Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਕੋਰੋਨਾ ਵਾਇਰਸ ਨੂੰ ਮਾਤ: ਪੰਜਾਬ ਵਿੱਚ ਪਹਿਲੀ ਵਾਰ ਪਾਜਿ਼ਟਿਵ ਮਰੀਜ਼ ਦੇ ਇਲਾਜ ਮਗਰੋਂ ਨੈਗੇਟਿਵ ਰਿਪੋਰਟ ਆਈ

March 27, 2020 08:39 AM

* ਜਲੰਧਰ ਦੀ 70 ਸਾਲਾ ਔਰਤ ਕੋਰੋਨਾ ਦੀ ਸ਼ਿਕਾਰ, ਇਲਾਕਾ ਸੀਲ

ਅੰਮ੍ਰਿਤਸਰ, 26 ਮਾਰਚ, (ਪੋਸਟ ਬਿਊਰੋ)- ਪੰਜਾਬ ਵਿੱਚ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਡਾਕਟਰਾਂ ਨੇ ਹਿੰਮਤ ਕਰਦੇ ਹੋਏ ਕੋਰੋਨਾ ਵਾਇਰਸ ਨੂੰ ਮਾਤ ਦੇ ਦਿੱਤੀ ਹੈ। ਕੋਰੋਨਾ ਦੇ ਪਾਜਿ਼ਟਿਵ ਮਰੀਜ਼ ਦੇ ਇਲਾਜ ਲਈ ਇਨ੍ਹਾਂ ਡਾਕਟਰਾਂ ਦੀ ਸਖ਼ਤ ਮਿਹਨਤ ਸਦਕਾ ਪੰਜਾਬ ਵਿੱਚ ਸਭ ਤੋਂ ਪਹਿਲੇ ਕੇਸ ਵਿੱਚ ਅੱਜ ਰਿਪੋਰਟ ਨੈਗੇਟਿਵ ਆਈ ਹੈ।
ਬੀਤੀ 4 ਮਾਰਚ ਨੂੰ ਇਟਲੀ ਤੋਂ ਆਏ ਹੁਸ਼ਿਆਰਪੁਰ ਦੇ ਗੁਰਦੀਪ ਸਿੰਘ (45) ਵਿੱਚ ਅੰਮ੍ਰਿਤਸਰ ਏਅਰਪੋਰਟ ਵਿਖੇ ਸਕਰੀਨਿੰਗ ਵੇਲੇ ਕੋਰੋਨਾ ਵਾਇਰਸ ਦੇ ਲੱਛਣ ਵੇਖੇ ਗਏ ਸਨ। ਭਾਰਤ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਲਿਆ ਅਤੇ ਮਰੀਜ਼ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾ ਕੇ ਉਸ ਦੇ ਸੈਂਪਲ ਸਰਕਾਰੀ ਲੈਬਾਰਟਰੀ ਪੁਣੇ ਨੂੰ ਭੇਜੇ ਸਨ। ਓਥੋਂ ਆਈ ਟੈਸਟ ਰਿਪੋਰਟ ਵਿੱਚ ਉਸ ਦੇ ਪਾਜਿ਼ਟਿਵ ਹੋਣ ਦੀ ਪੁਸ਼ਟੀ ਹੋਈ ਤਾਂ ਇਸ ਦੇ ਬਾਅਦ ਆਈਸੋਲੇਸ਼ਨ ਵਾਰਡ ਵਿੱਚ ਡਾਕਟਰਾਂ ਨੇ ਉਸ ਦਾ ਵਿਸ਼ੇਸ਼ ਧਿਆਨ ਰੱਖਿਆ ਤੇ 14 ਦਿਨਾਂ ਪਿੱਛੋਂ ਦੁਬਾਰਾ ਉਸ ਦਾ ਟੈਸਟ ਸਰਕਾਰੀ ਮੈਡੀਕਲ ਕਾਲਜ ਦੀ ਲੈਬਾਰਟਰੀ ਵਿੱਚ ਕੀਤਾ ਗਿਆ, ਪਰ ਉਹ ਫਿਰ ਪਾਜਿ਼ਟਿਵ ਆਇਆ, ਉਂਜ ਉਸ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਸੀ। ਦੋਬਾਰਾ ਰਿਪੋਰਟ ਪਾਜਿ਼ਟਿਵ ਆ ਜਾਣ ਨਾਲ ਇਲਾਜ ਕਰਨ ਵਾਲੇ ਡਾਕਟਰਾਂ ਦੀ ਟੀਮ ਚਿੰਤਤ ਸੀ। ਉਨ੍ਹਾਂ ਨੇ ਅੱਜ 8 ਦਿਨ ਪਿੱਛੋਂ ਲੈਬਾਰਟਰੀ ਤੋਂ ਮਰੀਜ਼ ਦਾ ਦੁਬਾਰਾ ਟੈਸਟ ਕਰਾਇਆ ਤਾਂ ਇਹ ਰਿਪੋਰਟ ਨੈਗੇਟਿਵ ਆਈ ਹੈ। ਮੈਡੀਕਲ ਕਾਲਜ ਦੀ ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ ਨੇ ਕਿਹਾ ਕਿ ਆਈਸੋਲੇਸ਼ਨ ਵਾਰਡ ਦੀ ਸਾਰੀ ਟੀਮ ਇਸ ਪ੍ਰਸ਼ੰਸਾ ਯੋਗ ਕੰਮ ਲਈ ਵਧਾਈ ਦੀ ਪਾਤਰ ਹੈ, ਜਿਨ੍ਹਾਂ ਨੇ ਕੋਰੋਨਾ ਹਰਾਇਆ ਹੈ। ਉਨ੍ਹਾਂ ਨੇ ਦੱਸਿਆ ਕਿ ਵਾਰਡ ਵਿੱਚ ਅਜੇ ਵੀ ਅੰਮ੍ਰਿਤਸਰ ਅਤੇ ਨਵਾਂਸ਼ਹਿਰ ਦੇ 2 ਪਾਜਿ਼ਟਿਵ ਮਰੀਜ਼ ਦਾਖਲ ਹਨ, ਜਿਨ੍ਹਾਂ ਦੀ ਹਾਲਤ ਵਿੱਚ ਸੁਧਰ ਰਹੀ ਹੈ। ਪਤਾ ਲੱਗਾ ਹੈ ਕਿ ਮੈਡੀਸਨ ਵਿਭਾਗ ਦੇ ਮੁਖੀ ਡਾ. ਸ਼ਿਵਚਰਨ ਸਿੰਘ ਦੀ ਅਗਵਾਈ ਹੇਠ ਆਈਸੋਲੇਸ਼ਨ ਵਾਰਡ ਵਿਚ ਡਾ. ਸਲਵਾਨ ਅਤੇ ਡਾ. ਸਤਪਾਲ ਦੀ ਟੀਮ ਇਨ੍ਹਾਂ ਪਾਜਿ਼ਟਿਵ ਮਰੀਜ਼ਾਂ ਦਾ ਇਲਾਜ ਕਰ ਰਹੀ ਹੈ।
ਇਸ ਦੌਰਾਨ ਜਲੰਧਰ ਦੇ ਨਿਜਾਤਮ ਨਗਰ ਤੋਂ ਇੱਕ 70 ਸਾਲਾ ਮਹਿਲਾ ਦੀ ਰਿਪੋਰਟ ਕੋਰੋਨਾ ਪਾਜਿ਼ਟਿਵ ਆਉਣ ਨਾਲ ਇਸ ਜ਼ਿਲ੍ਹੇ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਚਾਰ ਹੋ ਗਈ ਹੈ। ਪਹਿਲੇ ਤਿੰਨ ਕੇਸ ਫਿਲੌਰ ਤੋਂ ਆਏ ਸਨ। ਇਸ ਕੇਸ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਤੇ ਇਸ ਮਹਿਲਾ ਦੇ ਘਰ ਸਣੇ ਪੂਰਾ ਇਲਾਕਾ ਸੀਲ ਕਰ ਦਿੱਤਾ ਹੈ। ਜਲੰਧਰ ਸਿਹਤ ਵਿਭਾਗ ਦੇ ਨੋਡਲ ਅਫ਼ਸਰ ਟੀ ਪੀ ਸਿੰਘ ਸੰਧੂ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਤੋਂ 50 ਸੈਂਪਲ ਟੈਸਟ ਲਈ ਭੇਜੇ ਸਨ, ਜਿਨ੍ਹਾਂ ਵਿੱਚੋਂ 3 ਕੇਸ ਪਾਜਿ਼ਟਿਵ ਹਨ ਅਤੇ 18 ਦੀ ਰਿਪੋਰਟ ਨੈਗੇਟਿਵ ਹੈ। ਤਿੰਨ ਪਹਿਲੇ ਕੇਸ ਫਿਲੌਰ ਤੋਂ ਸਾਹਮਣੇ ਆਏ ਸਨ। ਨੋਡਲ ਅਫ਼ਸਰ ਨੇ ਦੱਸਿਆ ਕਿ 1 ਰਿਪੋਰਟ ਲੁਧਿਆਣਾ ਤੋਂ ਆਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ