Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਲੋਕਾਂ ਦਾ ਇਲਾਜ ਕਰਦੇ ਹੋਏ ਦੋ ਡਾਕਟਰ ਵੀ ਆਈਸੋਲੇਟ

March 27, 2020 08:20 AM

ਲੁਧਿਆਣਾ, 26 ਮਾਰਚ (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ ਕਰਦੇ-ਕਰਦੇ ਖੁਦ ਡਾਕਟਰਾਂ 'ਤੇ ਵੀ ਇਸ ਦਾ ਖਤਰਾ ਮੰਡਲਾਉਣ ਲੱਗਾ ਹੈ। ਸਥਾਨਕ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦੋ ਡਾਕਟਰਾਂ ਨੂੰ ਵੀ ਆਈਸੋਲੇਟ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਇੰਟਰਨ ਡਾਕਟਰ ਹੈ, ਜੋ ਸਿਵਲ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ ਵਿੱਚ ਸ਼ੱਕੀ ਮਰੀਜ਼ਾਂ ਦਾ ਇਲਾਜ ਕਰ ਰਹੀ ਸੀ। ਸਿਵਲ ਹਸਪਤਾਲ ਤੋਂ ਬਾਹਰ ਦੇ ਇੱਕ ਮੇਲ ਡਾਕਟਰ ਨੂੰ ਵੀ ਆਈਸੋਲੇਟ ਕੀਤਾ ਜਾਣ ਦਾ ਪਤਾ ਲੱਗਾ ਹੈ।
ਇਸ ਦੌਰਾਨ ਕੱਲ੍ਹ ਸਵੇਰੇ ਸਿਵਲ ਹਸਪਤਾਲ ਦੇ ਕੁਝ ਡਾਕਟਰਾਂ ਨੇ ਆਈਸੋਲੇਸ਼ਨ ਵਿੱਚ ਡਿਊਟੀ ਦੇਣ ਤੋਂ ਨਾਂਹ ਕਰ ਦਿੱਤੀ। ਉਨ੍ਹਾਂ ਦਾ ਕਹਿਣਾ ਸੀ ਕਿ ਕੋਰੋਨਾ ਵਾਇਰਸ ਦੇ ਮਰੀਜ਼ ਦੇ ਇਲਾਜ ਵੇਲੇ ਵਨ ਪੀਸ ਪ੍ਰਸਨਲ ਪ੍ਰੋਟੈਕਸ਼ਨ ਕਿਟ ਸੂਟ ਦਿੱਤਾ ਜਾਣਾ ਚਾਹੀਦਾ ਹੈ, ਜਦ ਕਿ ਸਿਰਫ ਸੈਂਪਲ ਲੈਂਦੇ ਸਮੇਂ ਇਹ ਸੂਟ ਦਿੱਤਾ ਜਾਂਦਾ ਹੈ। ਮਰੀਜ਼ਾਂ ਦਾ ਇਲਾਜ ਕਰਨ ਦੌਰਾਨ ਗਾਊਨ, ਸ਼ੂ ਕਵਰ, ਕੈਪ, ਗਲਬਜ਼ ਅਤੇ ਐੱਨ-95 ਦੀ ਬਜਾਏ ਟਿ੍ਰਪਲ ਲੇਅਰ ਮਾਸਕ ਦਿੱਤਾ ਜਾ ਰਿਹਾ ਹੈ। ਇਸ ਨਾਲ ਪੂਰੀ ਬਾਡੀ ਕਵਰ ਨਹੀਂ ਹੁੰਦੀ, ਜਿਸ ਕਾਰਨ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ 'ਤੇ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਦਾ ਖਤਰਾ ਰਹਿੰਦਾ ਹੈ। ਡਾਕਟਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਰੋਟੇਸ਼ਨ ਵਿੱਚ ਡਿਊਟੀਆਂ ਲੱਗਦੀਆਂ ਹਨ ਅਤੇ ਉਹ ਦਿਨ ਰਾਤ ਮਰੀਜ਼ਾਂ ਦੇ ਇਲਾਜ ਵਿੱਚ ਲੱਗੇ ਹੋਏ ਹਨ, ਪਰ ਉਨ੍ਹਾਂ ਦੀ ਸੁਰੱਖਿਆ ਦਾ ਖਿਆਲ ਰੱਖਿਆ ਹੀ ਜਾਣਾ ਚਾਹੀਦਾ ਹੈ। ਡਾਕਟਰਾਂ ਵੱਲੋਂ ਇਹ ਮਾਮਲਾ ਉਠਾਏ ਜਾਣ ਪਿੱਛੋਂ ਅਧਿਕਾਰੀ ਹਰਕਤ ਵਿੱਚ ਆਏ ਅਤੇ ਸਾਰਿਆਂ ਨੂੰ ਵਨ ਪੀਸ ਪ੍ਰਸਨਲ ਪ੍ਰੋਟੈਕਸ਼ਨ ਇਕਿਊਪਮੈਂਟ ਸੂਟ ਦਿਵਾਏ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ