Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਦੂਸਰੇ ਸੂਬਿਆਂ ਤੋਂ ਆਉਂਦੇ ਪੰਜਾਬੀ ਟਰੱਕ ਚਾਲਕਾਂ ਵੱਲੋਂ ਪੰਜਾਬ ਪੁਲਸ 'ਤੇ ਵਸੂਲੀ ਦੇ ਦੋਸ਼ ਲਾਏ

March 27, 2020 09:55 PM

ਕਾਹਨੂੰਵਾਨ, 27 ਮਾਰਚ (ਪੋਸਟ ਬਿਊਰੋ)- ਸਮੁੱਚੇ ਭਾਰਤ ਵਿੱਚ ਲਾਕਡਾਊਨ ਦੇ ਮਾਹੌਲ ਵਿੱਚ ਪੰਜਾਬੋਂ ਬਾਹਰ ਗਈਆਂ ਲੰਬੀ ਦੂਰੀ ਦੀਆਂ ਭਾੜਾ ਵਾਹਕ ਟਰਾਂਸਪੋਰਟ ਗੱਡੀਆਂ ਨੂੰ ਵੱਡੀਆਂ ਮੁਸਾਬਤਾਂ ਅਤੇ ਸੰਤਾਪ ਹੰਢਾਉਣਾ ਪੈ ਰਿਹਾ ਹੈ। ਉਨ੍ਹਾਂ ਦੇ ਡਰਾਈਵਰਾਂ ਆਦਿ ਨੂੰ ਪੰਜਾਬ ਵਿੱਚ ਪਰਤਣ 'ਤੇ ਜਿੱਥੇ ਪੰਜਾਬ ਪੁਲਸ ਦੇ ਗਾਲੀ ਗਲੋਚ ਦਾ ਸਾਹਮਣਾ ਕਰਨਾ ਪੈਂਦਾ ਹੈ, ਓਥੇ ਉਨਹਾਂ ਨੇ ਪੰਜਾਬ ਪੁਲਸ 'ਤੇ ਨਾਜਾਇਜ਼ ਵਸੂਲੀ ਦੇ ਵੀ ਦੋਸ਼ ਲਾਏ ਹਨ।
ਇਸ ਸੰਬੰਧੀ ਗੱਲਬਾਤ ਦੌਰਾਨ ਆਪਣਾ ਨਾਂਅ ਗੁਪਤ ਰੱਖਣ ਦੀ ਸ਼ਰਤ ਉਤੇ ਇੱਕ ਟਰੱਕ ਚਾਲਕ ਨੇ ਦੱਸਿਆ ਕਿ ਉਹ ਕਾਂਡਲਾ ਤੋਂ ਸ੍ਰੀਨਗਰ ਲਈ ਮਾਲ ਭਰ ਕੇ ਤੁਰੇ ਸੀ, ਪਰ ਇਸ ਦੌਰਾਨ ਪੂਰੇ ਭਾਰਤ ਵਿੱਚ ਲਾਕਡਾਊਨ ਦਾ ਮਾਹੌਲ ਬਣ ਗਿਆ ਸੀ। ਉਨ੍ਹਾਂ ਦੱਸਿਆ ਕਿ ਕਰਫਿਊ ਕਾਰਨ ਢਾਬੇ ਬੰਦ ਹੋ ਗਏ ਅਤੇ ਉਨ੍ਹਾਂ ਨੂੰ ਦੋ ਦਿਨ ਰੋਟੀ ਵੀ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਉਹ ਗੁਜਰਾਤ ਅਤੇ ਰਾਜਸਥਾਨ 'ਚੋਂ ਪੁਲਸ ਅਫਸਰਾਂ ਅਤੇ ਨਾਕਿਆਂ ਤੋਂ ਮਿੰਨਤ ਤਰਲਾ ਕਰ ਕੇ ਲੰਘਦੇ ਰਹੇ, ਪਰ ਕਿਸੇ ਨੇ ਉਨ੍ਹਾਂ ਨਾਲ ਦੁਰ ਵਿਹਾਰ ਜਾਂ ਪੈਸੇ ਮੰਗਣ ਦੀ ਹਿਮਾਕਤ ਨਹੀਂ ਕੀਤੀ, ਜਦੋਂ ਪੰਜਾਬ ਆਏ ਤਾਂ ਇਸ ਦੇ ਬਾਰਡਰ 'ਤੇ ਹੀ ਉਨ੍ਹਾਂ ਨਾਲ ਪੰਜਾਬ ਪੁਲਸ ਨੇ ਵੱਡੇ ਪੱਧਰ 'ਤੇ ਦੁਰ ਵਿਹਾਰ ਕੀਤਾ ਅਤੇ ਗਾਲੀ ਗਲੋਚ ਵੀ ਕੀਤਾ ਹੈ। ਇਥੇ ਹੀ ਬਸ ਨਹੀਂ ਜਿਹੜੀ ਗੱਡੀ ਦਾ ਮਾਲਕ ਜਾਂ ਚਾਲਕ ਪੁਲਸ ਵਾਲਿਆਂ ਦੀ ਮੁੱਠੀ ਗਰਮ ਕਰਦਹਾ ਸੀ ਤਾਂ ਉਸ ਨੂੰ ਉਹ ਉਸੇ ਵੇਲੇ ਹੀ ਛੱਡ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਬਾਰਡਰ ਕੱਲਰ ਖੇੜਾ ਤੋਂ ਅੰਮ੍ਰਿਤਸਰ ਤੱਕ ਫਿਰੋਜ਼ਪੁਰ ਮਖੂ ਅਤੇ ਹਰੀਕੇ ਪੱਤਣ ਦੇ ਨਾਕਿਆਂ 'ਤੇ ਉਨ੍ਹਾਂ ਤੋਂ ਪੁਲਸ ਨੇ ਮਨਮਰਜ਼ੀ ਨਾਲ ਵਸੂਲੀ ਕੀਤੀ। ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਉਨ੍ਹਾਂ ਨੂੰ ਕਈ ਦਿਨ ਚੱਲਦਿਆਂ ਰਸਤੇ ਵਿੱਚ ਰੋਟੀ ਵੀ ਨਸੀਬ ਨਹੀਂ ਹੋਈ, ਪਰ ਉਨ੍ਹਾਂ ਨਾਲ ਹਮਦਰਦੀ ਦੀ ਥਾਂ ਪੰਜਾਬ ਦਾ ਇਹ ਚਿਹਰਾ ਵੇਖ ਕੇ ਉਹ ਅੰਦਰ ਤੱਕ ਮਾਨਸਿਕ ਤੌਰ 'ਤੇ ਦੁਖੀ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ