Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕਣਕ ਦੀ ਵਾਢੀ ਅਤੇ ਖ਼ਰੀਦ ਉੱਤੇ ਵੀ ਕੋਰੋਨਾ ਦਾ ਪ੍ਰਛਾਵਾਂ

March 26, 2020 08:18 AM

ਚੰਡੀਗੜ੍ਹ, 25 ਮਾਰਚ (ਪੋਸਟ ਬਿਊਰੋ)- ਪੰਜਾਬ 'ਚ ਕਿਸਾਨਾਂ ਨੂੰ ਅਗਲੇ ਮਹੀਨੇ ਸ਼ੁਰੂ ਹੋਣ ਵਾਲੀ ਕਣਕ ਦੀ ਵਾਢੀ ਅਤੇ ਖ਼ਰੀਦ 'ਤੇ ਕੋਰੋਨਾ ਵਾਇਰਸ ਦੇ ਮਾਰੂ ਪ੍ਰਭਾਵ ਪੈਣ ਦਾ ਡਰ ਖਾ ਰਿਹਾ ਹੈ। ਉਨ੍ਹਾਂ ਨੂੰ ਡਰ ਹੈ ਕਿ ਜੇ ਮੌਜੂਦਾ ਹਾਲਾਤ ਦੇਰ ਤੱਕ ਬਣੇ ਰਹੇ ਤਾਂ ਇਹ ਕਣਕ ਦੀ ਵਾਢੀ ਅਤੇ ਖ਼ਰੀਦ ਅਮਲ 'ਤੇ ਬੁਰਾ ਪ੍ਰਭਾਵ ਪਾਉਣਗੇ। ਪਾਬੰਦੀਆਂ ਹੋਣ ਕਰਕੇ ਆਲੂ ਉਤਪਾਦਕਾਂ ਨੂੰ ਪੁਟਾਈ ਲਈ ਲੇਬਰ ਮਿਲਣ 'ਚ ਪਹਿਲਾਂ ਹੀ ਮੂਸਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਜੇ ਪਾਬੰਦੀਆਂ ਜਾਰੀ ਰਹੀਆਂ ਤਾਂ ਕਿਸਾਨ ਵਾਢੀ ਕਿਵੇਂ ਕਰਨਗੇ ਅਤੇ ਮੰਡੀਆਂ 'ਚ ਫ਼ਸਲ ਕਿਵੇ ਵੇਚਣ ਜਾਣਗੇ? ਇਹ ਹਰੇਕ ਕਿਸਾਨ ਸਾਹਮਣੇ ਵੱਡਾ ਸਵਾਲ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਲੇਬਰ ਆ ਨਹੀਂ ਰਹੀ, ਜੋ ਵਾਢੀ ਤੇ ਖ਼ਰੀਦ ਪ੍ਰਕਿਰਿਆ ਦੌਰਾਨ ਵੱਡੀ ਸਮੱਸਿਆ ਹੋਵੇਗੀ। ਵੱਡੀ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਆਪਣੇ ਜੱਦੀ ਪਿੰਡਾਂ ਨੂੰ ਚਲੇ ਗਏ ਹਨ। ਬੀ ਕੇ ਯੂ (ਕਾਦੀਆਂ) ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਅਗਲੇ ਮਹੀਨੇ ਲੇਬਰ ਦੀ ਕਮੀ ਹੋਵੇਗੀ। ਉਨ੍ਹਾਂ ਸੂਬਾ ਸਰਕਾਰ ਨੂੰ ਕੋਈ ਹੱਲ ਲੱਭਣ ਨੂੰ ਕਿਹਾ। ਵਰਨਣ ਯੋਗ ਹੈ ਕਿ ਪੰਜਾਬ 'ਚ ਇਸ ਵਾਰ 180 ਲੱਖ ਮੀਟਰਿਕ ਟਣ ਕਣਕ ਦੀ ਪੈਦਾਵਾਰ ਹੋਣ ਦੀ ਆਸ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਖ਼ਰਾਬ ਮੌਸਮ ਨੇ ਪਹਿਲਾਂ ਹੀ ਕਈ ਜਗ੍ਹਾ 'ਤੇ ਫ਼ਸਲਾਂ ਬਰਬਾਦ ਕਰ ਦਿੱਤੀਆਂ ਹਨ ਅਤੇ ਜੇਕਰ ਕੋਈ ਹੱਲ ਨਾ ਲੱਭਿਆ ਤਾਂ ਉਨ੍ਹਾਂ ਨੂੰ ਵੱਡੇ ਘਾਟੇ ਦਾ ਸਾਹਮਣਾ ਕਰਨਾ ਪਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ