Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਇਟਲੀ ਦੀ ਨਰਸ ਨੇ ਖੁਦਕੁਸ਼ੀ ਕੀਤੀ

March 27, 2020 10:10 PM

ਰੋਮ, 27 ਮਾਰਚ (ਪੋਸਟ ਬਿਊਰੋ)- ਇਟਲੀ ਵਿੱਚ ਕੋਰੋਨਾ ਵਾਇਰਸ ਵੱਲੋਂ ਕੀਤੀ ਜਾਂਦੀ ਤਬਾਹੀ ਨੇ ਇਟਲੀ ਨੂੰ ਅੰਦਰੋਂ ਝੰਜੋੜ ਕੇ ਰੱਖ ਦਿੱਤਾ ਹੈ, ਪਰ ਸਰਕਾਰ, ਇਟਲੀ ਦੇ ਡਾਕਟਰਾਂ ਤੇ ਪੁਲਸ ਵਿਭਾਗ ਵੱਲੋਂ ਇਟਲੀ ਵੱਲੋਂ ਇਟਲੀ ਵਾਸੀਆਂ ਦੀ ਜ਼ਿੰਦਗੀ ਨੂੰ ਬਚਾਉਣ ਲਈ ਜੰਗ ਲਗਾਤਾਰ ਜਾਰੀ ਹੈ। ਕੋਰੋਨਾ ਵਇਰਸ ਨਾਲ ਨੱਕੋ-ਨੱਕ ਭਰੇ ਇਟਲੀ ਦੇ ਹਸਪਤਾਲਾਂ ਵਿੱਚ ਲੋਕਾਂ ਦਾ ਇਲਾਜ ਕਰਦੇ ਡਾਕਟਰ ਕਿਸੇ ਮਸੀਹੇ ਤੋਂ ਘੱਟ ਨਹੀਂ। ਕਈ ਡਾਕਟਰ ਲੋਕਾਂ ਦਾ ਜੀਵਨ ਬਚਾਉਂਦੇ ਖੁਦ ਆਪਣੀ ਜਾਨ ਗੁਆ ਚੁੱਕੇ ਹਨ। ਅਜਿਹੇ ਦਲੇਰ ਡਾਕਟਰਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਪਿਛਲੇ ਦਿਨੀਂ ਇੱਕ ਨਰਸ ਲੋਕਾਂ ਦੀ ਜਾਨ ਬਚਾਉਂਦਿਆਂ ਖੁਦ ਕੋਰੋਨਾ ਵਾਇਰਸ ਦੀ ਮਰੀਜ਼ ਬਣ ਗਈ। ਇਹ ਨਰਸ, ਜਿਸ ਦਾ ਨਾਂਅ ਦਾਨੀਏਲਾ ਟਰੇਸੀ (34) ਸੀ, ਲੰਬਾਰਦੀਆ ਦੇ ਹਸਪਤਾਲ ਵਿੱਚ ਤੈਨਾਤ ਸੀ। ਉਸ ਨੂੰ ਜਦੋਂ ਪਤਾ ਲੱਗਾ ਕਿ ਉਹ ਕੋਰੋਨਾ ਵਾਇਰਸ ਪਾਜਿ਼ਟਿਵ ਹੈ ਤਾਂ ਉਸ ਨੇ ਆਪਣੇ ਆਪ ਨੂੰ ਖਤਮ ਕਰਨਾ ਬਿਹਤਰ ਸਮਝਿਆ। ਕੋਰੋਨਾ ਵਾਇਰਸ ਨਾਲ ਇਟਲੀ ਹਾਲਤ ਤੋਂ ਉਹ ਬਹੁਤ ਜ਼ਿਆਦਾ ਚਿੰਤਤ ਸੀ, ਜਿਸ ਕਾਰਨ ਉਸ ਨੂੰ ਇਹ ਫੈਸਲਾ ਲਿਆ।
ਨੈਸ਼ਨਲ ਫੈਡਰੇਸ਼ਨ ਆਫ ਨਰਸਿਜ਼ ਇਟਲੀ ਨੇ ਮੀਡੀਆ ਨੂੰ ਇਹ ਜਾਣਕਾਰੀ ਦਿੱਤੀ ਹੈ, ਜਿਸ ਵਿੱਚ ਫੈਡਰੇਸ਼ਨ ਨੇ ਦਾਨੀਏਲਾ ਟਰੇਸੀ ਨਾਮਕ ਨਰਸ ਦੇ ਮੌਤ ਦੇ ਕਾਰਨਾਂ ਦਾ ਜ਼ਿਕਰ ਕੀਤਾ ਅਤੇ ਇਹ ਸਪੱਸ਼ਟ ਕੀਤਾ ਕਿ ਇਹ ਨਰਸ ਕੋਰੋਨਾ ਵਾਇਰਸ ਨਾਲ ਇਟਲੀ ਦੇ ਮਾੜੇ ਹਾਲਾਤ ਕਾਰਨ ਕਾਫੀ ਪ੍ਰੇਸ਼ਾਨ ਸੀ। ਫਿਰ ਉਸ ਨੂੰ ਕੋਰੋਨਾ ਨੇ ਜਕੜ ਲਿਆ। ਦਾਨੀਏਲਾ ਟਰੇਸੀ ਨੇ ਹੋਰਨਾਂ ਲਈ ਪ੍ਰੇਸ਼ਾਨੀ ਨਾ ਬਣ ਕੇ ਆਪਣੇ ਆਪ ਨੂੰ ਖਤਮ ਕਰਨਾ ਠੀਕ ਸਮਝਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ