Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਹਜ਼ੂਰ ਸਾਹਿਬ ਵਿੱਚ ਫਸੇ 2000 ਪੰਜਾਬੀਆਂ ਦੀ ਵਾਪਸੀ ਦੇ ਪ੍ਰਬੰਧ ਕਰਨ ਲਈ ਕੈਪਟਨ ਵੱਲੋਂ ਅਪੀਲ

March 27, 2020 08:19 AM

ਚੰਡੀਗੜ੍ਹ, 26 ਮਾਰਚ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਕੇਂਦਰ ਸਰਕਾਰ ਤੇ ਮਹਾਰਾਸ਼ਟਰ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਸੱਚਖੰਡ ਹਜ਼ੂਰ ਸਾਹਿਬ, ਨਾਂਦੇੜ ਵਿਖੇ ਫਸੇ ਹੋਏ ਪੰਜਾਬ ਦੇ 2000 ਸ਼ਰਧਾਲੂਆਂ ਦੀ ਵਾਪਸੀ ਲਈ ਫ਼ੌਰੀ ਪ੍ਰਬੰਧ ਕਰਨ ਵਿੱਚ ਮਦਦ ਕੀਤੀ ਜਾਵੇ। ਉਹ ਲੋਕ ਓਥੇ ਜਾ ਕੇ ਲਾਕਡਾਊਨ ਦੇ ਵਿੱਚ ਫਸ ਗਏ ਹਨ ਅਤੇ ਵਾਪਸ ਆਉਣ ਦਾ ਕੋਈ ਪ੍ਰਬੰਧ ਨਹੀਂ ਹੋ ਰਿਹਾ।
ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੂੰ ਪੱਤਰ ਲਿਖੇ ਹਨ। ਬੁਲਾਰੇ ਨੇ ਦੱਸਿਆ ਕਿ ਮਹਾਰਾਸ਼ਟਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਉਥੇ ਫਸੇ ਸ਼ਰਧਾਲੂਆਂ ਦੀ ਮਦਦ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਸੂਚਿਤ ਕੀਤਾ ਹੈ ਕਿ ਇਸ ਸਬੰਧ 'ਚ ਬਣਦੇ ਕਦਮ ਚੁੱਕੇ ਜਾ ਰਹੇ ਹਨ। ਕੇਂਦਰੀ ਗ੍ਰਹਿ ਮੰਤਰੀ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲਿਖੇ ਵੱਖ-ਵੱਖ ਪੱਤਰਾਂ 'ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਤੋਂ ਇਹ ਸ਼ਰਧਾਲੂ ਮਹਾਰਾਸ਼ਟਰ ਵਿੱਚ ਨਾਂਦੇੜ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਏ ਸਨ। ਉਨ੍ਹਾ ਨੇ ਲਿਖਿਆ ਕਿ ਕੋਰੋਨਾ ਵਾਇਰਸ ਦੇ ਕਾਰਨ ਪਿਛਲੇ ਕੁਝ ਦਿਨਾਂ ਤੋਂ ਰੇਲਾਂ ਰੱਦ ਹੋਣ ਅਤੇ ਫਿਰ ਕੌਮੀ ਤਾਲਾਬੰਦੀ ਹੋਣ ਕਰਕੇ ਭਾਰਤ ਸਰਕਾਰ ਦੀ ਵਿਸ਼ੇਸ਼ ਮਨਜ਼ੂਰੀ ਬਿਨਾਂ ਇਨ੍ਹਾਂ ਦੇ ਪੰਜਾਬ ਮੁੜਨ ਦੀ ਸੰਭਾਵਨਾ ਨਹੀਂ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਕੇਂਦਰੀ ਰੇਲਵੇ ਮੰਤਰਾਲੇ ਕੋਲ ਪਹਿਲਾਂ ਹੀ ਇਨ੍ਹਾਂ ਸ਼ਰਧਾਲੂਆਂ ਨੂੰ ਉਥੋਂ ਲਿਆਉਣ ਲਈ ਵਿਸ਼ੇਸ਼ ਰੇਲਾਂ ਚਲਾਉਣ ਦੀ ਆਗਿਆ ਦੀ ਮੰਗ ਕਰ ਚੁੱਕਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ