Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਪ੍ਰਿੰਸ ਚਾਰਲਸ ਵੀ ਕੋਰੋਨਾ ਨਾਲ ਪ੍ਰਭਾਵਤ, ਬ੍ਰਿਟੇਨ ਵਿੱਚ ਮੌਤਾਂ ਦੀ ਗਿਣਤੀ 465 ਹੋਈ

March 26, 2020 08:31 AM

* ਇਟਲੀ ਵਿੱਚ ਮੌਤਾਂ ਦੀ ਗਿਣਤੀ ਸਾਢੇ ਸੱਤ ਹਜ਼ਾਰ ਨੂੰ ਟੱਪ ਗਈ
* ਸਪੇਨ ਵਿੱਚ 3647 ਮੌਤਾਂ ਹੋਣ ਦੀ ਰਿਪੋਰਟ

ਲੰਡਨ, 26 ਮਾਰਚ, (ਪੋਸਟ ਬਿਊਰੋ)- ਬ੍ਰਿਟੇਨ ਦੇ ਪ੍ਰਿੰਸ ਚਾਰਲਸ ਕੋਰੋਨਾ ਵਾਇਰਸ ਨਾਲ ਪਾਜ਼ਿਟਿਵ ਨਿਕਲੇ ਹਨ। ਇਸ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 465 ਹੋ ਗਈ ਹੈ। ਦੂਸਰੇ ਪਾਸੇ ਦੁਨੀਆ ਭਰ ਇਸ ਰੋਗ ਨਾਲ ਮਰਨ ਵਾਲਿਆਂ ਦੀ ਗਿਣਤੀ 21,191ਹੋ ਗਈ ਅਤੇ ਕੁੱਲ 4,68,644 ਲੋਕ ਪ੍ਰਭਾਵਿਤ ਹੋਏ ਹਨ।
ਕੋਰੋਨਾ ਵਾਇਰਸ ਦੀ ਮਾਰ ਕਾਰਨ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਇਨਫੈਕਸ਼ਨ ਰੋਕਣ ਲਈ ਤਿੰਨ ਹਫ਼ਤੇ ਦੇ ਲਾਕਡਾਊਨ ਦਾ ਐਲਾਨ ਕੀਤਾ ਸੀ, ਪਰ ਲੋਕ ਉਨ੍ਹਾਂ ਦੇ ਐਲਾਨ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ। ਲੰਡਨ ਵਿੱਚ ਚੱਲਣ ਵਾਲੀਆਂ ਅੰਡਰਗ੍ਰਾਊਂਡ ਟ੍ਰੇਨਾਂ ਵਿੱਚ ਯਾਤਰੀਆਂ ਦੀ ਭੀੜ ਵੀ ਭਰ ਰਹੀ ਹੈ।
ਇਸ ਦੌਰਾਨ ਬ੍ਰਿਟੇਨ ਦੇ ਰਾਜ ਘਰਾਣੇ ਦੇ ਕਰਾਊਨ ਪ੍ਰਿੰਸ ਮੰਨੇ ਜਾਂਦੇ ਪ੍ਰਿੰਸ ਚਾਰਲਸ ਦੇ ਵੀ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਹੋਣ ਦਾ ਪਤਾ ਲੱਗਣ ਨਾਲ ਬਕਿੰਘਮ ਪੈਲੇਸ ਉੱਤੇ ਕੋਰੋਨਾ ਵਾਇਰਸ ਦਾ ਸਾਇਆ ਮੰਡਲਾਉਣ ਲੱਗਾ ਹੈ। ਪਿਛਲੇ ਦਿਨੀਂ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ ਨੂੰ ਬਕਿੰਘਮ ਪੈਲੇਸ ਤੋਂ ਵਿੰਡਸਰ ਕੈਸਲ ਵਿੱਚ ਭੇਜ ਦਿੱਤਾ ਗਿਆ ਸੀ।
ਭਾਰਤ ਵਿੱਚ ਬੁੱਧਵਾਰ ਦਾ ਦਿਨ ਖਤਮ ਹੋਣ ਤੱਕ ਸੰਸਾਰ ਭਰ ਵਿੱਚ ਕੋਰੋਨਾ ਵਾਇਰਸ ਤੋਂ ਪ੍ਰਭਾਵਤ ਹੋਏ ਲੋਕਾਂ ਦੀ ਗਿਣਤੀ 4,68,644 ਹੋ ਗਈ ਅਤੇ ਮੌਤਾਂ ਦੀ ਗਿਣਤੀ 21,191 ਹੋ ਚੁੱਕੀ ਸੀ। ਇਸ ਦੌਰਾਨ ਸਭ ਤੋਂ ਵੱਧ ਮੌਤਾਂ ਇਟਲੀ ਵਿੱਚ 7503 ਹੋਈਆਂ ਹਨ, ਜਿੱਥੇ ਪਿਛਲੇ ਚੌਵੀ ਘੰਟਿਆਂ ਵਿੱਚ ਹੀ 683 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੀਨ ਵਿੱਚ ਬੇਸੱ਼ਕ ਬਿਮਾਰੀ ਦਾ ਪ੍ਰਭਾਵ ਘੱਟ ਕਰ ਲਿਆ ਗਿਆ, ਪਰ ਹੋਰ ਦੇਸ਼ਾਂ ਵਿੱਚ ਇਹ ਵਧੀ ਜਾਂਦੀ ਹੈ। ਸਪੇਨ ਵਿੱਚ ਪਿਛਲੇ ਮਸਾਂ ਚੌਵੀ ਘੰਟਿਆਂ ਵਿੱਚ 656 ਮੌਤਾਂ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 3647 ਹੋ ਗਈ ਹੈ। ਇਰਾਨ ਵਿੱਚ ਮਰਨ ਵਾਲਿਆਂ ਦੀ ਗਿਣਤੀ 2077, ਫਰਾਂਸ ਵਿੱਚ 1331, ਅਮਰੀਕਾ ਵਿੱਚ 931, ਬ੍ਰਿਟੇਨ ਵਿੱਚ 465, ਹਾਲੈਂਡ ਵਿੱਚ 356 ਤੇ ਜਰਮਨੀ ਵਿੱਚ 206 ਮੌਤਾਂ ਹੋ ਚੁੱਕੀਆਂ ਹਨ। ਪਾਕਿਸਤਾਨ ਵਿੱਚ ਕੋਰੋਨਾ ਵਾਇਰਸ ਤੋਂ ਪ੍ਰਭਾਵਤ ਲੋਕਾਂ ਦੀ ਗਿਣਤੀ ਇੱਕ ਹਜ਼ਾਰ ਤੋਂ ਟੱਪ ਗਈ ਅਤੇ ਅੱਠ ਮੌਤਾਂ ਹੋ ਚੁੱਕੀਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ