Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਡਬਲਯੂ ਐੱਚ ਓ ਨੇ ਕਿਹਾ: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਖਾਤਮੇ ਦੀ ਜ਼ਬਰਦਸਤ ਸਮਰੱਥਾ

March 26, 2020 08:19 AM

ਜਿਨੇਵਾ, 25 ਮਾਰਚ (ਪੋਸਟ ਬਿਊਰੋ)- ਚੇਚਕ ਅਤੇ ਪੋਲੀਓ ਦੇ ਖਾਤਮੇ 'ਚ ਵਿਸ਼ਵ 'ਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਭਾਰਤ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਤੋਂ ਪੈਦਾ ਹੋਈ ਖਤਰਨਾਕ ਸੰਸਾਰਕ ਮਹਾਮਾਰੀ ਤੋਂ ਛੁਟਕਾਰਾ ਪਾਉਣ ਦੀ ਵੀ ਜ਼ਬਰਦਸਤ ਸਮਰੱਥਾ ਹੈ। ਵਿਸ਼ਵ ਸਿਹਤ ਸੰਗਠਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਗੱਲ ਕਹੀ ਹੈ।
ਵਰਨਣ ਯੋਗ ਹੈ ਕਿ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ ਦੁਨੀਆ ਭਰ ਵਿੱਚ ਲਗਭਗ 15000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਿਸ਼ਵ ਸਿਹਤ ਸੰਗਠਨ (ਡਬਲਯੂ ਐੱਚ ਓ) ਦੇ ਕਾਰਜਕਾਰੀ ਡਾਇਰੈਕਟਰ ਮਾਈਕਲ ਰੇਆਨ ਨੇ ਕਿਹਾ ਕਿ ਦੁਨੀਆ ਦਾ ਦੂਜਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਭਾਰਤ ਕੋਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ਦੀ ਜ਼ਬਰਦਸਤ ਸਮਰੱਥਾ ਰੱਖਦਾ ਹੈ, ਕਿਉਂਕਿ ਉਸ ਨੂੰ ਚੇਚਕ ਅਤੇ ਪੋਲੀਓ ਨਾਲ ਪੀੜਤ ਵਰਗ ਬਾਰੇ ਕੀਤੇ ਗਏ ਯਤਨਾਂ ਨਾਲ ਨਜਿੱਠਣ ਦਾ ਤਜਰਬਾ ਹੈ। ਸੰਸਾਰ ਮਹਾਮਾਰੀ ਕੋਵਿਡ-19 ਉਤੇ ਸੋਮਵਾਰ ਨੂੰ ਜਨੇਵਾ ਵਿੱਚ ਇੱਕ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੋ ਰੋਗਾਂ ਦੇ ਖਾਤਮੇ 'ਚ ਭਾਰਤ ਨੇ ਦੁਨੀਆ ਦੀ ਅਗਵਾਈ ਕੀਤੀ ਤੇ ਦੇਸ਼ ਤੋਂ ਉਨ੍ਹਾਂ ਦਾ ਖਾਤਮਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਚੇਚਕ ਨੂੰ ਮਾਤ ਦਿੱਤੀ ਅਤੇ ਦੁਨੀਆ ਨੂੰ ਇਸ ਤਰ੍ਹਾਂ ਇੱਕ ਵੱਡਾ ਤੋਹਫਾ ਦਿੱਤਾ। ਭਾਰਤ ਨੇ ਪੋਲੀਓ ਨੂੰ ਵੀ ਜੜ੍ਹੋਂ ਉਖਾੜ ਸੁੱਟਿਆ। ਰੇਆਨ ਨੇ ਕਿਹਾ ਕਿ ਇਹ ਖਾਸ ਗੱਲ ਹੈ ਕਿ ਭਾਰਤ ਵਰਗੇ ਦੇਸ਼ ਆਪਣੇ ਤਜਰਬੇ ਦੇ ਆਧਾਰ 'ਤੇ ਦੁਨੀਆ ਨੂੰ ਦੱਸਣ ਕਿ ਕੀ ਕੀਤਾ ਜਾ ਸਕਦਾ ਹੈ।
ਡਬਲਯੂ ਐੱਚ ਓ ਦੇ ਡਾਇਰੈਕਟਰ ਜਨਰਲ ਡਾਕਟਰ ਟੇਡਰੋਸ ਅਧਾਨੋਮ ਗੇਬ੍ਰੇਏਸਸ ਨੇ ਬੀਤੇ ਦਿਨੀ ਚਿਤਾਵਨੀ ਦਿੱਤੀ ਕਿ ਕੋਰੋਨਾ ਵਾਇਰਸ ਮਹਾਮਾਰੀ ਸਾਫ ਤੌਰ 'ਤੇ ਤੇਜ਼ੀ ਨਾਲ ਵਧ ਰਹੀ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ 'ਤੇ ਕਾਬੂ ਪਾਉਣਾ ਹਾਲੇ ਵੀ ਸੰਭਵ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ