Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਜਾਬ ਵਿੱਚ ਦੋ ਹੋਰ ਕੋਰੋਨਾ ਪੀੜਤ ਪਤਾ ਲੱਗਣ ਨਾਲ ਮਰੀਜ਼ਾਂ ਦੀ ਗਿਣਤੀ 31 ਹੋਈ

March 26, 2020 08:32 AM

* ਹਰਿਮੰਦਰ ਸਾਹਿਬ ਆਏ 150 ਯਾਤਰੀ ਕਰਫ਼ਿਊ ਕਾਰਨ ਫਸੇ

ਚੰਡੀਗੜ੍ਹ, 25 ਮਾਰਚ, (ਪੋਸਟ ਬਿਊਰੋ)- ਕੋਰੋਨਾ ਵਾਇਰਸ ਵਾਲੇ ਦੋ ਨਵੇਂ ਕੇਸ ਸਾਹਮਣੇ ਆਉਣ ਨਾਲ ਪੰਜਾਬ ਵਿੱਚ ਇਸ ਬਿਮਾਰੀ ਦੇ ਪੀੜਤਾਂ ਦੀ ਗਿਣਤੀ 31 ਹੋ ਗਈ ਹੈ।
ਇੱਕ ਤਾਜ਼ਾ ਕੇਸ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ਦਾ ਅਤੇ ਦੂਜਾ ਲੁਧਿਆਣਾ ਤੋਂ ਹੈ। ਮੋਰਾਂਵਾਲੀ ਦਾ ਕੇਸ ਵੀ 70 ਸਾਲਾ ਗਿਆਨੀ ਬਲਦੇਵ ਸਿੰਘ ਵਾਸੀ ਨਵਾਂ ਸ਼ਹਿਰ ਦੇ ਸੰਪਰਕ ਵਿੱਚ ਹੋਣ ਕਰ ਕੇ ਆਇਆ ਹੈ। ਵਰਨਣ ਯੋਗ ਹੈ ਕਿ ਗਿਆਨੀ ਬਲਦੇਵ ਸਿੰਘ ਦੀ ਬੀਤੇ ਹਫ਼ਤੇ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਸੀ। ਉਸ ਦੇ ਸੰਪਰਕ ਵਿੱਚ ਆਉਣ ਕਾਰਨ ਅੱਜ ਤੱਕ 22 ਲੋਕ ਪ੍ਰਭਾਵਤ ਹੋਏ ਸਾਬਤ ਹੋ ਚੁੱਕੇ ਹਨ। ਪਿੰਡ ਮੋਰਾਂਵਾਲੀ ਦਾ ਹਰਦੇਵ ਸਿੰਘ ਵੀ ਬਲਦੇਵ ਸਿੰਘ ਨੂੰ ਮਿਲਣ ਕਾਰਨ ਕੋਰੋਨਾ ਨਾਲ ਪ੍ਰਭਾਵਤ ਹੋਇਆ ਸੀ ਤੇ ਇਸ ਦੇ ਬਾਅਦ ਹਰਭਜਨ ਸਿੰਘ ਦਾ ਪੁਤਰ ਗੁਰਪ੍ਰੀਤ ਸਿੰਘ ਵੀ ਕੋਰੋਨਾ ਵਾਇਰਸ ਦਾ ਪਾਜ਼ਿਟਿਵ ਪਾਇਆ ਗਿਆ ਹੈ।
ਸਿਹਤ ਵਿਭਾਗ ਦੇ ਅਨੁਸਾਰ 19 ਵਿਆਕਤੀ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਕਰਵਾ ਰਹੇ ਹਨ, ਜਿਨ੍ਹਾਂ ਦੇ ਸੈਪਲ ਜਾਂਚ ਲਈ ਚੰਡੀਗ੍ਹੜ ਭੇਜੇ ਗਏ ਹਨ। ਇਸ ਜ਼ਿਲ੍ਹੇ ਵਿੱਚ ਅੱਜ ਤੱਕ ਕੋਰੋਨਾ ਵਾਇਰਸ ਦੇ 56 ਸ਼ੱਕੀ ਕੇਸਾਂ ਦੇ ਸੈਪਲ ਲਏ ਗਏ ਹਨ, ਜਿਨਾਂ ਵਿਚੋ 12 ਦੀ ਰਿਪੋਰਟ ਮਿਲ ਚੁੱਕੀ ਤੇ 2 ਪਾਜਿ਼ਟਿਵ ਨਿਕਲੇ ਹਨ। ਪੰਜਾਬ ਵਿੱਚ ਦੋ ਹੋਰ ਨਵੇਂ ਕੋਰੋਨਾ ਵਾਇਰਸ ਕੇਸ ਸਾਹਮਣੇ ਆਉਣ ਨਾਲ ਇਸ ਰਾਜ ਵਿੱਚ ਕੋਰੋਨਾ ਦੇ ਪੀੜਤਾਂ ਦੀ ਗਿਣਤੀ 31 ਹੋ ਗਈ ਹੈ। ਸਿਹਤ ਵਿਭਾਗ ਦੇ ਅਨੁਸਾਰ 79 ਸ਼ੱਕੀ ਕੇਸਾਂ ਤੋਂ ਇਲਾਵਾ 1150 ਦੇ ਕਰੀਬ ਲੋਕਾਂ ਨੂੰ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ। ਇਸ ਸਮੇਂ ਪੁਸ਼ਟੀ ਕੀਤੀ ਗਈ ਹੈ ਕਿ ਪੰਜ ਜ਼ਿਲ੍ਹਿਆਂ ਵਿਚੋਂ 30 ਕੇਸ ਪਤਾ ਲੱਗੇ ਹਨ। ਨਵਾਂ ਸ਼ਹਿਰ ਜਿ਼ਲੇ ਵਿੱਚ 18, ਮੁਹਾਲੀ ਵਿੱਚ ਪੰਜ, ਜਲੰਧਰ ਵਿੱਚ ਤਿੰਨ, ਅੰਮ੍ਰਿਤਸਰ ਵਿੱਚ ਦੋ ਅਤੇ ਹੁਸ਼ਿਆਰਪੁਰ ਵਿੱਚ ਦੋ ਕੇਸ ਪਤਾ ਲੱਗੇ ਹਨ। ਬਾਕੀ 17 ਜ਼ਿਲ੍ਹਿਆਂ ਵਿਚੋਂ ਕਿਸੇ ਕੇਸ ਦੀ ਪੁਸ਼ਟੀ ਹੋਣ ਦੀ ਖ਼ਬਰ ਨਹੀਂ ਮਿਲੀ।
ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਈ ਸੰਗਤ ਦੇਸ਼ ਵਿੱਚ ਲਾਕਡਾਊਨ ਕਾਰਨ ਫਸੀ ਹੋਈ ਹੈ। ਅੰਮ੍ਰਿਤਸਰ ਵਿੱਚ ਲੱਗੇ ਕਰਫਿਊ ਤੇ ਦੇਸ਼ ਵਿਚ ਲਾਕਡਾਊਨ ਕਾਰਨ ਏਥੇ ਡੇਢ ਸੌ ਦੇ ਕਰੀਬ ਸੰਗਤ ਪੰਜਾਬ ਤੇ ਬਾਹਰਲੇ ਰਾਜਾਂ ਤੋਂ ਆਉਣ ਪਿੱਛੋਂ ਫਸ ਗਈ ਹੈ। ਇਨ੍ਹਾਂ ਨੂੰ ਘਰਾਂ ਤਕ ਪੁਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਯਤਨ ਕਰ ਰਹੀ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਕਿਹਾ ਕਿ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਇਨ੍ਹਾਂ ਯਾਤਰੀਆਂ ਨੂੰ ਘਰ ਵਾਪਸੀ ਲਈ ਯਤਨ ਕੀਤੇ ਜਾ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ