Welcome to Canadian Punjabi Post
Follow us on

05

August 2021
 
ਕੈਨੇਡਾ

ਕੈਨੇਡਾ ਪਰਤ ਰਹੇ ਯਾਤਰੀਆਂ ਨੂੰ ਲਾਜ਼ਮੀ ਤੌਰ ਉੱਤੇ ਰਹਿਣਾ ਹੋਵੇਗਾ ਸੈਲਫ ਆਈਸੋਲੇਸ਼ਨ ’ਚ : ਹਾਜ਼ਦੂ

March 26, 2020 08:12 AM

ਟੋਰਾਂਟੋ, 25 ਮਾਰਚ (ਪੋਸਟ ਬਿਊਰੋ) : ਫੈਡਰਲ ਕੁਆਰਨਟੀਨ ਐਕਟ ਤਹਿਤ ਅਪਣਾਏ ਜਾਣ ਵਾਲੇ ਨਵੇਂ ਮਾਪਦੰਡਾਂ ਅਨੁਸਾਰ ਕੈਨੇਡਾ ਪਰਤਣ ਵਾਲੇ ਸਾਰੇ ਯਾਤਰੀਆਂ ਨੂੰ 14 ਦਿਨ ਲਈ ਸੈਲਫ ਆਈਸੋਲੇਸ਼ਨ ਵਿੱਚ ਲਾਜ਼ਮੀ ਤੌਰ ਉੱਤੇ ਰਹਿਣਾ ਹੋਵੇਗਾ।
ਬੱੁਧਵਾਰ ਸਵੇਰੇ ਸਿਹਤ ਮੰਤਰੀ ਪੈਟੀ ਹਾਜ਼ਦੂ ਨੇ ਸੈਨੇਟ ਵਿੱਚ ਆਖਿਆ ਕਿ ਜ਼ਰੂਰੀ ਕਾਮਿਆਂ ਨੂੰ ਛੱਡ ਕੇ ਸਾਰੇ ਯਾਤਰੀਆਂ ਨੂੰ ਕਾਨੂੰਨੀ ਤੌਰ ਉੱਤੇ ਇਹ ਬੰਦਿਸ਼ ਹੋਵੇਗੀ ਕਿ ਉਹ ਕੈਨੇਡਾ ਪਹੁੰਚਣ ਉਪਰੰਤ ਖੁਦ ਨੂੰ ਆਈਸੋਲੇਟ ਕਰ ਲੈਣ। ਅਜਿਹਾ ਕੀਤਾ ਜਾਣਾ ਇਸ ਲਈ ਵੀ ਜ਼ਰੂਰੀ ਹੈ ਤਾਂ ਕਿ ਨੋਵਲ ਕਰੋਨਾਵਾਇਰਸ ਹੋਰ ਨਾ ਫੈਲੇ। ਉਨ੍ਹਾਂ ਆਖਿਆ ਕਿ ਨਵੇਂ ਮਾਪਦੰਡਾਂ ਨਾਲ ਦੇਸ਼ ਵਿੱਚ ਦਾਖਲ ਹੋਣ ਵਾਲਿਆਂ ਲਈ ਨਵੇਂ ਨਿਯਮ ਹੁਣ ਸਪਸ਼ਟ ਹੋ ਗਏ ਹਨ।
ਸੈਨੇਟ ਦੀ ਕਾਰਵਾਈ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਾਜ਼ਦੂ ਨੇ ਆਖਿਆ ਕਿ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ) ਦੇ ਅਧਿਕਾਰੀ ਇੱਥੇ ਪਹੁੰਚਣ ਵਾਲੇ ਯਾਤਰੀਆਂ ਨੂੰ ਇਸ ਨਵੇਂ ਨਿਯਮ ਤੋਂ ਜਾਣੂ ਕਰਵਾਉਣਗੇ। ਸਿਹਤ ਮੰਤਰੀ ਨੇ ਆਖਿਆ ਕਿ ਸਾਰੇ ਯਾਤਰੀਆਂ ਨੂੰ ਇਹ ਦੱਸਿਆ ਜਾਵੇਗਾ ਕਿ ਘਰ ਪਹੁੰਚਣ ਤੱਕ ਉਹ ਰਾਹ ਵਿੱਚ ਕਿਤੇ ਵੀ ਨਹੀਂ ਰੁਕ ਸਕਦੇ ਤੇ ਨਾ ਹੀ ਉਨ੍ਹਾਂ ਨੂੰ ਪਬਲਿਕ ਟਰਾਂਸਪੋਰਟੇਸ਼ਨ ਦੀ ਵਰਤੋਂ ਕਰਨ ਦੀ ਹੀ ਇਜਾਜ਼ਤ ਹੋਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਕਰੋਨਾਵਾਇਰਸ ਦੇ ਲੱਛਣ ਦਰਸਾਉਣ ਵਾਲੇ ਲੋਕਾਂ ਉੱਤੇ ਹੀ ਨਹੀਂ ਸਗੋਂ ਕੈਨੇਡਾ ਪਰਤਣ ਵਾਲੇ ਸਾਰੇ ਯਾਤਰੀਆਂ ੳੱੁਤੇ ਇਹ ਨਿਯਮ ਲਾਗੂ ਹੋਵੇਗਾ।
ਹਾਜ਼ਦੂ ਨੇ ਆਖਿਆ ਕਿ ਜਿਨ੍ਹਾਂ ਕੋਲ ਆਵਾਜਾਈ ਦੇ ਪ੍ਰਾਈਵੇਟ ਸਾਧਨ ਨਹੀਂ ਹਨ ਉਨ੍ਹਾਂ ਲਈ ਟਰੈਵਲ ਸਬੰਧੀ ਇੰਤਜ਼ਾਮ ਸਰਕਾਰ ਕਰੇਗੀ। ਸਿਹਤ ਮੰਤਰੀ ਨੇ ਅੱਗੇ ਆਖਿਆ ਕਿ ਯਾਤਰੀਆਂ ਨੂੰ ਖੁਦ ਨੂੰ ਅਜਿਹੀ ਥਾਂ ਉੱਤੇ ਆਈਸੋਲੇਟ ਕਰਨ ਤੋਂ ਗੁਰੇਜ਼ ਕਰਨਾ ਹੋਵੇਗਾ ਜਿੱਥੇ ਉਨ੍ਹਾਂ ਦਾ ਸੰਪਰਕ ਕਮਜ਼ੋਰ ਲੋਕਾਂ, ਜਿਵੇਂ ਕਿ ਬਜ਼ੁਰਗਾਂ ਜਾਂ ਜਿਨ੍ਹਾਂ ਦੀ ਪਹਿਲਾਂ ਤੋਂ ਹੀ ਕੋਈ ਮੈਡੀਕਲ ਸਮੱਸਿਆ ਹੈ, ਨਾਲ ਹੋ ਸਕਦਾ ਹੋਵੇ। ਹਾਜ਼ਦੂ ਨੇ ਆਖਿਆ ਕਿ ਅਜਿਹੇ ਲੋਕਾਂ ਲਈ ਪਬਲਿਕ ਹੈਲਥ ਏਜੰਸੀ ਆਫ ਕੈਨੇਡਾ (ਪੀਐਚਏਸੀ) ਬਦਲਵੇਂ ਪ੍ਰਬੰਧ ਕਰੇਗੀ।
ਹਾਜ਼ਦੂ ਨੇ ਆਖਿਆ ਕਿ ਇਹ ਯਕੀਨੀ ਬਣਾਉਣ ਲਈ ਕਿ ਇਸ ਨਿਯਮ ਦੀ ਪਾਲਣਾ ਹੋ ਰਹੀ ਹੈ, ਅਧਿਕਾਰੀ ਫੌਲੋਅ-ਅੱਪ ਲਈ ਅਜਿਹੇ ਯਾਤਰੀਆਂ ਦਾ ਸੰਪਰਕ ਨੰਬਰ ਲੈਣਗੇ। ਇਸ ਦੇ ਨਾਲ ਹੀ ਅਚਨਚੇਤੀ ਦੌਰੇ ਕਰਕੇ ਇਹ ਚੈੱਕ ਕੀਤਾ ਜਾਵੇਗਾ ਕਿ ਸਬੰਧਤ ਵਿਅਕਤੀ ਸੈਲਫ ਆਈਸੋਲੇਸ਼ਨ ਵਾਲੇ ਨਿਯਮ ਦੀ ਪਾਲਣਾ ਕਰ ਰਿਹਾ ਹੈ। ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਆਖਿਆ ਕਿ ਸਿਹਤ ਮੰਤਰੀ ਕੁਆਰਨਟੀਨ ਐਕਟ ਤਹਿਤ ਜਿੰਨੀਆਂ ਵੀ ਸ਼ਕਤੀਆਂ ਹਨ ਉਨ੍ਹਾਂ ਦੀ ਵਰਤੋਂ ਕਰਕੇ ਕਰੋਨਾਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਯਤਨਸ਼ੀਲ ਹਨ। ਉਨ੍ਹਾਂ ਆਖਿਆ ਕਿ ਸਾਰੇ ਕੈਨੇਡੀਅਨ ਜਾਣਦੇ ਹਨ ਕਿ ਇਸ ਸਮੇਂ ਸੈਲਫ ਆਈਸੋਲੇਸ਼ਨ ਦੀ ਕਿੰਨੀ ਅਹਿਮੀਅਤ ਹੈ। ਇਸ ਨਿਯਮ ਦੀ ਪਾਲਣਾ ਨਾ ਕਰਨਾ ਹੁਣ ਗੈਰਕਾਨੂੰਨੀ ਮੰਨਿਆ ਜਾਵੇਗਾ। ਫੈਡਰਲ ਸਰਕਾਰ ਅਨੁਸਾਰ ਇਸ ਨਿਯਮ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨੇ ਦੇ ਨਾਲ ਨਾਲ ਹਿਰਾਸਤ ਵਿੱਚ ਵੀ ਲਿਆ ਜਾ ਸਕੇਗਾ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡੈਲਟਾ ਵੇਰੀਐਂਟ ਦੀ ਬਦੌਲਤ ਬੀ ਸੀ ਵਿੱਚ ਹਰ ਸੱਤਵੇਂ ਤੋਂ ਦਸਵੇਂ ਦਿਨ ਵੱਧ ਰਹੇ ਹਨ ਕੋਵਿਡ-19 ਦੇ ਮਾਮਲੇ
ਕੈਨੇਡੀਅਨ ਪਾਰਟੀਆਂ ਅੰਦਰਖਾਤੇ ਕਰ ਰਹੀਆਂ ਹਨ ਚੋਣਾਂ ਦੀਆਂ ਤਿਆਰੀਆਂ?
ਮਾਂਟਰੀਅਲ ਵਿੱਚ ਚੱਲੀਆਂ ਗੋਲੀਆਂ, 3 ਹਲਾਕ
ਅਜੇ ਵੀ ਵਿਰੋਧੀਆਂ ਤੋਂ ਅੱਗੇ ਹਨ ਟਰੂਡੋ ਦੇ ਲਿਬਰਲ : ਰਿਪੋਰਟ
ਇਸ ਹਫਤੇ ਕੈਨੇਡਾ ਨੂੰ ਹਾਸਲ ਹੋਣਗੀਆਂ ਕੋਵਿਡ-19 ਵੈਕਸੀਨ ਦੀਆਂ 2·3 ਮਿਲੀਅਨ ਡੋਜ਼ਾਂ
ਫੋਰਟਿਨ ਉੱਤੇ ਲੱਗੇ ਦੋਸ਼ਾਂ ਬਾਰੇ ਕਾਰਜਕਾਰੀ ਡਿਫੈਂਸ ਚੀਫ ਦੇ ਨੋਟਸ ਤੋਂ ਝਲਕੀ ਫੌਜੀ ਅਧਿਕਾਰੀਆਂ ਦੀ ਕਸ਼ਮਕਸ਼
ਡੈਲਟਾ ਵੇਰੀਐਂਟ ਕਾਰਨ ਕੈਨੇਡਾ ਵਿੱਚ ਆ ਸਕਦੀ ਹੈ ਚੌਥੀ ਵੇਵ : ਟੈਮ
ਦੂਜੀ ਛਿਮਾਹੀ ਵਿੱਚ ਅਰਥਚਾਰੇ ਦੀ ਸਥਿਤੀ ਮਜ਼ਬੂਤ ਹੋਣ ਦੀ ਉਮੀਦ : ਸਟੈਟਸਕੈਨ
ਜਦੋਂ ਮੈਨੀਕੁਇਨ ਸਮਝ ਕੇ ਮਹਿਲਾ ਦੀ ਲਾਸ਼ ਕੂੜੇਦਾਨ ਵਿੱਚ ਸੁੱਟੀ ਗਈ
ਐਕਸਪਾਇਰ ਹੋਣ ਤੋਂ ਪਹਿਲਾਂ ਲੋਕਾਂ ਨੂੰ ਮੌਡਰਨਾ ਦੇ ਸ਼ੌਟਸ ਲੈਣ ਦੀ ਦਿੱਤੀ ਜਾ ਰਹੀ ਹੈ ਸਲਾਹ