Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਕੇਸ ਸਾਢੇ ਛੇ ਸੌ ਤੋਂ ਵਧੇ, ਮੌਤਾਂ ਦੀ ਗਿਣਤੀ 12 ਹੋਈ

March 26, 2020 08:28 AM

ਨਵੀਂ ਦਿੱਲੀ, 25 ਮਾਰਚ, (ਪੋਸਟ ਬਿਊਰੋ)- ਭਾਰਤ ਦੇ ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿੱਚ ਕੋਰੋਨਾ ਵਾਇਰਸ ਵਾਲੇ ਮਰੀਜ਼ਾਂ ਦੀ ਗਿਣਤੀ 657 ਅਤੇ ਮਰਨ ਵਾਲਿਆਂ ਦੀ ਗਿਣਤੀ 12 ਹੋ ਗਈ ਹੈ।
ਪਤਾ ਲੱਗਾ ਹੈ ਕਿ ਦਿੱਲੀ ਵਿੱਚ ਜਿਹੜੇ ਦੂਸਰੇ ਵਿਅਕਤੀ ਦੀ ਮੌਤ ਹੋਈ, ਉਸ ਦੀ ਰਿਪੋਰਟ ਨੈਗੇਟਿਵ ਆਈ ਹੈ। ਅੱਜ ਤੱਕ 40 ਠੀਕ ਹੋ ਚੁੱਕੇ ਹਨ। ਤਾਮਿਲ ਨਾਡੂ ਦੇ ਮਦੁਰੈ ਵਿੱਚ ਰਾਜਾਜੀ ਹਸਪਤਾਲ ਵਿੱਚ ਕੋਰੋਨਾ ਵਾਇਰਸ ਤੋਂ ਪ੍ਰਭਾਵ ਇਕ ਵਿਅਕਤੀ ਦੀ ਬੁੱਧਵਾਰ ਤੜਕੇ ਮੌਤ ਹੋ ਗਈ। ਅੱਜ ਹੀ ਮੱਧ ਪ੍ਰਦੇਸ਼ ਵਿੱਚ ਇਸ ਵਾਇਰਸ ਕਾਰਨ ਇੱਕ ਵਿਅਕਤੀ ਦੀ ਮੌਤ ਹੋਈ ਦੱਸੀ ਗਈ ਹੈ, ਜਿਸ ਨਾਲ ਦੇਸ਼ ਵਿੱਚ ਕੁੱਲ ਮੌਤਾਂ ਦੀ ਗਿਣਤੀ 12 ਹੋ ਗਈ ਹੈ।
ਇਸ ਦੌਰਾਨ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਦੀ ਪ੍ਰੈੱਸ ਕਾਨਫਰੰਸ ਵਿੱਚ ਆਏ ਇੱਕ ਪੱਤਰਕਾਰ ਦੀ ਕੋਰੋਨਾ ਵਾਇਰਸ ਜਾਂਚ ਰਿਪੋਰਟ ਵਿੱਚ ਪਾਜ਼ਿਟਿਵ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪੱਤਰਕਾਰ ਦੀ ਧੀ ਕੋਰੋਨਾ ਦੇ ਰੋਗ ਤੋਂ ਪ੍ਰਭਾਵਤ ਸੀ। ਇਸ ਦੇ ਬਾਅਦ ਪ੍ਰੈੱਸ ਕਾਨਫਰੰਸ ਵਿਚਲੇ ਸਾਰੇ ਪੱਤਰਕਾਰਾਂ ਨੂੰ ਕਵਾਰੰਟਾਈਨ ਹੋਣ ਨੂੰ ਕਿਹਾ ਗਿਆ ਹੈ। ਦੂਸਰੇ ਪਾਸੇ ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਦੱਸਿਆ ਹੈ ਕਿ ਕੋਰੋਨਾ ਵਾਇਰਸ ਤੋਂ ਪ੍ਰਭਾਵਤ ਲੋਕਾਂ ਦੀ ਗਿਣਤੀ 116 ਹੋ ਗਈ ਹੈ। ਸਾਂਗਲੀ ਵਿੱਚ ਇੱਕੋ ਪਰਿਵਾਰ ਨੂੰ ਪੰਜ ਲੋਕ ਪ੍ਰਭਾਵਤ ਹੋਏ ਹਨ ਅਤੇ 4 ਹੋਰ ਲੋਕ ਮੁੰਬਈ ਵਿੱਚ ਪ੍ਰਭਾਵਤ ਪਾਏ ਗਏ ਹਨ। ਇਹ ਸਾਰੇ ਵਿਦੇਸ਼ ਜਾਣ ਜਾਂ ਕੋਰੋਨਾ ਦੇ ਕਿਸੇ ਮਰੀਜ਼ ਦੇ ਸੰਪਰਕ ਵਿੱਚ ਆਉਣ ਨਾਲ ਪ੍ਰਭਾਵਤ ਹੋਏ ਹਨ। ਇਸ ਰਾਜ ਵਿੱਚ ਕੋਰੋਨਾ ਤੋਂ ਪ੍ਰਭਾਵਤ ਕੇਸਾਂ ਦੀ ਗਿਣਤੀ ਸੌ ਤੋਂ ਟੱਪ ਚੁੱਕੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼