Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਲਾਕਡਾਊਨ ਦੌਰਾਨ ਦਿਹਾੜੀ ਮਜ਼ਦੂਰਾਂ ਲਈ ਔਖੇ ਸੰਘਰਸ਼ ਦੇ ਦਿਨ

March 27, 2020 08:28 AM

ਨਵੀਂ ਦਿੱਲੀ, 26 ਮਾਰਚ (ਪੋਸਟ ਬਿਊਰੋ)- ਉਸਾਰੀ ਦੇ ਕੰਮਾਂ ਵਿੱਚ ਲੱਗੇ ਮਜ਼ਦੂਰ, ਰੇਹੜੀ-ਪਟੜੀ ਅਤੇ ਖੋਖੇ ਵਾਲੇ ਤੇ ਰਿਕਸ਼ਾ ਚਲਾਉਣ ਵਾਲੇ ਮਜ਼ਦੂਰਾਂ ਦਾ ਇੱਕ ਵੱਡਾ ਵਰਗ ਰੋਜ਼ ਕਮਾਉਂਦਾ ਹੈ ਤੇ ਪਰਵਾਰ ਦਾ ਪੇਟ ਭਰਦਾ ਹੈ, ਪਰ ਕੋਰੋਨਾ ਵਾਇਰਸ ਦੇ ਕਾਰਨ ਹੋਏ ਲਾਕਡਾਊਨ ਦੇ ਬਾਅਦ ਅਜਿਹੇ ਲੱਖਾਂ ਦਿਹਾੜੀ ਮਜ਼ਦੂਰਾਂ ਦੇ ਸਾਹਮਣੇ ਰੋਟੀ ਦਾ ਸੰਕਟ ਖੜ੍ਹਾ ਹੋ ਗਿਆ ਹੈ। ਕੋਰੋਨਾ ਮਹਾਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਲਈ ਦੇਸ਼ ਵਿੱਚ ਤਿੰਨ ਹਫਤੇ ਦਾ ਬੰਦ ਜਾਰੀ ਹੈ ਤੇ ਪੂਰੇ ਦੇਸ਼ ਦੀ ਰਫਤਾਰ ਰੁਕ ਗਈ ਹੈ। ਲੋਕ ਘਰਾਂ ਵਿੱਚ ਬੰਦ ਹਨ। ਉਚ ਅਤੇ ਮੱਧਮ ਵਰਗੀ ਪਰਵਾਰਾਂ ਦੇ ਸਾਹਮਣੇ ਰੋਟੀ ਬਾਰੇ ਇੰਨਾ ਵੱਡਾ ਸੰਕਟ ਨਹੀਂ, ਪਰ ਗੈਰ ਸੰਗਠਿਤ ਖੇਤਰ ਦਾ ਮਜ਼ਦੂਰ ਵਰਗ ਇਸ ਤੋਂ ਬੁਰੀ ਤਰ੍ਹਾਂ ਪ੍ਰਭਾਵਤ ਹੈ।
ਸਰਕਾਰੀ ਅੰਕੜਿਆਂ ਅਨੁਸਾਰ ਭਾਰਤ ਵਿੱਚ ਗੈਰ ਸੰਗਠਿਤ ਖੇਤਰ ਵਿੱਚ ਕਰੀਬ 42 ਕਰੋੜ ਲੋਕ ਕੰਮ ਕਰਦੇ ਹਨ। ਇਨ੍ਹਾਂ ਵਿੱਚ ਖੇਤਾਂ ਵਿੱਚ ਕੰਮ ਵਾਲੇ ਮਜ਼ਦੂਰ ਸ਼ਾਮਲ ਹਨ। ਪਰਵਾਰ ਦੀ ਰੋਜ਼ੀ ਲਈ ਇੱਕ ਵੱਡਾ ਵਰਗ ਪਿੰਡ ਤੋਂ ਦੂਰ ਆਪਣਾ ਘਰ ਵਸਾਉਂਦਾ ਹੈ, ਪਰ ਅਜਿਹੇ ਕਈ ਲੋਕ ਸੜਕ ਅਤੇ ਰੇਲ ਗੱਡੀ ਬੰਦ ਹੋਣ ਕਾਰਨ ਉਥੇ ਫਸ ਗਏ ਹਨ। ਉਨ੍ਹਾਂ ਨੂੰ ਆਪਣੇ ਪਿੰਡ ਵਿੱਚ ਰਹਿੰਦੇ ਜੀਆਂ ਬਾਰੇ ਵੀ ਚਿੰਤਾ ਹੈ। ਸੰਕਟ ਦੇ ਦਿਨਾਂ ਦੀ ਗਿਣਤੀ ਕੋਈ ਨਹੀਂ ਜਾਣਦਾ। ਕਿਸੇ ਨੂੰ ਹਾਲਾਤ 'ਚੋਂ ਉਭਰਨ ਦਾ ਸਹੀ ਵਕਤ ਨਹੀਂ ਪਤਾ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਸ਼ਾਮ ਗੈਰ ਸੰਗਠਿਤ ਖੇਤਰ ਦੇ ਮਜ਼ਦੂਰਾਂ ਲਈ 1000 ਰੁਪਏ ਦੀ ਇਕੱਠੀ ਮਦਦ ਦਾ ਐਲਾਨ ਕੀਤਾ ਹੈ। ਇਨ੍ਹਾਂ ਮਜ਼ਦੂਰਾਂ ਲਈ ਇਹ ਮਦਦ ਕਾਫੀ ਤਾਂ ਨਹੀਂ, ਪਰ ਸਮੇਂ ਸਿਰ ਉਨ੍ਹਾਂ ਤੱਕ ਪਹੁੰਚ ਗਈ ਤਾਂ ਥੋੜ੍ਹੀ ਰਾਹਤ ਦੇ ਸਕਦੀ ਹੈ। ਉੱਤਰ ਪ੍ਰਦੇਸ਼ ਵਿੱਚ ਯੋਗੀ ਆਦਿੱਤਿਆਨਾਥ ਦੀ ਸਰਕਾਰ ਨੇ ਸਭ ਤੋਂ ਪਹਿਲਾਂ ਸੂਬੇ ਵਿੱਚ ਕਰੀਬ 35 ਲੱਖ ਮਜ਼ਦੂਰਾਂ ਲਈ 100 ਰੁਪਏ ਦੀ ਮਦਦ ਦਾ ਐਲਾਨ ਕੀਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ