Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਅੱਠ ਮਹੀਨਿਆਂ ਪਿੱਛੋਂ ਜੇਲ੍ਹ ਤੋਂ ਰਿਹਾਅ

March 26, 2020 08:23 AM

ਸ੍ਰੀਨਗਰ, 25 ਮਾਰਚ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਲਗਭਗ ਅੱਠ ਮਹੀਨਿਆਂ ਪਿੱਛੋਂ ਕੱਲ੍ਹ ਹਿਰਾਸਤ ਤੋਂ ਰਿਹਾਅ ਕਰ ਦਿੱਤਾ ਗਿਆ। ਜਨ ਸੁਰੱਖਿਆ ਕਾਨੂੰਨ ਤਹਿਤ ਲਾਏ ਗਏ ਦੋਸ਼ ਹਟਾਏ ਜਾਣ ਪਿੱਛੋਂ ਉਨ੍ਹਾਂ ਦੀ ਰਿਹਾਈ ਦਾ ਹੁਕਮ ਦਿੱਤਾ ਗਿਆ ਸੀ। ਉਨ੍ਹਾਂ ਦੇ ਘਰ ਅੱਗੇ ਮਾਸਕ ਲਾਈ ਖੜੇ ਪੱਤਰਕਾਰ ਅਤੇ ਸਮਰਥਕ ਉਨ੍ਹਾਂ ਦੀ ਉਡੀਕ ਕਰ ਰਹੇ ਸਨ।
ਵਰਨਣ ਯੋਗ ਹੈ ਕਿ ਬੀਤੀ 10 ਮਾਰਚ ਨੂੰ 50 ਸਾਲ ਦੇ ਹੋਏ ਉਮਰ ਅਬਦੁੱਲਾ ਨੇ ਪਿਛਲੇ ਸਾਲ ਪੰਜ ਅਗਸਤ ਨੂੰ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕੀਤੇ ਜਾਣ ਮਗਰੋਂ ਲਗਾਤਾਰ 232 ਦਿਨ ਹਿਰਾਸਤ ਵਿੱਚ ਬਿਤਾਏ ਹਨ। ਇਸ ਰਾਜ ਦੀ ਮੁੱਖ ਪਾਰਟੀ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੂੰ ਪਹਿਲਾਂ ਚੌਕਸੀ ਵਜੋਂ ਹਿਰਾਸਤ ਵਿੱਚ ਲਿਆ ਗਿਆ ਸੀ, ਬਾਅਦ ਵਿੱਚ ਪੰਜ ਫਰਵਰੀ ਨੂੰ ਉਨ੍ਹਾਂ ਉੱਤੇ ਪਬਲਿਕ ਸੇਫਟੀ ਐਕਟ (ਪੀ ਐੱਸ ਏ) ਲਾ ਦਿੱਤਾ ਗਿਆ ਸੀ। ਉਮਰ ਦੀ ਰਿਹਾਈ ਦੀ ਖਬਰ ਮਿਲਣ ਮਗਰੋਂ ਅਸਥਾਈ ਹਿਰਾਸਤ ਕੇਂਦਰ ਵਿੱਚ ਸਭ ਤੋਂ ਪਹਿਲਾਂ ਪਹੁੰਚਣ ਵਾਲਿਆਂ ਵਿੱਚ ਉਨ੍ਹਾਂ ਦੀ ਮਾਂ ਸੀ। ਉਮਰ ਨੂੰ ਉਸ ਦੇ ਸਰਕਾਰੀ ਘਰ ਤੋਂ ਥੋੜ੍ਹੀ ਦੂਰ ਸਰਕਾਰੀ ਗੈੱਸਟ ਹਾਊਸ ਹਰੀ ਨਿਵਾਸ ਵਿੱਚ ਰਖਿਆ ਗਿਆ ਸੀ। ਉਸ ਦੇ ਪਿਤਾ ਨੂੰ 221 ਦਿਨ ਦੀ ਹਿਰਾਸਤ ਵਿੱਚ ਮਗਰੋਂ 13 ਮਾਰਚ ਨੂੰ ਛੱਡਿਆ ਗਿਆ ਸੀ।
ਦੂਸਰੇ ਪਾਸੇ ਸਾਬਕਾ ਮੁੱਖ ਮੰਤਰੀ ਅਤੇ ਪੀ ਡੀ ਪੀ ਪਾਰਟੀ ਦੀ ਮੁਖੀ ਮਹਿਬੂਬਾ ਮੁਫਤੀ ਹਾਲੇ ਵੀ ਹਿਰਾਸਤ ਵਿੱਚ ਹੈ। ਵੱਖ-ਵੱਖ ਸਿਆਸੀ ਆਗੂਆਂ ਨੇ ਉਮਰ ਦੀ ਰਿਹਾਈ ਦਾ ਸਵਾਗਤ ਕੀਤਾ। ਉਮਰ ਅਬਦੁੱਲਾ ਨੇ ਰਿਹਾਈ ਮਗਰੋਂ ਕਿਹਾ ਕਿ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਅੰਦਰ ਅਤੇ ਬਾਹਰ ਹਿਰਾਸਤ ਵਿੱਚ ਰੱਖੇ ਗਏ ਲੋਕਾਂ ਦੀ ਰਿਹਾਈ ਨਾਲ ਹੀ ਹਾਈ ਸਪੀਡ ਮੋਬਾਈਲ ਇੰਟਰਨੈੱਟ ਸੇਵਾ ਬਹਾਲ ਕੀਤੀ ਜਾਵੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼