Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਫਰੀਲੈਂਡ ਨੇ ਪ੍ਰੋਵਿੰਸਾਂ ਤੇ ਟੈਰੇਟਰੀਜ਼ ਤੋਂ ਕੋਵਿਡ-19 ਸਬੰਧੀ ਤਿਆਰੀ ਬਾਰੇ ਕੀਤਾ ਸਵਾਲ

March 10, 2020 05:47 PM

ਓਟਵਾ, 10 ਮਾਰਚ (ਪੋਸਟ ਬਿਊਰੋ) : ਸ਼ੱੁਕਰਵਾਰ ਨੂੰ ਪ੍ਰੀਮੀਅਰਜ਼ ਤੇ ਪ੍ਰਧਾਨ ਮੰਤਰੀ ਦਰਮਿਆਨ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਹੀ ਫੈਡਰਲ ਸਰਕਾਰ ਵੱਲੋਂ ਪ੍ਰੋਵਿੰਸਿਜ਼ ਤੇ ਟੈਰੇਟਰੀਜ਼ ਤੋਂ ਕੋਵਿਡ-19 ਨਾਲ ਨਜਿੱਠਣ ਦੀ ਉਨ੍ਹਾਂ ਦੀ ਤਿਆਰੀ ਬਾਰੇ ਪੱੁਛਿਆ ਜਾ ਰਿਹਾ ਹੈ।
ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਪ੍ਰੋਵਿੰਸਿਜ਼ ਤੇ ਟੈਰੇਟਰੀਜ਼ ਨੂੰ ਲਿਖੀ ਚਿੱਠੀ ਵਿੱਚ ਇਹ ਪੁੱਛਿਆ ਹੈ ਕਿ ਉਹ ਕੋਰੋਨਾਵਾਇਰਸ ਦੇ ਸਬੰਧ ਵਿੱਚ ਕੀਤੀ ਗਈ ਉਨ੍ਹਾਂ ਦੀ ਤਿਆਰੀ ਬਾਰੇ ਫੈਡਰਲ ਸਰਕਾਰ ਨੂੰ ਜਾਣੂ ਕਰਵਾਉਣ। ਇਸ ਦੌਰਾਨ ਇਹ ਵੀ ਪੁੱਛਿਆ ਗਿਆ ਹੈ ਕਿ ਇਹ ਵੀ ਦੱਸਿਆ ਜਾਵੇ ਕਿ ਓਟਵਾ ਵਿੱਚ ਹੋਣ ਜਾ ਰਹੀ ਇਸ ਮੀਟਿੰਗ ਤੋਂ ਪਹਿਲਾਂ ਕੀ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਘਾਟ ਹੈ ਜਾਂ ਨਹੀਂ।
ਇਹ ਚਿੱਠੀ ਉਸ ਸਮੇਂ ਆਈ ਜਦੋਂ ਸੋਮਵਾਰ ਨੂੰ ਕੋਵਿਡ-19 ਨਾਲ ਹੋਈ ਪਹਿਲੀ ਮੌਤ ਦਾ ਖੁਲਾਸਾ ਹੋਇਆ। ਬ੍ਰਿਟਿਸ਼ ਕੋਲੰਬੀਆ ਦੀ ਪ੍ਰੋਵਿੰਸ਼ੀਅਲ ਹੈਲਥ ਅਧਿਕਾਰੀ ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਐਤਵਾਰ ਰਾਤ ਨੂੰ ਇੱਕ ਬਜੁ਼ਰਗ ਵਿਅਕਤੀ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ। ਇਹ ਵਿਅਕਤੀ ਆਪਣੇ 80ਵਿਆਂ ਵਿੱਚ ਸੀ ਤੇ ਇਸ ਦੀ ਮੌਤ ਲਿੰਨ ਵੈਲੀ ਕੇਅਰ ਸੈਂਟਰ ਵਿੱਚ ਹੋਈ। ਇਸ ਵਿਅਕਤੀ ਨੂੰ ਕੋਰੋਨਾਵਾਇਰਸ ਹੋਣ ਬਾਰੇ ਵੀਰਵਾਰ ਤੇ ਸ਼ੱੁਕਰਵਾਰ ਸਵੇਰੇ ਹੀ ਪਤਾ ਲੱਗਿਆ।
ਸੁ਼ੱਕਰਵਾਰ ਨੂੰ ਹੋਣ ਜਾ ਰਹੀ ਫਰਸਟ ਮੰਤਰੀਆਂ ਦੀ ਮੀਟਿੰਗ ਵਿੱਚ ਕੋਰੋਨਾਵਾਇਰਸ ਕਾਰਨ ਦੇਸ਼ ਦੇ ਸਿਹਤ ਕੇਅਰ ਸਿਸਟਮ ਤੇ ਅਰਥਚਾਰੇ ਉੱਤੇ ਪੈਣ ਵਾਲੇ ਪ੍ਰਭਾਵ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਆਪਣੇ ਪੱਤਰ ਵਿੱਚ ਫਰੀਲੈਂਡ ਨੇ ਆਖਿਆ ਕਿ ਫੈਡਰਲ ਸਰਕਾਰ ਪਹਿਲਾਂ ਹੀ ਨਿਜੀ ਪ੍ਰੋਟੈਕਟਿਵ ਇਕੁਇਪਮੈਂਟ ਵੱਡੀ ਮਾਤਰਾ ਵਿੱਚ ਖਰੀਦ ਰਹੀ ਹੈ।
ਵਿੱਤ ਮੰਤਰੀ ਬਿੱਲ ਮੌਰਨਿਊ ਨੇ ਆਖਿਆ ਕਿ ਦੇਸ਼ ਦੀ ਵਿੱਤੀ ਸਥਿਤੀ ਅਜਿਹੀ ਕਿਸੇ ਵੀ ਤਰ੍ਹਾਂ ਦੀ ਵੱਡੀ ਸਮੱਸਿਆ ਨਾਲ ਨਜਿੱਠਣ ਲਈ ਮਜ਼ਬੂਤ ਹੈ। ਪਰ ਉਨ੍ਹਾਂ ਇਸ ਸਬੰਧ ਵਿੱਚ ਕੋਈ ਵੇਰਵੇ ਨਹੀਂ ਦੱਸੇ ਤੇ ਨਾ ਹੀ ਕਿਸੇ ਯੋਜਨਾ ਦਾ ਐਲਾਨ ਕੀਤਾ ਗਿਆ। ਉਨ੍ਹਾਂ ਇਹ ਵੀ ਨਹੀਂ ਦੱਸਿਆ ਕਿ ਫੈਡਰਲ ਬਜਟ ਕਦੋਂ ਜਾਰੀ ਕੀਤਾ ਜਾਵੇਗਾ। ਕੈਨੇਡਾ ਵਿੱਚ ਕੋਰੋਨਾਵਾਇਰਸ ਦੇ 78 ਮਾਮਲੇ ਹਨ, ਜਿਨ੍ਹਾਂ ਵਿੱਚੋਂ 32 ਬ੍ਰਿਟਿਸ਼ ਕੋਲੰਬੀਆ ਵਿੱਚ, 35 ਓਨਟਾਰੀਓ ਵਿੱਚ, ਸੱਤ ਅਲਬਰਟਾ ਵਿੱਚ ਤੇ ਚਾਰ ਕਿਊਬਿਕ ਵਿੱਚ ਹਨ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ