Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਕੋਵਿਡ-19 ਮਹਾਂਮਾਰੀ ਬਾਰੇ ਜੀ-20 ਆਗੂਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਵਿਚਾਰ ਵਟਾਂਦਰਾ ਕਰਨਗੇ ਟਰੂਡੋ

March 26, 2020 07:42 PM

ਓਟਵਾ, 26 ਮਾਰਚ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੁਨੀਆ ਦੇ ਵੱਡੇ ਅਰਥਚਾਰਿਆਂ ਦੇ ਆਗੂਆਂ ਨਾਲ ਅੱਜ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰਨਗੇ। ਇਸ ਦੌਰਾਨ ਕੋਵਿਡ-19 ਮਹਾਮਾਰੀ ਦੇ ਵਿਸ਼ਵਵਿਆਪੀ ਪ੍ਰਭਾਵ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਉਹ ਜੀ-20 ਆਗੂਆਂ ਨਾਲ ਵੀਡੀਓ ਕਾਨਫਰੰਸ ਕਰਕੇ ਵਾਇਰਸ ਨੂੰ ਖਤਮ ਕਰਨ ਲਈ ਕੌਮਾਂਤਰੀ ਕੋਸਿ਼ਸ਼ਾਂ ਵਿੱਚ ਤਾਲਮੇਲ ਬਿਠਾਉਣ ਲਈ ਆਖਣਗੇ। ਇਸ ਦੌਰਾਨ ਵਿਸ਼ਵ ਅਰਥਚਾਰੇ ਨੂੰ ਲੱਗ ਰਹੀ ਢਾਹ ਬਾਰੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ। ਇਹ ਵੀ ਆਸ ਕੀਤੀ ਜਾ ਰਹੀ ਹੈ ਕਿ ਉਹ ਸੰਕਟ ਦੇ ਬਾਵਜੂਦ ਕੈਨੇਡੀਅਨਾਂ ਤੇ ਬਿਜ਼ਨਸਿਜ਼ ਦੀ ਮਦਦ ਕਰਨ ਲਈ ਫੈਡਰਲ ਸਰਕਾਰ ਵੱਲੋਂ ਬਿਲੀਅਨ ਡਾਲਰ ਨਾਲ ਕੀਤੀ ਜਾ ਰਹੀ ਵਿੱਤੀ ਮਦਦ ਬਾਰੇ ਆਪਣੀ ਰਿਹਾਇਸ਼ਗਾਹ ਦੇ ਬਾਹਰੋਂ ਕੀਤੀ ਜਾਣ ਵਾਲੀ ਰੋਜ਼ਾਨਾ ਨਿਊਜ਼ ਕਾਨਫਰੰਸ ਦੀ ਵਰਤੋਂ ਵੀ ਕਰਨਗੇ।
ਬੁੱਧਵਾਰ ਨੂੰ 52 ਬਿਲੀਅਨ ਡਾਲਰ ਦੀ ਵਿੱਤੀ ਮਦਦ ਤੇ ਟੈਕਸਾਂ ਨੂੰ ਮੁਲਤਵੀ ਕਰਨ ਲਈ 55 ਬਿਲੀਅਨ ਡਾਲਰ ਖਰਚਣ ਦੀ ਪਾਰਲੀਆਮੈਂਟ ਵੱਲੋਂ ਭਾਵੇਂ ਮਨਜ਼ੂਰੀ ਦੇ ਦਿੱਤੀ ਗਈ ਹੈ ਪਰ ਇਹ ਰਕਮ ਅਗਲੇ ਕੁੱਝ ਹਫਤਿਆਂ ਲਈ ਹੋਰ ਮੁਹੱਈਆ ਨਹੀਂ ਹੋ ਸਕੇਗੀ। ਇਸ ਮਹਾਮਾਰੀ ਕਾਰਨ ਆਮਦਨ ਤੋਂ ਸੱਖਣੇ ਹੋਏ ਲੋਕਾਂ ਨੂੰ 6 ਅਪਰੈਲ ਤੱਕ ਚਾਰ ਮਹੀਨਿਆਂ ਲਈ 2000 ਡਾਲਰ ਪ੍ਰਤੀ ਮਹੀਨਾ ਕੈਨੇਡਾ ਐਮਰਜੰਸੀ ਰਿਸਪਾਂਸ ਬੈਨੇਫਿਟ ਦੇ ਰੂਪ ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ।
ਕੈਨੇਡਾ ਚਾਈਲਡ ਬੈਨੇਫਿਟ ਨੂੰ ਆਰਜ਼ੀ ਤੌਰ ਉੱਤੇ ਹੁਲਾਰਾ ਦੇਣ ਲਈ ਹੋਰ ਮਾਪਦੰਡ ਵੀ ਮਈ ਤੱਕ ਕੈਨੇਡੀਅਨਾਂ ਦੀ ਜੇਬ੍ਹ ਤੱਕ ਪਹੁੰਚਣਗੇ। ਟਰੂਡੋ ਤੇ ਉਨ੍ਹਾਂ ਦੀ ਸਰਕਾਰ ਹੁਣ ਨਵੇਂ ਮਾਪਦੰਡਾਂ ਨੂੰ ਪ੍ਰਚਾਰਨ ਦੀ ਤਿਆਰੀ ਕਰ ਰਹੀ ਹੈ ਤੇ ਕੈਨੇਡੀਅਨਾਂ ਨੂੰ ਇਹ ਸੂਚਿਤ ਕਰਨਾ ਚਾਹੁੰਦੀ ਹੈ ਕਿ ਇਸ ਲਈ ਕਿਵੇਂ ਅਪਲਾਈ ਕੀਤਾ ਜਾਵੇ। ਅੱਜ ਤੋਂ ਕੈਨੇਡਾ ਪਹੁੰਚਣ ਵਾਲੇ ਸਾਰੇ ਯਾਤਰੀਆਂ ਲਈ 14 ਦਿਨ ਦੀ ਸੈਲਫ ਆਈਸੋਲੇਸ਼ਨ ਲਾਜ਼ਮੀ ਕੀਤੀ ਗਈ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ