Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ‘ਗੁਰੂ ਕਾ ਲੰਗਰ' ਲੋੜਵੰਦਾਂ ਅਤੇ ਗ਼ਰੀਬਾਂ ਨੂੰ ਪੁਚਾਇਆ ਜਾ ਰਿਹੈ

March 27, 2020 08:19 AM

ਅੰਮ੍ਰਿਤਸਰ, 26 ਮਾਰਚ (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੇ ਸੰਕਟ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਫਿਊ ਦੌਰਾਨ ਲੋੜਵੰਦ ਤੇ ਗਰੀਬ ਲੋਕਾਂ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਵੱਖ-ਵੱਖ ਗੁਰੂ-ਘਰਾਂ ਤੋਂ ਲੋੜਵੰਦਾਂ ਨੂੰ ਪੁਚਾਏ ਜਾ ਰਹੇ। ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਕਹੇ ਅਨੁਸਾਰ ਹਰ ਗੁਰਦੁਆਰਾ ਸਾਹਿਬ ਤੋਂ ਲੰਗਰ ਤਿਆਰ ਕਰਕੇ ਕਰਫਿਊ ਦੌਰਾਨ ਲੋੜਵੰਦ ਤੇ ਗਰੀਬ ਲੋਕਾਂ ਲਈ ਭੇਜਿਆ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਕਰਫਿਊ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਗੁਰੂ ਰਾਮਦਾਸ ਲੰਗਰ ਤੋਂ ਪੂਰੀ ਸਾਵਧਾਨੀ ਅਤੇ ਸਾਫ਼-ਸਫ਼ਾਈ ਨਾਲ ਲੰਗਰ ਤਿਆਰ ਕਰਕੇ ਤੇ ਪੈਕ ਕਰਕੇ ਪ੍ਰਸ਼ਾਸਨ ਦੀ ਸਹਿਮਤੀ ਨਾਲ ਗੱਡੀਆਂ ਰਾਹੀਂ ਵੱਖ-ਵੱਖ ਇਲਾਕਿਆਂ ਵਿਚਲੇ ਲੋੜਵੰਦਾਂ ਨੂੰ ਪੁੱਜਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਫਸੇ ਲੋਕਾਂ ਤੋਂ ਇਲਾਵਾ ਹਸਪਤਾਲਾਂ 'ਚ ਦਾਖਲ ਲੋਕਾਂ ਲਈ ਵੀ ਲੰਗਰ ਸੇਵਾ ਜਾਰੀ ਹੈ ਤੇ ਇਸ ਦੇ ਨਾਲ ਸ਼ਹਿਰ ਬੰਦ ਦੌਰਾਨ ਡਿਊਟੀਆਂ ਨਿਭਾ ਰਹੇ ਮੁਲਾਜ਼ਮਾਂ ਨੂੰ ਵੀ ਲੰਗਰ ਛਕਾਇਆ ਜਾ ਰਿਹਾ ਹੈ। ਡਾ. ਰੂਪ ਸਿੰਘ ਨੇ ਸਪੱਸ਼ਟ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਉਣ ਵਾਲੀ ਸੰਗਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਰੋਕ ਨਹੀਂ ਅਤੇ ਗੁਰੂ ਘਰ ਦੇ ਦਰ ਸਭ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੋਲ ਕਰਫਿਊ ਪਾਸ ਆਦਿ ਹਨ ਜਾਂ ਜਿਹੜੀ ਵੀ ਸੰਗਤ ਕਿਸੇ ਵੀ ਤਰ੍ਹਾਂ ਇਥੇ ਪੁੱਜਦੀ ਹੈ, ਉਸ ਉੱਤੇ ਕੋਈ ਰੋਕ ਟੋਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਕੋਰੋਨਾ ਤੋਂ ਬਚਾਓ ਲਈ ਸੰਗਤ ਨੂੰ ਪੂਰੀ ਤਰ੍ਹਾਂ ਸੁਚੇਤ ਕੀਤਾ ਜਾਂਦਾ ਹੈ, ਅੰਦਰ ਜਾਣ ਵੇਲੇ ਸਭ ਦੇ ਹੱਥ ਸੈਨੀਟਾਈਜ਼ ਕਰਵਾਏ ਜਾਂਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ