Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਮੱਧ ਪ੍ਰਦੇਸ਼ ਤੋਂ ਅਮਰੀਕਾ ਕਲੋਰੋਕਵੀਨ ਖ਼ਰੀਦ ਰਿਹੈ

March 25, 2020 08:59 AM

ਇੰਦੌਰ, 24 ਮਾਰਚ (ਪੋਸਟ ਬਿਊਰੋ)- ਅਮਰੀਕਾ ਦੇ ਫੂਡ ਐਂਡ ਡਰੱਗ ਐਡਮਿਨੀਸਟ੍ਰੇਸ਼ਨ ਨੇ ਮਲੇਰੀਏ ਦੇ ਇਲਾਜ ਵਿੱਚ ਕੰਮ ਆਉਣ ਵਾਲੀ ਦਵਾਈ ਕਲੋਰੋਕਵੀਨ ਦੀ ਮੱਧ ਪ੍ਰਦੇਸ਼ ਤੋਂ ਇੰਪੋਰਟ ਸ਼ੁਰੂ ਕਰ ਦਿੱਤੀ ਹੈ।
ਮੱਧ ਪ੍ਰਦੇਸ਼ ਵਿੱਚ ਤਿੰਨ ਯੂਨਿਟਾਂ ਨਾਲੇ ਇਸ ਦਵਾਈ ਦਾ ਵੱਡੇ ਪੈਮਾਨੇ 'ਤੇ ਪੈਦਾਵਾਰ ਕਰਨ ਵਾਲੀ ਕੰਪਨੀ ਇਪਕਾ ਲੈਬਾਰਟਰੀ ਨੂੰ ਅਮਰੀਕਾ ਦੇ ਫੂਡ ਐਂਡ ਡਰੱਗ ਐਡਮਿਨੀਸਟ੍ਰੇਸ਼ਨ (ਯੂ ਐਸ ਐਫ ਡੀ ਏ) ਨੇ ਦਵਾਈ ਮੰਗਵਾਉਣ ਦਾ ਆਰਡਰ ਦਿੱਤਾ ਹੈ। ਇਸ ਕੰਪਨੀ ਨੇ ਬਰਾਮਦ 'ਤੇ ਸਹਿਮਤੀ ਦਿੰਦੇ ਹੋਏ ਬੀ ਐਸ ਈ ਅਤੇ ਐਨ ਐਸ ਈ ਨੂੰ ਇਸ ਦੀ ਸੂਚਨਾ ਭੇਜ ਦਿੱਤੀ ਹੈ। ਇਸ ਰਾਜ ਵਿੱਚ ਬਣ ਰਹੀ ਇਹ ਦਵਾਈ ਸਥਾਨਕ ਬਾਜ਼ਾਰਾਂ ਤੋਂ ਗ਼ਾਇਬ ਹੋ ਚੁੱਕੀ ਹੈ। ਦੇਸ਼ ਦੀਆਂ ਜ਼ਰੂਰਤਾਂ ਨੂੰ ਛਿੱਕੇ ਟੰਗ ਕੇ ਦਵਾਈ ਦੀ ਐਕਸਪੋਰਟ ਦਾ ਸਥਾਨਕ ਪੱਧਰ 'ਤੇ ਵਿਰੋਧ ਵੀ ਸ਼ੁਰੂ ਹੋ ਗਿਆ ਹੈ।
ਇਪਕਾ ਲੈਬਾਰਟਰੀ ਨੇ ਬੀ ਐਸ ਈ ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨ ਐਸ ਈ) ਨੂੰ 21 ਮਾਰਚ ਨੂੰ ਸੂਚਨਾ ਭੇਜੀ ਹੈ ਕਿ 20 ਮਾਰਚ ਨੂੰ ਯੂ ਐਸ ਐਫ ਡੀ ਏ ਵੱਲੋਂ ਉਨ੍ਹਾਂ ਨੂੰ ਈਮੇਲ ਮਿਲੀ ਹੈ। ਕੰਪਨੀ ਨੇ ਆਪਣੇ ਇਸ ਪੱਤਰ ਵਿੱਚ ਲਿਖਿਆ ਹੈ ਕਿ ‘ਕਲੋਰੋਕਵੀਨ ਫਾਸਫੇਟ' ਅਤੇ ‘ਹਾਈਡਾਕਸੀਕਲੋਰੋਕਵੀਨ ਸਲਫੇਟ' ਨੂੰ ਕੋਰੋਨਾ ਦੇ ਇਲਾਜ ਵਿੱਚ ਠੀਕ ਪਾਇਆ ਗਿਆ ਹੈ। ਅਮਰੀਕਾ ਵਿੱਚ ਇਸ ਦਵਾਈ ਦੇ ਕੱਚੇ ਮਾਲ ਅਤੇ ਤਿਆਰ ਦਵਾਈ ਦੀ ਕਮੀ ਤੋਂ ਬਾਅਦ ਯੂ ਐਸ ਐਫ ਡੀ ਏ ਨੇ ਇਸ ਦੀ ਮੰਗ ਕੀਤੀ ਹੈ। ਕੰਪਨੀ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਹੋਰ ਕਈ ਦੇਸ਼ਾਂ ਤੋਂ ਏਦਾਂ ਦੀ ਮੰਗ ਆ ਰਹੀ ਹੈ ਅਤੇ ਦਵਾਈ ਸਭ ਦੇਸ਼ਾਂ ਨੂੰ ਭੇਜੀ ਜਾ ਰਹੀ ਹੈ। ਮਲੇਰੀਏ ਦੇ ਇਲਾਜ ਦੀ ਇਸ ਮਸ਼ਹੂਰ ਦਵਾਈ ਦਾ ਨਿਰਮਾਣ ਕਰਨ ਵਾਲੀ ਇਪਕਾ ਲੈਬ ਸਭ ਤੋਂ ਵੱਡੀ ਦਵਾਈ ਕੰਪਨੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼