Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਕਰਫਿਊ ਦੌਰਾਨ ਪੁਲਸ ਵੱਲੋਂ ਲੋਕਾਂ ਨੂੰ ਕੁੱਟ ਦਾ ਅਮਰਿੰਦਰ ਸਿੰਘ ਨੇ ਸਖਤ ਨੋਟਿਸ ਲਿਆ

March 27, 2020 09:51 PM

ਚੰਡੀਗੜ੍ਹ, 27 ਮਾਰਚ (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੇ ਕਾਰਨ ਪੰਜਾਬ ਵਿੱਚ ਕਰਫਿਊ ਅਧੀਨ ਲਾਈਆਂ ਰੋਕਾਂ ਨੂੰ ਲਾਗੂ ਕਰਨ ਲਈ ਨਾਗਰਿਕਾਂ ਦੇ ਵਿਰੁੱਧ ਪੁਲਸ ਵੱਲੋਂ ਵਧੀਕੀਆਂ ਦਾ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਪੰਜਾਬ ਪੁਲਸ ਨੂੰ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਪ੍ਰਤੀ ਵਧੇਰੇ ਮਨੁੱਖੀ ਅਤੇ ਸੰਵੇਦਨਸ਼ੀਲ ਪਹੁੰਚ ਅਪਣਾਉਣ ਦੇ ਹੁਕਮ ਦਿੱਤੇ ਹਨ ਅਤੇ ਅਫਸਰਾਂ ਨੂੰ ਜਿ਼ਆਦਤੀਆਂ ਰੋਕਣ ਲਈ ਕਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਪੁਲਸ ਨੂੰ ਕਿਹਾ ਕਿ ਉਹ ਇਸ ਔਖੀ ਸਥਿਤੀ ਵਿੱਚ ਵੱਧ ਤੋਂ ਵੱਧ ਸੰਜਮ ਵਰਤਣ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਜਿੱਠਣ ਮੌਕੇ, ਖਾਸ ਕਰ ਕੇ ਜ਼ਰੂਰੀ ਵਸਤਾਂ ਲੈਣ ਲਈ ਬਾਹਰ ਆਏ ਲੋਕਾਂ ਨਾਲ ਹਮਦਰਦੀ ਭਰਿਆ ਵਤੀਰਾ ਅਖਤਿਆਰ ਕਰਨ। ਉਨ੍ਹਾਂ ਨੇ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਉਤੇ ਸਖਤੀ ਦੀ ਆੜ ਵਿੱਚ ਜਿਸਮਾਨੀ ਕੁੱਟਮਾਰ ਦੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਡੀ ਜੀ ਪੀ ਦਿਨਕਰ ਗੁਪਤਾ ਨੂੰ ਪੁਲਸ ਮੁਲਾਜ਼ਮਾਂ ਨੂੰ ਸੰਵੇਦਨਸ਼ੀਲ ਕਰਨ ਲਈ ਹਰ ਸੰਭਵ ਕਦਮ ਚੁੱਕਣ ਦੇ ਹੁਕਮ ਦਿੱਤੇ ਅਤੇ ਨਾਲ ਹੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਜਿੱਠਣ ਮੌਕੇ ਕਾਨੂੰਨ ਨੂੰ ਆਪਣੇ ਹੱਥ ਲੈਣ ਵਾਲਿਆਂ ਨੂੰ ਤਾੜਨਾ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦੇ ਹੋਏ ਹੰਗਾਮੀ ਹਾਲਤ ਵਿੱਚ ਹੈਲਪਲਾਈਨ ਨੰਬਰਾਂ ਆਦਿ ਰਾਹੀਂ ਪੁਲਸ ਤੇ ਸਿਵਲ ਪ੍ਰਸ਼ਾਸਨ ਕੋਲ ਪਹੁੰਚ ਕਰਨ ਲਈ ਕਿਹਾ ਅਤੇ ਦੱਸਿਆ ਕਿ ਜ਼ਰੂਰੀ ਵਸਤਾਂ ਤੇ ਸੇਵਾਵਾਂ ਨੂੰ ਘਰਾਂ ਤੱਕ ਪੁਚਾਉਣ ਦੁ ਯਤਨ ਕੀਤੇ ਜਾ ਰਹੇ ਹਨ।
ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਜਾਰੀ ਕੀਤੇ ਰਿਕਾਰਡਿਡ ਟੈਲੀਫੋਨ ਸੰਦੇਸ਼ ਦਾ ਨੋਟਿਸ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਫਿਊ ਦੀ ਉਲੰਘਣਾ ਲਈ ਪੰਜਾਬ ਦੇ ਨੌਜਵਾਨਾਂ ਨੂੰ ਭੜਕਾਉਣ ਲਈ ਉਸ ਦੀ ਕਿਸੇ ਵੀ ਕੋਸ਼ਿਸ਼ ਜਾਂ ਕਦਮ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਪੰਨੂ ਦੇ ਸੰਦੇਸ਼ ਬਾਰੇ ਉਨ੍ਹਾ ਕਿਹਾ ਕਿ ਇਹ ਸਾਫ ਹੈ ਕਿ ਉਸ ਬੰਦੇ ਨੂੰ ਪੰਜਾਬੀਆਂ ਦੀ ਜ਼ਿੰਦਗੀ ਦੀ ਪ੍ਰਵਾਹ ਨਹੀਂ, ਜਿਸ ਵਿੱਚ ਉਸ ਨੇ ਉਨ੍ਹਾਂ (ਅਮਰਿੰਦਰ ਸਿੰਘ) ਅਤੇ ਡੀ ਜੀ ਪੀ ਦਿਨਕਰ ਗੁਪਤਾ ਨੂੰ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਿਸੇ ਕਾਰਵਾਈ ਦੇ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਦੌਰਾਨ ਪੰਜਾਬ ਪੁਲਸ ਦੇ ਮੁਖੀ ਦਿਨਕਰ ਗੁਪਤਾ ਨੇ ਕਿਹਾ ਕਿ ਪੁਲਸ ਮੁਲਾਜ਼ਮਾਂ ਵੱਲੋਂ ਵੱਡੀ ਪੱਧਰ 'ਤੇ ਜ਼ਿੰਮੇਵਾਰੀ ਅਤੇ ਸਹਿਜਤਾ ਦਿਖਾਈ ਗਈ ਹੈ, ਪਰ ਕੁਝ ਕੇਸਾਂ ਵਿੱਚ ਮੁਲਾਜ਼ਮਾਂ ਵੱਲੋਂ ਰੋਕਾਂ ਤੋੜਨ ਵਾਲਿਆਂ ਵਿਰੁੱਧ ਜ਼ਬਰਦਸਤੀ ਵਰਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੁਲਸ ਕਮਿਸ਼ਨਰਾਂ ਅਤੇ ਜ਼ਿਲਾ ਪੁਲਸ ਮੁਖੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਹੇਠਲੇ ਪੱਧਰ ਦੇ ਪੁਲਸ ਅਫਸਰਾਂ ਨੂੰ ਸਾਫ ਕਿਹਾ ਜਾਵੇ ਕਿ ਜਿਸਮਾਨੀ ਕੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਣਾ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਕੋਈ ਵੀ ਸਮਾਜ ਅਜਿਹੇ ਦਿ੍ਰਸ਼ਾਂ ਨੂੰ ਸਹਿਣ ਨਹੀਂ ਕਰ ਸਕਦਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ