Welcome to Canadian Punjabi Post
Follow us on

29

March 2024
 
ਪੰਜਾਬ

ਕੋਰੋਨਾ ਵਾਇਰਸ ਦੇ ਸ਼ੱਕ ਕਾਰਨ ਬੰਗਾ ਇਲਾਕੇ ਦੇ 15 ਪਿੰਡ ਸੀਲ

March 27, 2020 09:53 PM

ਬੰਗਾ, 27 ਮਾਰਚ (ਪੋਸਟ ਬਿਊਰੋ)- ਗੌਤਮ ਜੈਨ ਐੱਸ ਡੀ ਐੱਮ ਬੰਗਾ ਨੇ ਇਥੇ ਇੱਕ ਮੀਟਿੰਗ ਵਿੱਚ ਦੱਸਿਆ ਕਿ ਬੰਗਾ ਬਲਾਕ ਦੇ ਪਿੰਡ ਪਠਲਾਵਾ ਵਿੱਚ ਕੋਰੋਨਾ ਵਾਇਰਸ ਦਾ ਇੱਕ ਹੋਰ ਕੇਸ ਪਾਜਿ਼ਟਿਵ ਆਉਣ ਮਗਰੋਂ ਸਿਹਤ ਵਿਭਾਗ ਨੇ ਸਖਤੀ ਕਰਦਿਆਂ ਇਲਾਕੇ ਦੇ 15 ਪਿੰਡਾਂ ਨੂੰ ਸੀਲ ਕਰ ਦਿੱਤਾ ਹੈ।
ਇਸ ਸੰਬੰਧ ਵਿੱਚ ਗੌਤਮ ਜੈਨ ਨੇ ਦੱਸਿਆ ਕਿ ਇਲਾਕੇ ਦੇ ਪਠਲਾਵਾ, ਝਿੱਕਾ ਲਧਾਣਾ ਦੇ ਮਰੀਜ਼ ਪਾਜਿ਼ਟਿਵ ਹ ਿਪਾਏ ਗਏ। ਸਭ ਤੋਂ ਵੱਧ ਮਰੀਜ਼ ਪਿੰਡ ਪਠਲਾਵਾ ਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਗਿਆਨੀ ਬਲਦੇਵ ਸਿੰਘ ਦੇ ਸੰਪਰਕ ਵਾਗੇ 200 ਦੇ ਕਰੀਬ ਲੋਕਾਂ ਦੀ ਸੂਚੀ ਬਣਾਈ ਹੈ। ਇਸ ਕੜੀ ਹੇਠ ਅੰਮ੍ਰਿਤਸਰ ਅਤੇ ਪਟਿਆਲਾ ਦੀ ਸਿਹਤ ਵਿਭਾਗ ਟੀਮ ਵੱਲੋਂ ਪਿੰਡ ਪਠਲਾਵਾ, ਝਿੱਕਾ ਲਧਾਣਾ, ਸੁੱਜੋਂ, ਉਚਾ ਲਧਾਣਾ ਦੇ ਲਗਾਤਾਰ ਸੈਂਪਲ ਲਏ ਜਾ ਰਹੇ ਹਨ ਅਤੇ ਕਈ ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਆਈ ਹੈ। ਉਨ੍ਹਾਂ ਕਿਹਾ ਕਿ ਪਿੰਡ ਮਾਹਿਲ ਗਹਿਲਾ, ਭੌਰਾ, ਸੁੱਜੋਂ, ਹੀਉਂ, ਲਧਾਣਾ ਝਿੱਕਾ, ਪੱਦੀ ਮਟ ਵਾਲੀ, ਗੁਜਰਪੁਰ, ਗੋਬਿੰਦਪੁਰ, ਪੱਲੀ ਉਚੀ, ਸੂਰਾਪੁਰ, ਹੀਉਂ ਆਦਿ ਪਿੰਡਾਂ ਦੇ ਲੋਕਾਂ ਦਾ ਦੂਸਰੇ ਪਿੰਡਾਂ 'ਚ ਦਾਖਲਾ ਰੋਕ ਦਿੱਤਾ ਹੈ। ਪ੍ਰਸ਼ਾਸਨ ਨੇ ਸਾਰੇ ਪਿੰਡ 'ਚ ਸਪਰੇਅ ਕਰਵਾਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਤੋਂ ਬਾਹਰ ਨਾ ਨਿਕਲਣ ਤੇ ਆਪਸ ਵਿੱਚ ਦੂਰੀ ਰੱਖਣ। ਜਿਹੜੇ ਵਿਅਕਤੀ ਡੇਰਾ ਗਿਆਨੀ ਬਲਦੇਵ ਸਿੰਘ ਪਠਲਾਵਾ ਦੇ ਸੰਪਰਕ 'ਚ ਰਹੇ ਹਨ, ਉਨ੍ਹਾਂ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਦਿੱਤੀ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ