Welcome to Canadian Punjabi Post
Follow us on

12

July 2025
 
ਟੋਰਾਂਟੋ/ਜੀਟੀਏ

ਵਿਦੇਸ਼ ਮੰਤਰੀ ਸੈਲਫ ਆਈਸੋਲੇਸ਼ਨ ’ਚ, ਕਰਵਾਈ ਕੋਵਿਡ-19 ਸਬੰਧੀ ਜਾਂਚ

March 20, 2020 09:50 AM

ਓਟਵਾ, 19 ਮਾਰਚ (ਪੋਸਟ ਬਿਊਰੋ) : ਕੈਨੇਡਾ ਦੇ ਵਿਦੇਸ਼ ਮੰਤਰੀ ਫਰੈਂਕੌਇਸ ਫਿਲਿਪ ਸੈ਼ਂਪੇਨ ਨੇ ਇਹ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ ਕੋਵਿਡ-19 ਦੇ ਸਬੰਧ ਵਿੱਚ ਆਪਣੀ ਜਾਂਚ ਕਰਵਾਈ ਗਈ ਹੈ ਤੇ ਇਸ ਸਮੇਂ ਉਹ ਨਤੀਜਿਆਂ ਦੀ ਉਡੀਕ ਕਰ ਰਹੇ ਹਨ ਤੇ ਸੈਲਫ ਆਈਸੋਲੇਸ਼ਨ ਵਿੱਚ ਹਨ।
ਉਨ੍ਹਾਂ ਆਖਿਆ ਕਿ ਵਿਦੇਸ਼ ਤੋਂ ਪਰਤਣ ਤੋਂ ਬਾਅਦ ਫਲੂ ਵਰਗੇ ਲੱਛਣਾਂ ਨਾਲ ਜੂਝਣ ਕਾਰਨ ਉਨ੍ਹਾਂ ਅਹਿਤਿਆਤਨ ਆਪਣੀ ਜਾਂਚ ਕਰਵਾਉਣੀ ਜ਼ਰੂਰੀ ਸਮਝੀ। ਇੱਥੇ ਦੱਸਣਾ ਬਣਦਾ ਹੈ ਕਿ ਸ਼ੈਂਪੇਨ ਬੀਤੇ ਦਿਨੀਂ ਯੂਰਪ, ਖਾਸ ਤੌਰ ਉਤੇ ਲੈਟਵੀਆ, ਯੂਕਰੇਨ ਤੇ ਪੋਲੈਂਡ ਵਿੱਚ ਸਨ। ਉਨ੍ਹਾਂ ਦੇ ਆਫਿਸ ਵੱਲੋਂ ਦੱਸਿਆ ਗਿਆ ਕਿ ਇਸ ਹਫਤੇ ਦੇ ਸ਼ੁਰੂ ਵਿੱਚ ਹੀ ਉਨ੍ਹਾਂ ਦੀ ਸਿਹਤ ਖਰਾਬ ਹੋਣੀ ਸ਼ੁਰੂ ਹੋ ਗਈ ਸੀ।
ਸ਼ੈਂਪੇਨ ਵੱਲੋਂ ਕੀਤੇ ਗਏ ਕਈ ਟਵੀਟਸ ਵਿੱਚ ਆਖਿਆ ਗਿਆ ਕਿ ਉਹ ਇਸ ਔਖੀ ਘੜੀ ਦਾ ਸਾਹਮਣਾ ਕਰ ਰਹੇ ਕੈਨੇਡੀਅਨਾਂ ਦੀ ਮਦਦ ਦਿਨ ਰਾਤ ਕਰਦੇ ਰਹਿਣਗੇ ਤੇ ਇਸ ਦੇ ਨਾਲ ਹੀ ਸੰਕਟ ਪ੍ਰਤੀ ਕੌਮਾਂਤਰੀ ਪੱਧਰ ਉੱਤੇ ਪ੍ਰਗਟਾਈ ਜਾ ਰਹੀ ਪ੍ਰਤੀਕਿਰਿਆ ਨਾਲ ਵੀ ਤਾਲਮੇਲ ਬਣਾਈ ਰੱਖਣਗੇ। ਸ਼ੈਂਪੇਨ ਨੇ ਹੋਰਨਾਂ ਕੈਨੇਡੀਅਨਾਂ ਨੂੰ ਵੀ ਸੋਸ਼ਲ ਡਿਸਟੈਂਸਿੰਗ ਬਣਾਈ ਰੱਖਣ ਲਈ ਆਖਿਆ ਤੇ ਵਾਇਰਸ ਲਈ ਹੋਰ ਅਹਿਤਿਆਤ ਵਰਤਣ ਦੀ ਸਲਾਹ ਦਿੱਤੀ।
ਉਹ ਅਜਿਹੇ ਤੀਜੇ ਮੰਤਰੀ ਬਣ ਗਏ ਹਨ ਜਿਨ੍ਹਾਂ ਨੇ ਇਸ ਵਾਇਰਸ ਲਈ ਟੈਸਟ ਕਰਵਾਇਆ ਹੈ। ਉਨ੍ਹਾਂ ਦੇ ਦੋ ਸਹਿਯੋਗੀਆਂ ਦੇ ਟੈਸਟ ਨੈਗੇਟਿਵ ਆਏ ਹਨ। ਕੁਦਰਤੀ ਵਸੀਲਿਆਂ ਦੇ ਵਿਕਾਸ ਬਾਰੇ ਮੰਤਰੀ ਸੀਮਸ ਓਰੀਗਨ ਤੇ ਮਨਿਸਟਰ ਆਫ ਸਮਾਲ ਬਿਜ਼ਨਸ ਐਂਡ ਐਕਸਪੋਰਟ ਪ੍ਰੋਡਕਸ਼ਨ ਮੈਰੀ ਐਨਜੀ ਦੀ ਪਿਛਲੇ ਹਫਤੇ ਕੋਵਿਡ-19 ਸਬੰਧੀ ਜਾਂਚ ਨੈਗੇਟਿਵ ਆਈ ਸੀ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਵੀ ਸੈਲਫ ਆਈਸੋਲੇਸ਼ਨ ਵਿੱਚ ਗਿਆਂ ਇੱਕ ਹਫਤਾ ਹੋ ਚੱੁਕਿਆ ਹੈ। ਉਨ੍ਹਾਂ ਨੇ ਇਹ ਫੈਸਲਾ ਆਪਣੀ ਪਤਨੀ ਸੋਫੀ ਦੇ ਯੂਕੇ ਦੇ ਟਰਿੱਪ ਤੋਂ ਪਰਤਣ ਉਪਰੰਤ ਕਰਵਾਏ ਗਏ ਕੋਵਿਡ-19 ਟੈਸਟ ਵਿੱਚ ਪਾਜ਼ੀਟਿਵ ਆਉਣ ਤੋਂ ਬਾਅਦ ਲਿਆ ਸੀ। ਹੁਣ ਤੱਕ ਟਰੂਡੋ ਨੇ ਆਖਿਆ ਕਿ ਉਨ੍ਹਾਂ ਵਿੱਚ ਫਲੂ ਵਾਲੇ ਕੋਈ ਲੱਛਣ ਨਹੀਂ ਹਨ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਾਹਰ ਸਲਾਹ ਲਏ ਬਿਨ੍ਹਾਂ ਆਨਲਾਈਨ ਇਲਾਜ ਕਰਨ ਵਾਲਿਆਂ ਲਈ ਓਐੱਮਏ ਦੇ ਡਾਕਟਰਾਂ ਦੀ ਚਿਤਾਵਨੀ ਟੋਰਾਂਟੋ ਵਿੱਚ ਜਾਅਲੀ ਇੰਮੀਗ੍ਰੇਸ਼ਨ ਸੇਵਾਵਾਂ ਦੀ ਪੇਸ਼ਕਸ਼ ਕਰਨ ਵਾਲੀ ਔਰਤ ਗ੍ਰਿਫ਼ਤਾਰ ਗਾਰਡੀਨਰ ਵਿੱਚ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ, 4 ਜ਼ਖਮੀ ਕੈਨੇਡਾ `ਚ ਵੇਚੇ ਜਾਣ ਵਾਲੇ ਗੈਰ-ਅਲਕੋਹਲਿਕ ਪੀਣ ਵਾਲੇ ਪਦਾਰਥਾਂ `ਚ ਮਿਲੀ ਉੱਲੀ, ਮੰਗਵਾਏ ਵਾਪਿਸ ਸੀਨੀਅਰਾਂ ਦੀ ਭਲਾਈ ਨਾਲ ਜੋੜ ਕੇ ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ ਨੇ ਮਨਾਇਆ ‘ਕੈਨੇਡਾ ਡੇਅ’ ਸੋਨੀਆ ਸਿੱਧੂ ਵੱਲੋਂ ‘ਕੈਨੇਡਾ ਡੇਅ’ ਮੌਕੇ ਸਲਾਨਾ ‘ਬਾਰ-ਬੀਕਿਊ’ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਿਆ ਹਿੱਸਾ ਛੁਰੇਬਾਜ਼ੀ ਦੌਰਾਨ ਮਾਰੇ ਗਏ ਲੜਕੇ ਦੀ ਪੁਲਿਸ ਨੇ ਕੀਤੀ ਪਛਾਣ ਮਿਸੀਸਾਗਾ ਵਿੱਚ ਹਾਈਵੇਅ 401 'ਤੇ ਕਈ ਵਾਹਨਾਂ ਦੀ ਟੱਕਰ ਵਿੱਚ 2 ਗੰਭੀਰ ਜ਼ਖਮੀ ਵੁੱਡਬਾਈਨ ਪਾਰਕ ਨੇੜੇ ਛੁਰੇਬਾਜ਼ੀ ਦੀ ਘਟਨਾ `ਚ ਨਾਬਾਲਿਗ ਦੀ ਮੌਤ ਗੌਰਡਨ ਰੈਂਡਲ ਸੀਨੀਅਰ ਕਲੱਬ ਵੱਲੋਂ ਮਨਾਈ ਗਈ ਪਿਕਨਿਕ