Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਕੰਜ਼ਰਵੇਟਿਵਾਂ ਨੇ ਲੀਡਰਸਿ਼ਪ ਦੌੜ ਕੀਤੀ ਸਸਪੈਂਡ

March 27, 2020 06:59 PM

ਓਟਵਾ, 27 ਮਾਰਚ (ਪੋਸਟ ਬਿਊਰੋ) : ਕੋਵਿਡ-19 ਕਾਰਨ ਪੈਦਾ ਹੋਏ ਸੰਕਟ ਕਾਰਨ ਕੰਜ਼ਰਵੇਟਿਵ ਪਾਰਟੀ ਵੱਲੋਂ ਆਪਣੀ ਲੀਡਰਸਿ਼ਪ ਦੌੜ ਸਸਪੈਂਡ ਕਰ ਦਿੱਤੀ ਗਈ ਹੈ।
ਜੂਨ 27 ਨੂੰ ਹੋਣ ਜਾ ਰਹੀ ਇਸ ਚੋਣ ਦਾ ਕੰਮ ਹਾਲ ਦੀ ਘੜੀ ਲਟਕ ਗਿਆ ਹੈ। ਲੀਡਰਸਿ਼ਪ ਆਰਗੇਨਾਈਜਿ਼ੰਗ ਕਮੇਟੀ ਨੇ ਇਸ ਦਾ ਇੱਕੋ ਕਾਰਨ ਮਹਾਮਾਰੀ ਫੈਲਣਾ ਦੱਸਿਆ ਹੈ। ਕਮੇਟੀ, ਜਿਸ ਨੂੰ ਐਲਈਓਸੀ ਆਖਿਆ ਜਾਂਦਾ ਹੈ, ਨੇ ਇਹ ਫੈਸਲਾ ਵੀਰਵਾਰ ਰਾਤ ਨੂੰ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ। ਕਮੇਟੀ ਨੇ ਆਖਿਆ ਕਿ ਉਨ੍ਹਾਂ ਉੱਤੇ ਲੰਮੇਂ ਸਮੇਂ ਤੋਂ ਕੋਈ ਕਾਰਵਾਈ ਕਰਨ ਲਈ ਦਬਾਅ ਪਾਇਆ ਜਾ ਰਿਹਾ ਸੀ।
ਪਾਰਟੀ ਨੇ ਟਵਿੱਟਰ ਉੱਤੇ ਜਾਰੀ ਕੀਤੇ ਗਏ ਬਿਆਨ ਵਿੱਚ ਆਖਿਆ ਕਿ ਹੁਣ ਜਦੋਂ ਓਨਟਾਰੀਓ ਤੇ ਕਿਊਬਿਕ ਵਿੱਚ ਸਾਰੇ ਗੈਰ ਜ਼ਰੂਰੀ ਕੰਮ ਕਾਜ, ਇੱਥੋਂ ਤੱਕ ਕਿ ਹੈੱਡਕੁਆਰਟਰ ਤੱਕ, ਬੰਦ ਕਰ ਦਿੱਤੇ ਗਏ ਹਨ, ਤਾਂ ਐਲਈਓਸੀ ਨੇ ਆਖਿਆ ਕਿ ਹੁਣ ਮੈਂਬਰਸਿ਼ਪਸ ਤੇ ਡੋਨੇਸ਼ਨਜ਼ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਸੰਭਵ ਨਹੀਂ ਰਿਹਾ।
ਇਸ ਸਬੰਧ ਵਿੱਚ ਅਜੇ ਕੋਈ ਵੀ ਨਵੀਂ ਤਰੀਕ ਤੈਅ ਨਹੀਂ ਕੀਤੀ ਗਈ ਹੈ। ਪਾਰਟੀ ਨੇ ਆਖਿਆ ਕਿ ਉਹ ਪਹਿਲੀ ਮਈ ਨੂੰ ਸਥਿਤੀ ਦਾ ਮੁਲਾਂਕਣ ਕਰੇਗੀ। ਇਸ ਦੌਰਾਨ ਅਪਰੈਲ ਵਿੱਚ ਨਿਰਧਾਰਤ ਬਹਿਸ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਨਵੇਂ ਮੈਂਬਰ ਬਣਾਉਣ ਲਈ ਮਿਥੀ ਗਈ ਤਰੀਕ 17 ਅਪਰੈਲ ਨੂੰ ਬਦਲ ਕੇ 15 ਮਈ ਕਰ ਦਿੱਤਾ ਗਿਆ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼