Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਆਮ ਆਦਮੀ ਪਾਰਟੀ ਨੇ ਪੰਜ ਲੋਕ ਸਭਾ ਸੀਟਾਂ ਲਈ ਉਮੀਦਵਾਰ ਐਲਾਨ ਕੀਤੇ

November 01, 2018 12:54 AM

* ਸੰਗਰੂਰ ਤੋਂ ਭਗਵੰਤ ਮਾਨ ਫਿਰ ਚੋਣ ਲੜੇਗਾ 
* ਸਾਧੂ ਸਿੰਘ, ਰਵਜੋਤ, ਧਾਲੀਵਾਲ ਤੇ ਸ਼ੇਰਗਿੱਲ ਉਮੀਦਵਾਰ ਬਣਾਏ

ਚੰਡੀਗੜ੍ਹ, 31 ਅਕਤੂਬਰ (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਦਾ ਐਲਾਨ ਕੱਲ੍ਹ ਕਰ ਦਿੱਤਾ ਹੈ। ਇਸ ਦਾ ਫੈਸਲਾ ਪਾਰਟੀ ਦੀ ਸੂਬਾ ਕੋਰ ਕਮੇਟੀ ਦੀ ਪਿਛਲੀ ਬੈਠਕ ਦੌਰਾਨ ਲਿਆ ਗਿਆ ਹੈ। ਇਸ ਮੌਕੇ ਪਾਰਟੀ ਨੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੂੰ ਸੂਬਾ ਇਕਾਈ ਦੀ ਮੁੱਖ ਬੁਲਾਰਾ ਨਿਯੁਕਤ ਕੀਤਾ ਹੈ।
ਚੰਡੀਗੜ੍ਹ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਸੂਬਾ ਕੋਰ ਕਮੇਟੀ ਦੇ ਮੁਖੀ ਪ੍ਰਿੰਸੀਪਲ ਬੁੱਧ ਰਾਮ ਅਤੇ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਪਾਰਟੀ ਨੇ ਮੌਜੂਦਾ ਪਾਰਲੀਮੈਂਟ ਮੈਂਬਰਾਂ ਸੰਗਰੂਰ ਅਤੇ ਫਰੀਦਕੋਟ ਤੋਂ ਭਗਵੰਤ ਮਾਨ ਅਤੇ ਪ੍ਰੋਫੈਸਰ ਸਾਧੂ ਸਿੰਘ ਨੂੰ ਮੈਦਾਨ ਵਿੱਚ ਫਿਰ ਉਤਰਨ ਦਾ ਫੈਸਲਾ ਕੀਤਾ ਹੈ। ਡਾਕਟਰ ਰਵਜੋਤ ਸਿੰਘ, ਜਿਨ੍ਹਾਂ ਨੇ 2017 ਦੀ ਵਿਧਾਨ ਸਭਾ ਚੋਣਾਂ ਹਲਕਾ ਸ਼ਾਮ ਚੁਰਾਸੀ ਤੋਂ ਲੜੀ ਤੇ 42797 ਵੋਟਾਂ ਲਈਆਂ ਸਨ, ਨੂੰ ਹੁਸ਼ਿਆਰਪੁਰ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਸੇ ਤਰ੍ਹਾਂ 2017 ਵਿਧਾਨ ਸਭਾ ਚੋਣਾਂ ਵਿੱਚ ਮੋਹਾਲੀ ਤੋਂ ਚੋਣ ਲੜਨ ਵਾਲੇ ਨਰਿੰਦਰ ਸਿੰਘ ਸ਼ੇਰਗਿੱਲ ਨੂੰ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨ ਕੀਤਾ ਹੈ। ਵਰਨਣ ਯੋਗ ਹੈ ਕਿ ਨਰਿੰਦਰ ਸਿੰਘ ਸ਼ੇਰਗਿੱਲ 2017 ਦੀਆਂ ਚੋਣਾਂ ਵਿੱਚ ਮੋਹਾਲੀ ਹਲਕੇ ਤੋਂ 38971 ਵੋਟਾਂ ਹਾਸਲ ਕਰ ਕੇ ਦੂਜੇ ਨੰਬਰ ਉੱਤੇ ਆਏ ਸਨ। ਪਾਰਟੀ ਨੇ ਮਾਝਾ ਜ਼ੋਨ ਦੇ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ। ਉਹ ਪ੍ਰਗਤੀਸ਼ੀਲ ਅਤੇ ਮਿਹਨਤੀ ਕਿਸਾਨ ਹੋਣ ਦੇ ਨਾਲ ਸਮਾਜ ਭਲਾਈ ਲਈ ਸਰਗਰਮੀਆਂ ਵਿੱਚ ਹਿੱਸਾ ਲੈਂਦੇ ਆ ਰਹੇ ਹਨ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਵਰਕਰਾਂ ਦੀਆਂ ਇੱਛਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਪਾਰਟੀ ਨੇ ਉਨ੍ਹਾਂ ਲੋਕਾਂ ਨੂੰ ਟਿਕਟਾਂ ਦਿੱਤੀਆਂ ਹਨ, ਜੋ ਪੰਜਾਬ ਦੇ ਲੋਕਾਂ ਦੀ ਆਵਾਜ਼ ਚੁੱਕਦੇ ਆ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ