Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਖਾਲਸਾ ਕਮਿਉਨਿਟੀ ਸਕੂਲ ਨੇ ਸਾਲਾਨਾ ਟੈਲੈਂਟ ਸ਼ੋਅ ਕਰਵਾਇਆ

March 05, 2020 09:50 AM

ਲਿਵਿੰਗ ਆਰਟਸ ਸੈਂਟਰ ( ਹੈਮਰਸਨ ਹਾਲ) ਮਿਸੀਸਾਗਾ ਵਿੱਚ ਮਾਪਿਆਂ ਨਾਲ ਖਚਾਖਚ ਭਰੇ ਆਡੀਟੋਰੀਅਮ ਵਿੱਚ ਖਾਲਸਾ ਕਮਿਉਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਵੱਲੋਂ 29 ਫਰਵਰੀ 2020 ਦਿਨ ਸਨਿਚਰਵਾਰ ਨੂੰ 18ਵੇਂ ਟੈਲੈਂਟ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਜੇਕੇ ਤੋਂ ਗ੍ਰੇਡ 5 ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਅਰਦਾਸ ਤੋਂ ਉਪਰੰਤ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਛੋਟੇ 2 ਬੱਚਿਆਂ ਨੇ ਰੰਗ ਬਿਰੰਗੇ ਕੱਪੜਿਆਂ ਵਿੱਚ ਆਪਣੇ ਆਪਣੇ ਆਈਟਮਜ਼ ਬੜੀ ਅਦਾਇਗੀ ਨਾਲ ਪੇਸ਼ ਕੀਤੇ। ਪ੍ਰੋਗਰਾਮ ਵਿੱਚ ਪੰਜਾਬੀ ਅਤੇ ਅੰਗਰੇਜੀ ਦੀਆਂ ਕਵਿਤਾਵਾਂ ਅਤੇ ਨਾਟਕ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ ਗਏ । ਛੋਟੇ 2 ਬੱਚਿਆਂ ਦੀ ਅਦਾਕਾਰੀ ਦੇਖ ਕੇ ਬੱਚਿਆਂ ਦੇ ਮਾਤਾ ਪਿਤਾ , ਪਰਿਵਾਰ ਦੇ ਮੈਂਬਰ, ਦੋਸਤ ਮਿੱਤਰ ਅਤੇ ਰਿਸ਼ਤੇਦਾਰ ਬਹੁਤ ਹੀ ਖੁਸ਼ ਹੋਏ ਅਤੇ ਤਾੜੀਆਂ ਮਾਰ ਕੇ ਬੱਚਿਆਂ ਦੀ ਹੌਸਲਾ ਅਫ਼ਜਾਈ ਕਰਦੇ ਰਹੇ। ਵਿਦਿਆਰਥੀਆਂ ਵੱਲੋਂ ਸਟੇਜ ਸੈਕਟਰੀ ਦੀ ਜੁੰਮੇਵਾਰੀ ਬੜੇ ਸੁਚੱਜੇ ਢੰਗ ਨਾਲ ਨਿਭਾਈ ਗਈ। ਪੰਜਾਬੀ ਦੇ ਨਾਟਕ ‘ਅਜੋਕੀ ਜਿ਼ੰਦਗੀ’ ਵਿੱਚ ਸੋਸ਼ਲ ਮੀਡੀਆ ਦੇ ਸਾਡੀ ਰੋਜ਼ਾਨਾ ਜਿ਼ੰਦਗੀ ਤੇ ਪੈ ਰਹੇ ਬੁਰੇ ਪ੍ਰਭਾਵਾਂ ਦਾ ਵਰਣਨ ਕੀਤਾ ਗਿਆ। ਦੂਸਰੇ ਨਾਟਕ ‘ਕੋਠੀ ਵਾਲਾ ਰੋਵੇ, ਛੱਪਰ ਵਾਲਾ ਸੋਵੇ ਵਿੱਚ ਅੱਜ ਕੱਲ ਰਿਸ਼ਤਿਆਂ ਵਿੱਚ ਖਤਮ ਹੋ ਰਹੇ ਪਿਆਰ ਅਤੇ ਵੱਧ ਰਹੇ ਲਾਲਚ ਨੂੰ ਬਿਆਨ ਕੀਤਾ ਗਿਆ ਹੈ।
ਖਾਲਸਾ ਕਮਿਉਨਿਟੀ ਸਕੂਲ ਵਿੱਚ ਵਿਦਿਆਰਥੀਆਂ ਦੇ ਸਰਬ- ਪੱਖੀ ਵਿਕਾਸ ਲਈ ਸਾਰਾ ਸਾਲ ਵੱਖ ਵੱਖ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਜਾਂਦੇ ਹਨ। ਹਰ ਸਾਲ ਵਿਦਿਆਰਥੀਆਂ ਵੱਲੋਂ ਟੈਲੈਂਟ ਸ਼ੋਅ ਕੀਤਾ ਜਾਂਦਾ ਹੈ।
ਜਿਸ ਵਿੱਚ ਹਰੇਕ ਬੱਚੇ ਨੂੰ ਆਪ ਦੀ ਪ੍ਰਤਿਭਾ ਨੂੰ ਚੰਗੇ ਢੰਗ ਨਾਲ ਉਭਾਰਨ ਦਾ ਮੌਕਾ ਮਿਲਦਾ ਹੈ। ਜਿਸ ਨਾਲ ਬੱਚਿਆਂ ਦੇ ਆਤਮ ਵਿਸ਼ਵਾਸ ਵਿੱਚ ਵਾਧਾ ਹੁੰਦਾ ਹੈ ਅਤੇ ਬੱਚਿਆਂ ਵਿੱਚ ਜੁੰਮੇਵਾਰੀ , ਸਮਾਜਕ ਅਤੇ ਵਿਸ਼ਵ-ਵਿਆਪੀ ਸੋਚ ਨੂੰ ਵਧਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ