Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਨਿਊਜ਼ੀਲੈਂਡ ਵਿੱਚ ਵੀ ਲਾਕ ਡਾਊਨ ਦਾ ਐਲਾਨ

March 25, 2020 08:48 AM

ਵੈਲਿੰਗਟਨ, 24 ਮਾਰਚ (ਪੋਸਟ ਬਿਊਰੋ)- ਨਿਊਜ਼ੀਲੈਂਡ ਦੀ ਪ੍ਰਧਾਨਮੰਤਰੀ ਜੈਸਿੰਡਾ ਅਰਡਰਨ ਨੇ ਆਪਣੇ ਦੇਸ਼ ਵਿੱਚ ਕਮਿਊਨਿਟੀ ਟ੍ਰਾਂਸਮਿਸ਼ਨ ਦੇ ਪਹਿਲੇ ਕੇਸ ਦੇ ਸਾਹਮਣੇ ਆਉਣ ਪਿੱਛੋਂ ਕੋਰੋਨਾ ਵਾਇਰਸ ਦੀ ਲਾਗ ਦੇ ਪ੍ਰਸਾਰ ਨੂੰ ਰੋਕਣ ਦੇ ਲਈ ਬੁੱਧਵਾਰ ਨੂੰ ਲਾਕ ਡਾਊਨ ਦਾ ਐਲਾਨ ਕੀਤਾ ਹੈ।
ਵਰਨਣ ਯੋਗ ਹੈ ਕਿ ਇਸ ਦੇਸ਼ ਵਿੱਚ ਕੱਲ੍ਹ ਵਾਇਰਸ ਦੇ 36 ਨਵੇਂ ਕੇਸ ਸਾਹਮਣੇ ਆਉਣ ਮਗਰੋਂ ਇਹ ਅੰਕੜਾ ਕੁੱਲ 102 ਹੋ ਗਿਆ ਹੈ, ਜਿਸ ਵਿੱਚੋਂ ਜ਼ਿਆਦਾਤਰ ਕੇਸਾਂ ਵਿਚ ਮਰੀਜ਼ਾਂ ਨੇ ਵਿਦੇਸ਼ ਯਾਤਰਾ ਕੀਤੀ ਸੀ, ਪਰ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਦੋ ਮਾਮਲੇ ਸਥਾਨਕ ਲੋਕਾਂ ਦੇ ਆਪਸ ਵਿੱਚ ਸੰਪਰਕ ਆਉਣ ਦੇ ਬਾਅਦ ਸਾਹਮਣੇ ਆਏ ਹਨ।
ਪ੍ਰਧਾਨ ਮੰਤਰੀ ਜੈਸਿੰਡਾ ਨੇ ਕਿਹਾ, ਦੇਸ਼ ਕੱਲ੍ਹ ਲੈਵਲ-3 ਵਿੱਚ ਦਾਖਲ ਹੋ ਗਿਆ ਹੈ ਅਤੇ ਸਭ ਤੋਂ ਗੰਭੀਰ ਸਥਿਤੀ ਲੈਵਲ-4 ਨਾਲ ਨਿਪਟਣ ਦੀ ਤਿਆਰੀ ਹੈ, ਬੁੱਧਵਾਰ ਨੂੰ ਲਾਕ ਡਾਊਨ ਹੋਵੇਗਾ ਅਤੇ ਅਜਿਹੇ ਵਿੱਚ ਲੋਕਾਂ ਨੂੰ ਆਈਸੋਲੇਸ਼ਨ ਵਿੱਚ ਭੇਜੇ ਜਾਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ, ਆਸ ਅਨੁਸਾਰ ਲਾਕ ਡਾਊਨ ਚਾਰ ਹਫਤੇ ਤੱਕ ਚੱਲੇਗਾ। ਲੈਵਲ-4 ਵਿੱਚ ਸਕੂਲਾਂ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾਏਗਾ। ਸੁਪਰ ਮਾਰਕੀਟ, ਹਸਪਤਾਲ, ਮੈਡੀਕਲ ਸਟੋਰ, ਸਰਵਿਸ ਸਟੇਸ਼ਨ ਵਰਗੀਆਂ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ। ਲੋਕਾਂ ਨੂੰ ਬਾਹਰ ਖੁੱਲ੍ਹੀਆਂ ਥਾਵਾਂ ਵਿੱਚ ਆਪਣੇ ਆਪ ਜਾਂ ਉਨ੍ਹਾਂ ਲੋਕਾਂ ਦੇ ਨਾਲ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ, ਜਿਨ੍ਹਾਂ ਦੇ ਨਾਲ ਉਹ ਆਈਸੋਲੇਸ਼ਨ ਵਿੱਚ ਹਨ।ਪ੍ਰਧਾਨ ਮੰਤਰੀ ਅਰਡਰਨ ਨੇ ਕਿਹਾ, ਜੇ ਨਿਊਜ਼ੀਲੈਂਡ ਵਿੱਚ ਕਮਿਊਨਿਟੀ ਟ੍ਰਾਂਸਮਿਸ਼ਨ ਸ਼ੁਰੂ ਹੋ ਗਿਆ ਤਾਂ ਹਰ ਪੰਜ ਦਿਨਾਂ ਵਿੱਚ ਕੇਸਾਂ ਵਿੱਚ ਵਾਧਾ ਸ਼ੁਰੂ ਹੁੰਦਾ ਚਲਾ ਜਾਏਗਾ। ਉਨ੍ਹਾਂ ਨੇ ਅੱਗੇ ਕਿਹਾ, ਅਜਿਹੀ ਬੇਕਾਬੂ ਸਥਿਤੀ ਵਿੱਚ ਸਾਡੀ ਸਿਹਤ ਪ੍ਰਣਾਲੀ ਡੁੱਬ ਜਾਏਗੀ ਅਤੇ ਦਸ ਹਜ਼ਾਰ ਨਿਊਜ਼ੀਲੈਂਡ ਵਾਸੀ ਮਾਰੇ ਜਾਣਗੇ। ਇਹ ਚਿੰਤਾ ਦਾ ਵਿਸ਼ਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ