Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਟਰੰਪ ਦੇ ਕਾਰੋਬਾਰੀ ਹਿੱਤਾਂ ਉੱਤੇ ਵੀ ਸੰਕਟ ਆਉਣਾ ਸ਼ੁਰੂ

March 25, 2020 08:47 AM

ਵਾਸ਼ਿੰਗਟਨ, 24 ਮਾਰਚ (ਪੋਸਟ ਬਿਊਰੋ)- ਕੋਰੋਨਾ ਤੋਂ ਨਾ ਕੇਵਲ ਜਨਤਕ ਨੁਕਸਾਨ ਹੋ ਰਿਹਾ ਹੈ, ਸਗੋਂ ਵੱਡੇ ਪੱਧਰ 'ਤੇ ਆਰਥਿਕ ਗਤੀਵਿਧੀਆਂ 'ਤੇ ਵੀ ਮਾੜਾ ਅਸਰ ਪਿਆ ਹੈ। ਦੁਨੀਆ ਦੇ ਸਭ ਤੋਂ ਤਾਕਤਵਰ ਸਿਆਸਤਦਾਨ ਡੋਨਾਲਡ ਟਰੰਪ ਵੀ ਇਸ ਤੋਂ ਨਹੀਂ ਬਚ ਸਕੇ। ਉਨ੍ਹਾਂ ਦੇ ਕਾਰੋਬਾਰੀ ਹਿੱਤ ਕਾਫੀ ਪ੍ਰਭਾਵਤ ਹੋਏ ਹਨ।
ਪਤਾ ਲੱਗਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪਰਵਾਰਕ ਹੋਟਲ ਦਾ ਕਾਰੋਬਾਰ ਵੀ ਲੜਖੜਾ ਗਿਆ ਹੈ। ਕਈ ਹੋਟਲਾਂ ਦੇ ਆਪਰੇਸ਼ਨਾਂ ਵਿੱਚ ਕਟੌਤੀ ਕਰਨੀ ਪਈ ਹੈ। ਇਨ੍ਹਾਂ ਸਭ ਦੇ ਹੋਰ ਅਦਾਰੇ ਖੁੱਲ੍ਹੇ ਹਨ ਅਤੇ ਸੋਸ਼ਲ ਮੀਡੀਆ ਵਿੱਚ ਉਨ੍ਹਾਂ ਨੂੰ ਪ੍ਰਮੋਟ ਕਰਨ ਦੀ ਵੀ ਕੋਸਿ਼ਸ਼ ਹੋ ਰਹੀ ਹੈ। ਜਾਣਕਾਰਾਂ ਦੇ ਦੱਸਣ ਮੁਤਾਬਕ ਪਿਛਲੇ ਦਿਨਾਂ ਵਿੱਚ ਟਰੰਪ ਆਰਗੇਨਾਈਜ਼ੇਸ਼ਨ ਨੇ ਨਿਊ ਯਾਰਕ ਅਤੇ ਵਾਸ਼ਿੰਗਟਨ ਦੇ ਹੋਟਲਾਂ ਵਿੱਚ ਸਟਾਫ ਦੀ ਗਿਣਤੀ ਵਿੱਚ ਕਟੌਤੀ ਕੀਤੀ ਹੈ। ਲਾਸ ਵੇਗਾਸ ਦੇ ਹੋਟਲ ਵਿੱਚ ਬੁਕਿੰਗ ਰੋਕ ਦਿੱਤੀ ਗਈ ਹੈ। ਲਾਸ ਏਂਜਲਸ ਅਤੇ ਮਿਆਮੀ ਵਿੱਚ ਗੋਲਫ ਕੋਰਸ ਬੰਦ ਕਰ ਦਿੱਤੇ ਹਨ। ਫਲੋਰੀਡਾ ਵਿਚਲਾ ਮਾਰ-ਏ-ਲਾਗੋ ਕਲੱਬ ਵੀ ਬੰਦ ਕਰ ਦਿੱਤਾ ਹੈ।
ਵਰਨਣ ਯੋਗ ਹੈ ਕਿ ਰਾਸ਼ਟਰਪਤੀ ਟਰੰਪ ਵੀ ਕਲੱਬ ਵਿੱਚ ਆਉਂਦੇ ਰਹਿੰਦੇ ਹਨ। ਇਸ ਹਾਲ ਵਿੱਚ ਅਗਲੇ ਦਿਨਾਂ ਵਿੱਚ ਹੋਰ ਛਾਂਟੀ ਦੇ ਸ਼ੱਕ ਕਾਰਨ ਇੱਕ ਕੰਪਨੀ ਦੇ ਐਗਜ਼ੀਕਿਊਟਿਵ ਦੱਸਦੇ ਹਨ ਕਿ ਇਹ ਆਖਰੀ ਬਦਲ ਹੋਵੇਗਾ। ਪਹਿਲ ਤਾਂ ਹਜ਼ਾਰਾਂ ਕਰਮਚਾਰੀਆਂ ਦੀ ਨੌਕਰੀ ਬਚਾਉਣ ਦੀ ਹੈ। ਕੰਪਨੀ ਦੇ ਕੋਲ ਦਰਜਨਾਂ ਗੋਲਫ ਕਲੱਬ ਅਤੇ ਸ਼ਿਕਾਗੋ, ਹਵਾਈ, ਨਿਊ ਯਾਰਕ, ਲਾਸ ਵੇਗਾਸ, ਵੈਨਕੂਵਰ, ਵਾਸ਼ਿੰਗਟਨ ਦੇ ਇਲਾਵਾ ਆਇਰਲੈਂਡ ਅਤੇ ਸਕਾਟਲੈਂਡ ਵਿੱਚ ਪੰਜ ਸਿਤਾਰਾ ਹੋਟਲ ਹਨ। ਇਹ ਅਦਾਰੇ ਅਜੇ ਖੁੱਲ੍ਹੇ ਹਨ ਤੇ ਕੰਪਨੀ ਨੇ ਸੋਸ਼ਲ ਮੀਡੀਆ ਅਤੇ ਡਾਇਰੈਕਟ ਈ-ਮੇਲ ਨਾਲ ਪ੍ਰਮੋਸ਼ਨਲ ਮੁਹਿੰਮ ਜਾਰੀ ਰੱਖੀ ਹੈ। ਇਸੇ ਲੜੀ ਵਿੱਚ ਨਿਊ ਯਾਰਕ ਸਿਟੀ ਵਿੱਚ ਸਥਿਤ ਇੱਕ ਜਨਤਕ ਗੋਲਫ ਕੋਰਸ-ਟਰੰਪ ਗੋਲਫ ਲਿੰਕਸ ਨੇ ਸ਼ੁੱਕਰਵਾਰ ਸਵੇਰੇ ਟਵਿੱਟਰ ਰਾਹੀਂ ਮਹਿਮਾਨਾਂ ਨੂੰ ਸੱਦਾ ਦਿੰਦੇ ਹੋਏ ਕਿਹਾ, ਤਾਜੀ ਹਵਾ ਚਾਹੀਦੀ ਹੈ? ਤਣਾਅ ਘੱਟ ਕਰਨ ਅਤੇ ਸੋਸ਼ਲ ਡਿਸਟੈਂਸਿੰਗ ਦੇ ਲਈ ਗੋਲਫ ਕਲੱਬ ਚੰਗੀ ਜਗ੍ਹਾ ਹੈ, ਜੋ ਖੁੱਲ੍ਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ