Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸੁਖਬੀਰ ਬਾਦਲ ਮਹਾਨ ਗੁਰੂ ਸਾਹਿਬਾਨਾਂ ਦੇ ਕੀਤੇ ਅਪਮਾਨ ਵਿਰੁੱਧ ਕੱਲ ਧਰਨੇ `ਚ ਬੈਠਣਗੇ

October 31, 2018 07:13 PM

ਚੰਡੀਗੜ੍ਹ, 31 ਅਕਤੂਬਰ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੇਸ਼ ਦੇ ਸਾਰੇ ਉਸਾਰੂ ਸੋਚ ਰੱਖਣ ਵਾਲੇ ਲੋਕਾਂ ਅਤੇ ਸਿੱਖ ਸੰਗਤਾਂ ਨੂੰ ਕਾਂਗਰਸ ਸਰਕਾਰ ਵੱਲੋਂ ਜਾਣਬੁੱਝ ਕੇ ਅਤੇ ਲਗਾਤਾਰ ਮਹਾਨ ਸਿੱਖ ਗੁਰੂ ਸਾਹਿਬਾਨਾਂ ਦਾ ਅਪਮਾਨ ਕਰਨ ਦੀ ਰਚੀ ਸਾਜ਼ਿਸ਼ ਵਿਰੁੱਧ ਸ਼ੁਰੂ ਕੀਤੀ ਜਾ ਰਹੀ ਲੜਾਈ ਵਿਚ ਸ਼ਾਮਿਲ ਹੋਣ ਲਈ ਆਖਿਆ ਹੈ। ਉਹਨਾਂ ਕਿਹਾ ਕਿ ਇਸ ਕੋਝੇ ਮੰਤਵ ਲਈ ਸਰਕਾਰ ਵੱਲੋਂ 12ਵੀਂ ਕਲਾਸ ਦੀ ਇਤਿਹਾਸ ਦੀਆਂ ਕਿਤਾਬਾਂ ਨੂੰ ਵਰਤਿਆ ਜਾ ਰਿਹਾ ਹੈ।
ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਦੇ ਬੱਚਿਆਂ ਨੂੰ ਮੁਗਲ ਹਾਕਮਾਂ ਵੱਲੋਂ ਵੈਰ-ਭਾਵਨਾ ਅਧੀਨ ਤਿਆਰ ਕਰਵਾਇਆ ਗੁਰ-ਇਤਿਹਾਸ ਪੜਾ ਕੇ ਸਿੱਖ ਗੁਰੂ ਸਾਹਿਬਾਨਾਂ ਦਾ ਜਾਣ ਬੁੱਝ ਕੇ ਅਤੇ ਵਾਰ ਵਾਰ ਅਪਮਾਨ ਕਰਨ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਖਾਲਸਾ ਪੰਥ ਕੋਲੋਂ ਮੁਆਫੀ ਮੰਗਣ ਵਾਸਤੇ ਮਜ਼ਬੂਰ ਕਰਨ ਲਈ ਇੱਕ ਵੱਡਾ ਅੰਦੋਲਨ ਕੀਤਾ ਜਾਵੇਗਾ।
ਇਸ ਅੰਦੋਲਨ ਦੀ ਸ਼ੁਰੂਆਤ ਕੱਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ।ਇਸ ਸੰਬੰਧ ਵਿਚ ਕੱਲ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇੱਕ 48 ਘੰਟੇ ਲੰਬਾ ਰੋਸ ਧਰਨਾ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਅਗਵਾਈ ਪਹਿਲੇ 24 ਘੰਟੇ ਅਕਾਲੀ ਦਲ ਦੇ ਪ੍ਰਧਾਨ ਕਰਨਗੇ। ਇਸ ਤੋਂ ਬਾਅਦ ਅਗਲੇ 24 ਘੰਟੇ ਇਸ ਧਰਨੇ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੀਤੀ ਜਾਵੇਗੀ।
ਬਾਦਲ ਨੇ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਇਸ ਘਿਣਾਉਣੇ ਅਪਰਾਧ ਲਈ ਮੁਆਫੀ ਨਾ ਮੰਗੀ ਜਾਂ ਦੋਸ਼ੀਆਂ ਨੂੰ ਸਜ਼ਾ ਨਾ ਦਿੱਤੀ ਤਾਂ ਇਸ ਅੰਦੋਲਨ ਦੀ ਅਗਲੀ ਰੂਪ ਰੇਖਾ ਬਾਰੇ ਜਾਣਕਾਰੀ ਰੋਸ ਧਰਨੇ ਦੀ ਸਮਾਪਤੀ ਉੱਤੇ ਦਿੱਤੀ ਜਾਵੇਗੀ।
ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂਆਂ ਦੇ ਅੰਦਰ ਉਹਨਾਂ ਮੁਗਲਾਂ ਦੀ ਆਤਮਾ ਪ੍ਰਵੇਸ਼ ਕਰ ਗਈ ਹੈ, ਜਿਹਨਾਂ ਦੇ ਅੱਤਿਆਚਾਰਾਂ ਖ਼ਿਲਾਫ ਲੜਦਿਆਂ ਗੁਰੂ ਸਾਹਿਬਾਨਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਸਨ। ਇਹੀ ਵਜਾ ਹੈ ਕਿ ਉਹ ਪੰਜਾਬ ਅੰਦਰ ਬੱਚਿਆਂ ਨੂੰ ਗੁਰੂ ਸਾਹਿਬਾਨਾਂ ਬਾਰੇ ਮੁਗਲ ਹਾਕਮਾਂ ਵੱਲੋਂ ਵੈਰ ਭਾਵਨਾ ਅਧੀਨ ਤਿਆਰ ਕਰਵਾਇਆ ਇਤਿਹਾਸ ਪੜਾਉਣ ਉੱਤੇ ਜ਼ੋਰ ਦੇ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿਆਰ ਕੀਤੀਆਂ ਨਵੀਆਂ ਅਤੇ ਪੁਰਾਣੀਆਂ ਕਿਤਾਬਾਂ ਵਿਚ ਉਹੀ ਝੂਠੀਆਂ ਅਤੇ ਬੇਬੁਨਿਆਦੀ ਗੱਲਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜੋ ਮੁਗਲਾਂ ਵੱਲੋਂ ਸਿੱਖ ਗੁਰੂ ਸਾਹਿਬਾਨਾਂ ਬਾਰੇ ਫੈਲਾਈਆਂ ਗਈਆਂ ਸਨ। ਉਹਨਾਂ ਕਿਹਾ ਕਿ ਸਭ ਤੋਂ ਮਾੜੀ ਗੱਲ ਤਾਂ ਇਹ ਹੈ ਕਿ ਖਾਲਸਾ ਪੰਥ ਵੱਲੋਂ ਸਖ਼ਤ ਵਿਰੋਧ ਕਰਨ ਦੇ ਬਾਵਜੂਦ ਕਾਂਗਰਸ ਸਰਕਾਰ ਇਹਨਾਂ ਝੂਠੀਆਂ ਅਤੇ ਬੇਬੁਨਿਆਦ ਗੱਲਾਂ ਨੂੰ ਸਹੀ ਠਹਿਰਾਉਣ ਦੀ ਕੋਸ਼ਿਸ਼ ਵਿਚ ਲੱਗੀ ਹੋਈ ਹੈ।
ਬਾਦਲ ਨੇ ਇਤਿਹਾਸ ਨਾਲ ਛੇੜਛਾੜ ਕਰਕੇ ਮਹਾਨ ਗੁਰੂ ਸਾਹਿਬਾਨਾਂ ਦਾ ਅਪਮਾਨ ਕਰਨ ਲਈ ਜ਼ਿੰਮੇਵਾਰ ਸਾਰੇ ਵਿਅਕਤੀਆਂ ਲਈ ਸਖ਼ਤ ਸਜ਼ਾ ਦਿੱਤੇ ਜਾਣ ਦੀ ਮੰਗ ਵੀ ਕੀਤੀ। ਉਹਨਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨਾਂ ਦਾ ਅਪਮਾਨ ਕਰਨ ਦੇ ਇਸ ਬੱਜਰ ਗੁਨਾਹ ਨੂੰ ਸਿਰਫ ਬੇਅਦਬੀ ਵਾਲੀਆਂ ਕਿਤਾਬਾਂ ਵਾਪਸ ਲੈ ਕੇ ਨਹੀਂ ਬਖਸ਼ਾਇਆ ਜਾ ਸਕਦਾ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰ ਨੂੰ ਇਸ ਬੱਜਰ ਗੁਨਾਹ ਵਾਸਤੇ ਮੁਆਫੀ ਮੰਗਣ ਅਤੇ ਦੋਸ਼ੀਆਂ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਮਜ਼ਬੂਰ ਕਰਨ ਵਾਸਤੇ ਵੱਡੇ ਅੰਦੋਲਨ ਦੀ ਸ਼ੁਰੂਆਤ ਕੱਲ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਅਰਦਾਸ ਕਰਨ ਮਗਰੋਂ ਕੀਤੀ ਜਾਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ