Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਤਾਲਾਬੰਦੀ ਹੇਠ 80 ਕਰੋੜ ਲੋਕਾਂ ਨੂੰ ਹਰ ਮਹੀਨੇ ਸੱਤ ਕਿੱਲੋ ਰਾਸ਼ਨ ਮਿਲੇਗਾ

March 27, 2020 08:24 AM

ਨਵੀਂ ਦਿੱਲੀ, 26 ਮਾਰਚ (ਪੋਸਟ ਬਿਊਰੋ)- ਨਰਿੰਦਰ ਮੋਦੀ ਸਰਕਾਰ ਨੇ ਲਾਕਡਾਊਨ ਦੇ ਐਲਾਨ ਤੋਂ ਇੱਕ ਦਿਨ ਬਾਅਦ ਲੋਕਾਂ ਨੂੰ ਆਰਜ਼ੀ ਰਾਹਤ ਦਿੰਦਿਆਂ ਇੱਕ ਵੱਡੀ ਰਾਸ਼ਨ ਸਬਸਿਡੀ ਦਾ ਐਲਾਨ ਕੀਤਾ ਹੈ।
ਇਸ ਸੰਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੈਬਨਿਟ ਬੈਠਕ 'ਚ ਐਲਾਨੀ ਅਨਾਜ ਸੁਰੱਖਿਆ ਸਕੀਮ ਵਿੱਚ ਹਰ ਵਿਅਕਤੀ ਨੂੰ ਸੱਤ ਕਿੱਲੋ ਰਾਸ਼ਨ ਹਰ ਮਹੀਨੇ ਦੇਣ ਦਾ ਫੈਸਲਾ ਕੀਤਾ ਗਿਆ। ਇਸ ਸਕੀਮ ਦੇ ਅਧੀਨ ਕਣਕ ਦੋ ਰੁਪਏ ਕਿੱਲੋ ਅਤੇ ਚੌਲ ਤਿੰਨ ਰੁਪਏ ਕਿੱਲੋ ਮਿਲਣਗੇ। 80 ਕਰੋੜ ਲੋਕਾਂ ਨੂੰ ਲਾਭ ਪਹੁੰਚਾਉਣ ਵਾਲੀ ਇਸ ਸਕੀਮ 'ਚ ਇਹ ਦਰਾਂ ਅਗਲੇ ਤਿੰਨ ਮਹੀਨੇ ਲਾਗੂ ਰਹਿਣਗੀਆਂ। ਵਰਨਣ ਯੋਗ ਹੈ ਇਸ ਤੋਂ ਪਹਿਲਾਂ ਸਬਸਿਡੀ ਦੀ ਸਕੀਮ ਹੇਠ ਕਣਕ 27 ਰੁਪਏ ਕਿੱਲੋ ਤੇ ਚੌਲ 37 ਰੁਪਏ ਕਿੱਲੋ ਦਿੱਤੇ ਜਾਂਦੇ ਸਨ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕੱਲ੍ਹ ਪ੍ਰੈਸ ਕਾਨਫ਼ਰੰਸ ਵਿੱਚ ਇਹ ਜਾਣਕਾਰੀ ਦਿੱਤੀ। ਜਾਵੜੇਕਰ ਨੇ ਭਰੋਸਾ ਦਿਵਾਉਂਦਿਆਂ ਇਹ ਵੀ ਕਿਹਾ ਕਿ ਤਾਲਾਬੰਦੀ ਦੌਰਾਨ ਅਨਾਜ ਉਤਪਾਦਾਂ ਅਤੇ ਹੋਰ ਲੋੜੀਂਦੀਆਂ ਵਸਤਾਂ ਦੀ ਕੋਈ ਘਾਟ ਨਹੀਂ ਹੋਵੇਗੀ।
ਕੱਲ੍ਹ ਲਾਕਡਾਊਨ ਦੇ ਐਲਾਨ ਤੋਂ ਬਾਅਦ ਲੋਕ ਕਤਾਰਾਂ ਬਣੀ ਰਾਸ਼ਨ ਦੀਆਂ ਦੁਕਾਨਾਂ ਉਤੇ ਖੜ੍ਹੇ ਨਜ਼ਰ ਆਏ ਸਨ। ਮੰਤਰੀ ਮੰਡਲ ਦੇ ਫ਼ੈਸਲਿਆਂ 'ਚ ਖੇਤਰੀ ਦਿਹਾਤੀ ਬੈਂਕਾਂ ਦੀ ਕੈਪੀਟਲ ਐਡੀਕੁਐਂਸੀ ਰੇਟ ਸੁਧਾਰਨ ਲਈ 1340 ਕਰੋੜ ਰੁਪਏ ਵੀ ਮਨਜ਼ੂਰ ਕੀਤੇ ਗਏ ਹਨ। ਇਨ੍ਹਾਂ 'ਚੋਂ 670 ਕਰੋੜ ਰੁਪਏ ਕੇਂਦਰ ਸਰਕਾਰ ਦੇਵੇਗੀ, ਬਾਕੀ 670 ਕਰੋੜ ਰੁਪਏ ਕੇਂਦਰ ਸਰਕਾਰ ਵੱਲੋਂ ਹੋਰ ਬੈਂਕਾਂ ਤੋਂ ਇਕੱ'ਠੇ ਕੀਤੇ ਜਾਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼