Welcome to Canadian Punjabi Post
Follow us on

15

July 2025
 
ਕੈਨੇਡਾ

ਕੈਨੇਡਾ-ਅਮਰੀਕਾ ਸਰਹੱਦ ਉੱਤੇ ਫੌਜੀ ਟੁਕੜੀਆਂ ਤਾਇਨਾਤ ਕਰਨ ਦੇ ਵਿਚਾਰ ਤੋਂ ਟਰੂਡੋ ਅਸਹਿਮਤ

March 27, 2020 06:23 AM

ਓਟਵਾ, 26 ਮਾਰਚ (ਪੋਸਟ ਬਿਊਰੋ) : ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਦੀ ਟੀਮ ਵੱਲੋਂ ਕੈਨੇਡਾ ਤੇ ਅਮਰੀਕਾ ਦੀ ਸਰਹੱਦ ਉੱਤੇ ਫੌਜੀ ਟੁਕੜੀਆਂ ਤਾਇਨਾਤ ਕੀਤੇ ਜਾਣ ਦਾ ਆਈਡੀਆਂ ਦਿੱਤੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਪਸ਼ਟ ਤੌਰ ਉੱਤੇ ਆਖਿਆ ਕਿ ਇਹ ਅਮਰੀਕਾ ਤੇ ਕੈਨੇਡਾ ਦੇ ਹੱਕ ਵਿੱਚ ਹੋਵੇਗਾਂ ਕਿ ਸਰਹੱਦ ਨੂੰ ਫੌਜ ਰਹਿਤ ਰੱਖਿਆ ਜਾਵੇ।
ਟਰੂਡੋ ਨੇ ਇਹ ਟਿੱਪਣੀ ਕੈਨੇਡਾ ਤੇ ਅਮਰੀਕਾ ਦਰਮਿਆਨ ਪਿੱਛੇ ਜਿਹੇ ਕੀਤੇ ਗਏ ਵਿਚਾਰ ਵਟਾਂਦਰੇ ਤੋਂ ਬਾਅਦ ਕੀਤੀ ਗਈ। ਇਸ ਗੱਲਬਾਤ ਵਿੱਚ ਹੀ ਟਰੰਪ ਦੀ ਟੀਮ ਨੇ 30 ਕਿਲੋਮੀਟਰ ਦੀ ਸਾਂਝੀ ਸਰਹੱਦ ਉੱਤੇ ਅਮਰੀਕੀ ਫੌਜੀ ਟੁਕੜੀਆਂ ਲਾਉਣ ਦਾ ਆਈਡੀਆ ਪੇਸ਼ ਕੀਤਾ ਸੀ। ਵੀਰਵਾਰ ਨੂੰ ਰਿਡੀਊ ਕਾਟੇਜ ਦੇ ਬਾਹਰੋਂ ਗੱਲ ਕਰਦਿਆਂ ਟਰੂਡੋ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਕੈਨੇਡਾ ਤੇ ਅਮਰੀਕਾ ਦਰਮਿਆਨ ਦੁਨੀਆ ਦੀ ਸੱਭ ਤੋਂ ਵੱਡੀ ਫੌਜ ਰਹਿਤ ਸਰਹੱਦ ਹੈ। ਟਰੂਡੋ ਨੇ ਆਖਿਆ ਕਿ ਇਹ ਦੋਵਾਂ ਦੇਸ਼ਾਂ ਦੇ ਹਿੱਤ ਵਿੱਚ ਹੋਵੇਗਾ ਕਿ ਇਸ ਨੂੰ ਉਸੇ ਤਰ੍ਹਾਂ ਹੀ ਰਹਿਣ ਦਿੱਤਾ ਜਾਵੇ। ਇਸ ਬਾਰੇ ਅਸੀਂ ਅਮਰੀਕਾ ਨਾਲ ਗੱਲ ਕਰ ਰਹੇ ਹਾਂ।
ਉਨ੍ਹਾਂ ਆਖਿਆ ਕਿ ਕੈਨੇਡਾ ਵੱਲੋਂ ਚਿਰਾਂ ਤੋਂ ਚੱਲੇ ਆ ਰਹੇ ਇਸ ਤਰ੍ਹਾਂ ਦੇ ਪ੍ਰਬੰਧ ਦੇ ਦੋਵਾਂ ਦੇਸ਼ਾਂ ਨੂੰ ਤੇ ਸਾਡੇ ਅਰਥਚਾਰਿਆਂ ਨੂੰ ਹੋ ਰਹੇ ਫਾਇਦਿਆਂ ਨੂੰ ਹਾਈਲਾਈਟ ਕੀਤਾ ਗਿਆ। ਟਰੂਡੋ ਨੇ ਜ਼ੋਰ ਦੇ ਕੇ ਆਖਿਆ ਕਿ ਸਾਨੂੰ ਲੱਗਦਾ ਹੈ ਕਿ ਇਸ ਨੂੰ ਪਹਿਲਾਂ ਵਾਂਗ ਹੀ ਰਹਿਣ ਦੇਣਾ ਚਾਹੀਦਾ ਹੈ। ਭਰੋਸੇਯੋਗ ਸੂਤਰਾਂ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਸੀ ਕਿ ਟਰੰਪ ਦੇ ਵਾੲ੍ਹੀਟ ਹਾਊਸ ਵਿੱਚ ਕੈਨੇਡਾ-ਅਮਰੀਕਾ ਸਰਹੱਦ ਉੱਤੇ ਫੌਜ ਤਾਇਨਾਤ ਕਰਨ ਬਾਰੇ ਵਿਚਾਰਾਂ ਚੱਲ ਰਹੀਆਂ ਹਨ। ਅਜਿਹਾ ਅਨਿਯਮਿਤ ਬਾਰਡਰ ਕਰੌਸਰਜ਼ ਨੂੰ ਫੜ੍ਹਨ ਲਈ ਬਾਰਡਰ ਗਾਰਡਜ਼ ਨੂੰ ਸਹਿਯੋਗ ਦੇਣ ਦੇ ਇਰਾਦੇ ਨਾਲ ਕੀਤਾ ਜਾ ਰਿਹਾ ਦੱਸਿਆ ਗਿਆ।

 
ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਵੱਲੋਂ ਵੀ ਟਰੂਡੋ ਵਾਂਗ ਇਸ ਪ੍ਰਸਤਾਵ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਆਖਿਆ ਕਿ ਇਸ ਮੱੁਦੇ ਉੱਤੇ ਆਪਣੀ ਰਾਇ ਬਾਰੇ ਕੈਨੇਡਾ ਅਮਰੀਕੀ ਅਧਿਕਾਰੀਆਂ ਨੂੰ ਸਪਸ਼ਟ ਤੌਰ ਉੱਤੇ ਜਾਣੂ ਕਰਵਾ ਚੱੁਕਿਆ ਹੈ। ਟਰੂਡੋ ਦੀ ਇਸ ਟਿੱਪਣੀ ਤੋਂ ਬਾਅਦ ਪਾਰਲੀਆਮੈਂਟ ਹਿੱਲ ਉੱਤੇ ਪ੍ਰੱੈਸ ਕਾਨਫਰੰਸ ਦੌਰਾਨ ਫਰੀਲੈਂਡ ਨੇ ਉਕਤ ਗੱਲ ਆਖੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਮੀਗ੍ਰੇਸ਼ਨ 'ਤੇ ਸਖ਼ਤ ਰੁਖ਼ ਅਪਣਾਉਣ ਦੀ ਲੋੜ : ਪੋਇਲੀਵਰ ਮਾਂਟਰੀਅਲ ਦੀਆਂ ਗਲੀਆਂ ਵਿੱਚ ਫਿਰ ਭਰਿਆ ਪਾਣੀ, ਲੋਕਾਂ ਦੇ ਬੇਸਮੈਂਟ ਤੇ ਗਰਾਜਾਂ `ਚ ਭਰਿਆ ਪਾਣੀ ਰੀਨਾ ਵਿਰਕ ਦੇ ਕਾਤਲ ਦੀ ਡਰੱਗ ਟੈਸਟ `ਚ ਅਸਫਲ ਰਹਿਣ ਤੋਂ ਬਾਅਦ ਪੈਰੋਲ ਰੱਦ ਵੈਸਟ ਇੰਡ `ਚ ਦੁਪਹਿਰ ਨੂੰ ਬਿਜਲੀ ਹੋਈ ਬੰਦ, ਹਜ਼ਾਰਾਂ ਲੋਕ ਹੋਏ ਪ੍ਰਭਾਵਿਤ ਗ਼ੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਐੱਸਯੂਵੀ ਅਮਰੀਕੀ ਸਰਹੱਦ ਨੇੜੇ ਹਾਦਸਾਗ੍ਰਸਤ ਵੈਨਕੂਵਰ ਹਵਾਈ ਅੱਡੇ 'ਤੇ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਸਲਾਈਡਾਂ ਰਾਹੀਂ ਯਾਤਰੀ ਕੱਢੇ ਬਾਹਰ ਐਲਗਿਨ ਅਤੇ ਲੌਰੀਅਰ ਵਿਖੇ ਮਾਰੇ ਗਏ ਪੈਦਲ ਯਾਤਰੀਆਂ ਨੂੰ ਸ਼ਰਧਾਂਜਲੀ ਵਜੋਂ ਓਟਵਾ ਨਿਵਾਸੀ ਹੋਏ ਇਕੱਠੇ ਸੇਂਟ-ਫ੍ਰਾਂਸੋਆ ਨਦੀ `ਚੋਂ ਮਿਲੀ ਕਾਰ, ਅੰਦਰੋਂ ਇੱਕ ਲਾਸ਼ ਵੀ ਮਿਲੀ ਟਰੰਪ ਨੇ ਕੈਨੇਡਾ 'ਤੇ ਲਗਾਇਆ 35% ਟੈਰਿਫ ਬੀ.ਸੀ. ਦੀ ਫਰੇਜ਼ਰ ਨਦੀ ਵਿੱਚ ਫੜ੍ਹੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਮੱਛੀ