Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਦੁਨੀਆ ਵਿੱਚ ਕੋਰੋਨਾ ਦੇ ਨਾਲ ਲਾਕਡਾਊਨ, ਚੀਨ ਨੇ ਫੈਕਟਰੀਆਂ ਫਿਰ ਚਲਾਈਆਂ

March 27, 2020 08:15 AM

ਪੇਈਚਿੰਗ, 26 ਮਾਰਚ (ਪੋਸਟ ਬਿਊਰੋ)- ਕੋਰੋਨਾ ਵਾਇਰਸ ਕਾਰਨ ਜਦੋਂ ਭਾਰਤ, ਅਮਰੀਕਾ, ਇਟਲੀ ਤੇ ਦੁਨੀਆ ਭਰ ਦੇ ਹੋਰ ਦੇਸ਼ ਲਾਕਡਾਊਨ ਦੀ ਸਥਿਤੀ ਵਿੱਚ ਹਨ, ਓਦੋਂ ਇਸ ਮਹਾਮਾਰੀ ਦੇ ਕੇਂਦਰ ਚੀਨ 'ਚ ਹਾਲਾਤ ਸੁਧਰਦੇ ਦਿੱਸ ਰਹੇ ਹਨ। ਚੀਨ ਵਿੱਚ ਇੱਕ ਵਾਰ ਫਿਰ ਕੰਪਨੀਆਂ ਦੇ ਤਾਲੇ ਖੁੱਲ੍ਹਣ ਲੱਗੇ ਅਤੇ ਉਤਪਾਦਨ ਸ਼ੁਰੂ ਹੋ ਰਿਹਾ ਹੈ।
ਹੌਂਡਾ, ਨਿਸਾਨ, ਟੋਇਟਾ ਅਤੇ ਫਾਕਸਵੈਗਨ ਵਰਗੀਆਂ ਕਾਰ ਕੰਪਨੀਆਂ ਵੱਲੋਂ ਚੀਨ ਵਿੱਚ ਫਿਰ ਉਤਪਾਦਨ ਚਾਲੂ ਕਰ ਦਿੱਤਾ ਗਿਆ ਹੈ। ਇਹੀ ਨਹੀਂ, ਚੀਨ ਦੇ ਹੁਬੇਈ ਸੂਬੇ ਦੇ ਵੂਹਾਨ ਸ਼ਹਿਰ ਵਿੱਚ ਵੀ ਲੋਕ ਕੰਮ 'ਤੇ ਪਰਤਣ ਲੱਗੇ ਹਨ, ਜਿੱਥੇ ਕੋਰੋਨਾ ਵਾਇਰਸ ਦੀ ਸ਼ੁਰੂਆਤ ਹੋਈ ਸੀ। ਬੀਤੇ ਮਹੀਨੇ ਚੀਨ ਵਿੱਚ ਕਾਰਾਂ ਦੀ ਸੇਲ ਇਤਿਹਾਸਕ ਹੇਠਲੇ ਪੱਧਰ 'ਤੇ ਪਹੁੰਚ ਗਈ ਸੀ। ਕੋਰੋਨਾ ਦੇ ਅਸਰ ਦੇ ਰੁਕਣ ਨਾਲ ਹਾਲਾਤ ਸੁਧਰ ਰਹੇ ਹਨ। ਚੀਨ ਦੇ ਇੱਕ ਆਟੋ ਇੰਡਸਟਰੀ ਗਰੁੱਪ ਨੇ ਕਿਹਾ ਕਿ ਲੋਕ ਹੌਲੀ-ਹੌਲੀ ਸ਼ਾਪਿੰਗ ਵੱਲ ਪਰਤ ਰਹੇ ਹਨ। ਇੱਕ ਵਿਸ਼ਲੇਸ਼ਕ ਨੇ ਕਿਹਾ ਕਿ ਮੌਜੂਦਾ ਸਥਿਤੀ ਦੱਸਦੀ ਹੈ ਕਿ ਚੀਨ 'ਚ ਉਦਯੋਗਿਕ ਗਤੀਵਿਧੀਆਂ ਫਿਰ ਸ਼ੁਰੂ ਹੋ ਗਈਆਂ ਹਨ। ਇਹੀ ਨਹੀਂ, ਦੁਨੀਆ ਦੀ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ ਦੇ ਹਵਾਈ ਸੈਕਟਰ ਵਿੱਚ ਵੀ ਸੁਧਾਰ ਹੋ ਰਿਹਾ ਹੈ। ਇੱਕ ਸਮੇਂ ਗਿਰਾਵਟ ਕਾਰਨ ਹਵਾਈ ਕਾਰੋਬਾਰ ਪੁਰਤਗਾਲ ਵਰਗੇ ਛੋਟੇ ਦੇਸ਼ ਤੋਂ ਵੀ ਘਟ ਗਿਆ ਸੀ, ਪਰ ਫਲਾਈਟਸ ਫਿਰ ਚਾਲੂ ਹੋ ਗਈਆਂ ਹਨ। ਬੀਤੇ ਹਫਤੇ ਉਸ ਤੋਂ ਪਹਿਲਾਂ ਵਾਲੇ ਹਫਤੇ ਦੇ ਮੁਕਾਬਲੇ ਐਵੀਏਸ਼ਨ ਸੈਕਟਰ ਵਿੱਚ 2.4 ਫੀਸਦੀ ਦੀ ਗ੍ਰੋਥ ਦੇਖਣ ਨੂੰ ਮਿਲੀ। ਇਸ ਤੋਂ ਇਲਾਵਾ ਚੀਨ ਵਿੱਚ ਰਿਵਾਈਵਲ ਦਾ ਸੰਕੇਤ ਵੀ ਇਸ ਤੋਂ ਮਿਲਦਾ ਹੈ ਕਿ ਸਬਵੇਅ ਟਰੈਫਿਕ ਵਿੱਚ ਬੀਤੇ ਹਫਤੇ 21 ਫੀਸਦੀ ਦਾ ਵਾਧਾ ਹੋਇਆ ਹੈ। ਫਰਿੱਜ, ਵਾਸ਼ਿੰਗ ਮਸ਼ੀਨ ਵਰਗੇ ਵੱਡੇ ਉਪਕਰਨਾਂ ਦੀ ਖਰੀਦ ਵੀ ਵਧੀ ਹੈ।
ਵਰਨਣ ਯੋਗ ਹੈ ਕਿ ਜਨਵਰੀ ਦੇ ਆਖਰੀ ਹਫਤੇ ਤੋਂ ਚੀਨ ਦੇ ਬਹੁਤੇ ਹਿੱਸਿਆਂ ਵਿੱਚ ਲਾਕਡਾਊਨ ਦੀ ਸਥਿਤੀ ਸੀ। ਖਾਸ ਤੌਰ 'ਤੇ ਹੁਬੇਈ ਸੂਬੇ 'ਚ ਕਰਫਿਊ ਦੀ ਸਥਿਤੀ ਸੀ, ਜਿੱਥੇ ਦੇ ਵੁਹਾਨ ਤੋਂ ਕੋਰੋਨਾ ਦੀ ਬਿਮਾਰੀ ਫੈਲੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ