੇ ਚੀਨ ਦਰਮਿਆਨ ਚੰਗਾ ਸਹਿਯੋਗ ਹੈ ਪਰ ਕਈ ਹੋਰਨਾਂ ਕਾਰਨਾਂ ਕਰਕੇ ਦੋਵਾਂ ਦੇਸ਼ਾਂ ਦਰਮਿਆਨ ਸਬੰਧ ਤਣਾਅਪੂਰਨ ਹੀ ਹਨ।
ਬੱੁਧਵਾਰ ਨੂੰ ਸਕਿਊਰਿਟੀ ਤੇ ਡਿਫੈਂਸ ਮਾਮਲੇ ਵਿੱਚ ਓਟਵਾ ਦੇ ਸੀਡੀਏ ਇੰਸਟੀਚਿਊਟ ਵਿੱਚ ਹੋਈ ਕਾਨਫਰੰਸ ਦਰਮਿਆਨ ਪੱਤਰਕਾਰਾਂ ਵੱਲੋਂ ਕੌਂਗ ਪੇਵੂ ਤੋਂ ਜਦੋਂ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਬਾਰੇ ਇਹ ਪੁੱਛਿਆ ਗਿਆ ਕਿ ਕੋਰੋਨਾਵਾਇਰਸ ਦੀ ਆਊਟਬ੍ਰੇਕ ਕਾਰਨ ਹੁਣ ਤਾਂ ਦੋਵਾਂ ਦੇਸ਼ਾਂ ਦਰਮਿਆਨ ਤਣਾਅ ਮੱੁਕ ਗਿਆ ਹੋਵੇਗਾ ਤਾਂ ਉਨ੍ਹਾਂ ਆਖਿਆ ਕਿ ਦੁਵੱਲੇ ਸਬੰਧਾਂ ਨਾਲ ਜੁੜੇ ਮੱੁਦਿਆਂ ਬਾਰੇ ਤੁਹਾਨੂੰ ਵੀ ਪਤਾ ਹੀ ਹੈ।
ਹਾਂ ਪਰ ਉਨ੍ਹਾਂ ਆਖਿਆ ਕਿ ਕੋਵਿਡ-19 ਖਿਲਾਫ ਲੜਾਈ ਵਿੱਚ ਕੈਨੇਡਾ ਵੱਲੋਂ ਦਿੱਤੇ ਜਾਣ ਵਾਲੇ ਸਹਿਯੋਗ ਦੀ ਅਸੀਂ ਸ਼ਲਾਘਾ ਕਰਦੇ ਹਾਂ। ਉਨ੍ਹਾਂ ਆਖਿਆ ਕਿ ਸਾਡੇ ਸਬੰਧਾਂ ਵਿੱਚ ਪਬਲਿਕ ਹੈਲਥ ਸੈਕਟਰ ਹਮੇਸ਼ਾਂ ਅਹਿਮ ਭੂਮਿਕਾ ਨਿਭਾਉਂਦਾ ਹੈ। ਦਸੰਬਰ 2018 ਵਿੱਚ ਚੀਨੀ ਕੰਪਨੀ ਹੁਆਵੇਈ ਦੀ ਚੀਫ ਫਾਇਨਾਂਸ਼ੀਅਲ ਆਫੀਸਰ ਮੈਂਗ ਵਾਨਜੋ਼ਊ ਨੂੰ ਵੈਨਕੂਵਰ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਸੀ। ਅਮਰੀਕਾ ਵੱਲੋਂ ਮੈਂਗ ਵਾਨਜ਼ੋਊ ਦੀ ਹਵਾਲਗੀ ਦੇ ਸਬੰਧ ਵਿੱਚ ਕੈਨੇਡਾ ਨੇ ਇਹ ਗ੍ਰਿਫਤਾਰੀ ਕੀਤੀ ਸੀ ਪਰ ਉਦੋਂ ਤੋਂ ਲੈ ਕੇ ਹੁਣ ਤੱਕ ਕੈਨੇਡਾ ਤੇ ਚੀਨ ਦੇ ਸਬੰਧ ਤਣਾਅਪੂਰਨ ਚੱਲ ਰਹੇ ਹਨ।
ਇਸ ਤੋਂ ਕੱੁਝ ਸਮੇਂ ਬਾਅਦ ਹੀ ਚੀਨ ਵੱਲੋਂ ਦੋ ਕੈਨੇਡੀਅਨਾਂ ਮਾਈਕਲ ਸਪੇਵਰ ਤੇ ਮਾਈਕਲ ਕੋਵਰਿਗ ਨੂੰ ਗ੍ਰਿਫਤਾਰ ਕਰ ਲਿਆ ਗਿਆ। ਕੈਨੇਡਾ ਇਸ ਨੂੰ ਬਦਲਾਲਊ ਕਾਰਵਾਈ ਦੱਸ ਰਿਹਾ ਸੀ ਜਦਕਿ ਚੀਨ ਅਜਿਹਾ ਨਹੀਂ ਮੰਨਦਾ। ਚੀਨ ਵੱਲੋਂ ਕੈਨੇਡੀਅਨ ਬੀਫ ਤੇ ਪੋਰਕ ਦੇ ਇੰਪੋਰਟ ੳੱੁਤੇ ਵੀ ਪਾਬੰਦੀ ਲਾਈ ਜਾ ਚੱੁਕੀ ਹੈ।
ਇੰਜ ਲੱਗ ਰਿਹਾ ਸੀ ਕਿ ਕੋਰੋਨਾਵਾਇਰਸ ਆਊਟਬ੍ਰੇਕ ਤੋਂ ਬਾਅਦ ਦੋਵਾਂ ਮੁਲਕਾਂ ਦਰਮਿਆਨ ਚੱਲ ਰਿਹਾ ਤਣਾਅ ਖਤਮ ਹੋ ਗਿਆ ਹੋਵੇਗਾ। ਪਰ ਚੀਨੀ ਅੰਬੈਸਡਰ ਨੇ ਬੱੁਧਵਾਰ ਨੂੰ ਇਹ ਸੰਕੇਤ ਦਿੱਤਾ ਹੈ ਕਿ ਹੈਲਥ ਨਾਲ ਸਬੰਧਤ ਮੱੁਦੇ ਦੋਵਾਂ ਦੇਸ਼ਾਂ ਦੇ ਆਪਸੀ ਸਬੰਧਾਂ ਨਾਲੋਂ ਵੱਖਰੇ ਹਨ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ