Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਕੋਰੋਨਾ ਵਾਇਰਸ ਦਾ ਖ਼ਤਰਾ ਜੇਲ੍ਹਾਂ 'ਚ ਵੀ ਮੰਡਰਾਉਣ ਲੱਗਾ

March 26, 2020 08:16 AM

ਤਰਨ ਤਾਰਨ, 25 ਮਾਰਚ (ਪੋਸਟ ਬਿਊਰੋ)- ਕੋਰੋਨਾ ਦੀ ਬਿਮਾਰੀ ਕਾਰਨ ਪੰਜਾਬ ਦਾ ਹਰ ਜ਼ਿਲ੍ਹਾ ਇਸ ਤੋਂ ਬਚਣ ਲਈ ਸਿਰਤੋੜ ਯਤਨ ਕਰ ਰਿਹਾ ਹੈ। ਇਥੋਂ ਤੱਕ ਕਿ ਦੇਸ਼ ਦੇ ਬਹੁਤਿਆਂ ਰਾਜਾਂ ਵਿੱਚ ਸਰਕਾਰਾਂ ਵੱਲੋਂ ਲੋਕਾਂ ਨੂੰ ਬਚਾਉਣ ਲਈ ਕਰਫਿਊ ਲਾਇਆ ਗਿਆ ਹੈ। ਜੇਲ੍ਹਾਂ ਵਿੱਚ ਕੈਦੀਆਂ ਦੀ ਮੈਡੀਕਲ ਜਾਂਚ ਲਗੱਭਗ ਹੋ ਚੁੱਕੀ ਹੈ, ਪਰ ਪੰਜਾਬ ਦੀਆਂ 24 ਜੇਲ੍ਹਾਂ ਵਿੱਚ ਨਵੇਂ ਕੈਦੀ ਜਾਂ ਹਵਾਲਾਤੀਆਂ ਦੇ ਆਉਣ ਨਾਲ ਜੇਲ੍ਹਾਂ ਪ੍ਰਸ਼ਾਸਨ ਦੇ ਸਿਰ 'ਤੇ ਵੀ ਕੋਰੋਨਾ ਵਾਇਰਸ ਦਾ ਖ਼ਤਰਾ ਮੰਡਰਾਉਣ ਲੱਗ ਪਿਆ ਹੈ। ਇਸ ਦੇ ਉਪਾਅ ਕੱਢੇ ਜਾ ਰਹੇ ਹਨ।
ਵਰਨਣ ਯੋਗ ਹੈ ਕਿ ਪੰਜਾਬ ਦੀਆਂ 24 ਜੇਲ੍ਹਾਂ ਵਿੱਚ ਇਸ ਸਮੇਂ 25 ਹਜ਼ਾਰ ਦੇ ਕਰੀਬ ਕੈਦੀ ਜਾਂ ਹਵਾਲਾਤੀ ਹਨ। ਇਨ੍ਹਾਂ ਵਿੱਚ ਜਿਹੜੇ ਕੈਦੀ ਬਿਮਾਰ ਹਨ, ਉਨ੍ਹਾਂ ਸਾਰਿਆਂ ਦੇ ਜੇਲ੍ਹ ਪ੍ਰਸ਼ਾਸਨ ਵੱਲੋਂ ਮੈਡੀਕਲ ਟੈਸਟ ਕਰਵਾਏ ਗਏ ਹਨ ਅਤੇ ਇਸ ਸਮੇਂ ਪੰਜਾਬ ਦੀਆਂ ਜੇਲ੍ਹਾਂ 'ਚ ਕੋਈ ਵੀ ਕੈਦੀ ਜਾਂ ਹਵਾਲਾਤੀ ਕੋਰੋਨਾ ਵਰਗੀ ਖ਼ਤਰਨਾਕ ਬਿਮਾਰੀ ਦਾ ਸ਼ਿਕਾਰ ਨਹੀਂ ਹੈ ਪਰ ਜੇਲ੍ਹਾਂ ਵਿੱਚ ਬੰਦ ਵੱਡੇ ਪੱਧਰ 'ਤੇ ਕੈਦੀ ਐਚ ਆਈ ਵੀ, ਐਚ ਸੀ ਵੀ ਅਤੇ ਹੋਰ ਬਿਮਾਰੀਆਂ ਦਾ ਸ਼ਿਕਾਰ ਹਨ ਜੋ ਕਿ ਕੋਰੋਨਾ ਦੀ ਬਿਮਾਰੀ ਦਾ ਸਾਹਮਣਾ ਨਹੀਂ ਕਰ ਸਕਦੇ। ਏਥੇ ਪਹਿਲਾਂ ਹੀ ਜੇਲ੍ਹਾਂ ਵਿੱਚ ਲੋੜ ਤੋਂ ਵੱਧ ਕੈਦੀ ਤੇ ਹਵਾਲਾਤੀ ਬੰਦ ਹਨ। ਜੇ ਨਵੇਂ ਮਾਮਲਿਆਂ ਵਿੱਚ ਕੋਈ ਕੋਰੋਨਾ ਵਾਇਰਸ ਦਾ ਮਰੀਜ਼ ਜੇਲ੍ਹ ਵਿੱਚ ਗਿਆ ਤਾਂ ਉਹ ਸਭ ਲਈ ਮੁਸਬਤ ਬਣ ਸਕਦਾ ਹੈ। ਪੁਲਸ ਵੱਲੋਂ ਕਰਫਿਊ ਦੀ ਉਲੰਘਣਾ ਕਰਨ ਜਾਂ ਹੋਰ ਦਰਜ ਕੀਤੇ ਜਾ ਰਹੇ ਕੇਸਾਂ ਵਿੱਚ ਜੇ ਕਿਸੇ ਕੋਰੋਨਾ ਵਾਇਰਸ ਵਰਗੀ ਬਿਮਾਰੀ ਨਾਲ ਪੀੜਤ ਵਿਅਕਤੀ ਨੂੰ ਜੇਲ੍ਹ ਜਾਣਾ ਪੈਂਦਾ ਹੈ ਤਾਂ ਕੈਦੀਆਂ ਦੇ ਨਾਲ ਜੇਲ੍ਹ ਪ੍ਰਸ਼ਾਸਨ ਨੂੰ ਵੀ ਇਸ ਬਿਮਾਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸੇ ਕਾਰਨ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਰਕਾਰ ਨੂੰ ਉ੍ਵਨ੍ਹਾਂ ਕੈਦੀਆਂ ਨੂੰ ਪੈਰੋਲ 'ਤੇ ਛੱਡਣ ਦੀ ਅਪੀਲ ਕੀਤੀ ਹੈ, ਜਿਹੜੇ ਮਾਮੂਲੀ ਗੱਲਾਂ ਲਈ ਜੇਲ੍ਹ ਬੰਦ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ