Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਅਗਲੇ ਸਾਲ ਹੋਣ ਜਾ ਰਹੀਆਂ ਫੈਡਰਲ ਚੋਣਾਂ ਵਿੱਚ ਟਰੂਡੋ ਨੂੰ ਚੱਲਦਾ ਕੀਤਾ ਜਾਵੇ : ਫੋਰਡ

October 31, 2018 08:57 AM

ਓਨਟਾਰੀਓ, 30 ਅਕਤੂਬਰ (ਪੋਸਟ ਬਿਊਰੋ) : ਪ੍ਰਗਰੈਸਿਵ ਕੰਜ਼ਰਵੇਟਿਵ ਪ੍ਰੀਮੀਅਰ ਡੱਗ ਫੋਰਡ ਵੱਲੋਂ ਕੈਨੇਡੀਅਨ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਗਲੇ ਸਾਲ ਹੋਣ ਜਾ ਰਹੀਆਂ ਫੈਡਰਲ ਚੋਣਾਂ ਵਿੱਚ ਉਹ ਸਾਰੇ ਰਲ ਕੇ ਲਿਬਰਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਚੱਲਦਾ ਕਰਨ।
ਕੁਈਨਜ਼ ਪਾਰਕ ਵਿਖੇ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਦੀ ਜਾਣ-ਪਛਾਣ ਕਰਵਾਉਣ ਸਮੇਂ ਫੋਰਡ ਨੇ ਉਨ੍ਹਾਂ ਨੂੰ ਕੈਨੇਡਾ ਦਾ ਅਗਲਾ ਪ੍ਰਧਾਨ ਮੰਤਰੀ ਦੱਸਿਆ। ਵਾਤਾਵਰਣ ਵਿੱਚ ਹੋ ਰਹੀਆਂ ਤਬਦੀਲੀਆਂ ਨਾਲ ਨਜਿੱਠਣ ਲਈ ਕਾਰਬਨ ਟੈਕਸ ਲਾਉਣ ਦੀ ਲਿਬਰਲ ਸਰਕਾਰ ਦੀ ਯੋਜਨਾ ਦੇ ਸਬੰਧ ਵਿੱਚ ਇੱਕ ਵਾਰੀ ਮੁੜ ਫੋਰਡ ਨੇ ਟਰੂਡੋ ਉੱਤੇ ਨਿਸ਼ਾਨਾ ਸਾਧਿਆ। ਮੰਗਲਵਾਰ ਨੂੰ ਪ੍ਰੀਮੀਅਰ ਨੇ ਆਖਿਆ ਕਿ ਕਾਰਬਨ ਟੈਕਸ ਸੱਭ ਤੋਂ ਮਾੜਾ ਟੈਕਸ ਹੈ।
ਫੈਡਰਲ ਸਰਕਾਰ ਦੇ ਇਸ ਫੈਸਲੇ ਨੂੰ ਕਾਨੂੰਨੀ ਚੁਣੌਤੀ ਦੇਣ ਉੱਤੇ ਫੋਰਡ 30 ਮਿਲੀਅਨ ਡਾਲਰ ਖਰਚ ਕਰਨਗੇ। ਉਨ੍ਹਾਂ ਆਖਿਆ ਕਿ ਕਾਰਬਨ ਟੈਕਸ ਤੋਂ ਛੁਟਕਾਰਾ ਪਾਉਣ ਦਾ ਇੱਕੋ ਇੱਕ ਰਾਹ ਹੈ ਕਿ ਜਸਟਿਨ ਟਰੂਡੋ ਤੋਂ ਖਹਿੜਾ ਛੁਡਾਇਆ ਜਾਵੇ। ਉਨ੍ਹਾਂ ਆਖਿਆ ਕਿ ਇੱਕ ਵਾਰੀ ਟਰੂਡੋ ਤੋਂ ਪਿੱਛਾ ਛੁੱਟਣ ਨਾਲ ਤੁਹਾਡੀਆਂ ਸਾਰਿਆਂ ਦੀਆਂ ਜੇਬ੍ਹਾਂ ਵਿੱਚ ਜਿ਼ਆਦਾ ਪੈਸਾ ਹੋਵੇਗਾ। ਇਸ ਦੇ ਨਾਲ ਹੀ ਕਾਰੋਬਾਰ ਵੀ ਵੱਧ-ਫੁੱਲ ਸਕਣਗੇ।
ਫੋਰਡ ਵੱਲੋਂ ਪ੍ਰਧਾਨ ਮੰਤਰੀ ਖਿਲਾਫ ਸਾਧੇ ਗਏ ਨਿਸ਼ਾਨੇ ਉਨ੍ਹਾਂ ਦੀ ਪੂਰਵਜ ਸਾਬਕਾ ਲਿਬਰਲ ਪ੍ਰੀਮੀਅਰ ਕੈਥਲੀਨ ਵਿੰਨ ਦੀ ਸਾਬਕਾ ਟੋਰੀ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨਾਲ ਸੁਰ ਨਾ ਮਿਲਣ ਵਾਂਗ ਹੀ ਲੱਗੇ। 2014 ਦੀਆਂ ਆਪਣੀਆਂ ਸਫਲ ਪ੍ਰੋਵਿੰਸ਼ੀਅਲ ਚੋਣਾਂ ਦੌਰਾਨ ਵਿੰਨ ਨੇ ਹਾਰਪਰ ਖਿਲਾਫ ਮੁਹਿੰਮ ਵਿੱਢੀ ਸੀ ਤੇ ਇਸ ਤੋਂ ਬਾਅਦ 2015 ਦੀ ਟਰੂਡੋ ਦੀ ਫੈਡਰਲ ਜਿੱਤ ਮੌਕੇ ਵੀ ਉਨ੍ਹਾਂ ਅਜਿਹਾ ਹੀ ਕੀਤਾ ਸੀ। ਇਸ ਮੌਕੇ ਸ਼ੀਅਰ ਨੇ ਆਖਿਆ ਕਿ ਉਹ ਹਮੇਸ਼ਾਂ ਤੋਂ ਇਹ ਮੰਨਦੇ ਹਨ ਕਿ ਵਾਤਾਵਰਣ ਵਿੱਚ ਹੋ ਰਹੀਆਂ ਤਬਦੀਲੀਆਂ ਅਸਲੀ ਹਨ ਤੇ ਇਹ ਸੱਭ ਮਨੁੱਖੀ ਵਿਵਹਾਰ ਕਾਰਨ ਹੀ ਹੋ ਰਿਹਾ ਹੈ। ਇਸ ਤੋਂ ਪਹਿਲਾਂ ਫੋਰਡ ਨੇ ਸ਼ੀਅਰ ਦਾ ਸਵਾਗਤ ਕੀਤਾ ਦੇ ਫਿਰ ਦੋਵਾਂ ਆਗੂਆਂ ਨੇ ਟਰੂਡੋ ਸਰਕਾਰ ਦੇ ਕਾਰਬਨ ਟੈਕਸ ਖਿਲਾਫ ਆਪਣੀ ਰਣਨੀਤੀ ਉਲੀਕਣ ਲਈ ਮੀਟਿੰਗ ਵੀ ਕੀਤੀ।
ਸ਼ੀਅਰ ਵੱਲੋਂ ਅਜੇ ਤੱਕ ਗ੍ਰੀਨਹਾਊਸ ਗੈਸਾਂ ਦਾ ਰਿਸਾਅ ਰੋਕਣ ਲਈ ਭਾਵੇਂ ਆਪਣੀ ਪਾਰਟੀ ਦੀ ਕਿਸੇ ਯੋਜਨਾ ਦਾ ਕੋਈ ਖੁਲਾਸਾ ਨਹੀਂ ਕੀਤਾ ਗਿਆ ਪਰ ਉਨ੍ਹਾਂ ਇਸ ਮੌਕੇ ਆਖਿਆ ਕਿ ਕਾਰਬਨ ਟੈਕਸ ਨਾਲ ਲੜਨ ਲਈ ਜਿਹੜੀਆਂ ਨਵੀਆਂ ਆਵਾਜ਼ਾਂ ਉੱਠ ਰਹੀਆਂ ਹਨ ਉਹ ਵਧੀਆ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ