Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਜਿਨਪਿੰਗ ਵੱਲੋਂ ਟਰੰਪ ਨੂੰ ਕੋਰੋਨਾ ਬਾਰੇ ਰਲ ਕੇ ਲੜਨ ਦੀ ਪੇਸ਼ਕਸ਼

March 29, 2020 01:11 AM

ਬੀਜਿੰਗ , 28 ਮਾਰਚ (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੀ ਤਬਾਹੀ ਵੇਖ ਕੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲ ਕੇ ਇਸ ਵਾਇਰਸ ਨਾਲ ਲੜਨ ਦਾ ਪ੍ਰਸਤਾਵ ਦਿੱਤਾ ਹੈ।
ਜਿਨਪਿੰਗ ਨੇ ਫੋਨ ਉੱਤੇ ਕਿਹਾ ਕਿ ਚੀਨ ਅਤੇ ਅਮਰੀਕਾ ਮਿਲ ਕੇ ਕੋਰੋਨਾ ਵਾਇਰਸ ਤੋਂ ਪੈਦਾ ਹੋਈ ਮਹਾਮਾਰੀ 'ਤੇ ਕਾਬੂ ਪਾ ਸਕਦੇ ਹਨ। ਉਨ੍ਹਾ ਨੇ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਪ੍ਰਗਤੀ ਦੀ ਵੀ ਲੋੜ ਪਗਟਾਈ ਹੈ।ਅਮਰੀਕਾ ਅਤੇ ਬਾਕੀ ਦੁਨੀਆ ਵਿੱਚ ਜਿਸ ਤਰ੍ਹਾਂ ਨਾਲ ਬੀਤੇ ਹਫ਼ਤਿਆਂ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵਧਿਆ ਹੈ, ਉਸ ਨਾਲ ਅਮਰੀਕਾ ਤੇ ਚੀਨ ਦੇ ਸਬੰਧਾਂ ਵਿੱਚ ਕੁੜੱਤਣ ਵਧੀ ਹੈ। ਚੀਨੀ ਮੀਡੀਆ ਦੇ ਅਨੁਸਾਰ ਜਿਨਪਿੰਗ ਨੇ ਆਸ ਪ੍ਰਗਟਾਈ ਹੈ ਕਿ ਚੀਨ ਨਾਲ ਸੁਖਾਵੇਂ ਸਬੰਧ ਬਣਾਉਣ ਲਈ ਅਮਰੀਕਾ ਢੁੱਕਵੇਂ ਕਦਮ ਚੁੱਕੇਗਾ। ਜਿਨਪਿੰਗ ਨੇ ਟਰੰਪ ਨੂੰ ਕਿਹਾ ਕਿ ਦੋਵੇਂ ਦੇਸ਼ ਮਿਲ ਕੇ ਕੋਰੋਨਾ ਦੇ ਸੰਕਟ ਨਾਲ ਨਿਪਟ ਸਕਦੇ ਹਨ। ਇਸ ਲਈ ਚੀਨ ਆਪਣਾ ਅਨੁਭਵ ਤੇ ਸੂਚਨਾਵਾਂ ਸਾਂਝੀਆਂ ਕਰਨ ਨੂੰ ਤਿਆਰ ਹੈ। ਇਸ ਗੱਲਬਾਤ ਦੀ ਪ੍ਰਤੀਕਿਰਿਆ ਵਿੱਚ ਟਰੰਪ ਨੇ ਹਾਮੀ ਭਰੀ ਹੈ। ਉਨ੍ਹਾਂ ਨੇ ਟਵੀਟ ਕਰਕੇ ਜਿਨਪਿੰਗ ਨਾਲ ਆਪਣੀ ਗੱਲਬਾਤ ਨੂੰ ਬਹੁਤ ਚੰਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਨੇ ਕੋਰੋਨਾ ਵਾਇਰਸ ਦੇ ਸੰਕਟ 'ਤੇ ਵਿਸਥਾਰ ਨਾਲ ਚਰਚਾ ਕੀਤੀ। ਚੀਨ ਨੂੰ ਕੋਰੋਨਾ ਵਾਇਰਸ ਨਾਲ ਲੜਨ ਦਾ ਜ਼ਿਆਦਾ ਅਨੁਭਵ ਹੈ। ਉਸ ਕੋਲ ਇਸ ਵਾਇਰਸ ਬਾਰੇ ਵੱਧ ਸੂਚਨਾਵਾਂ ਹਨ। ਅਸੀਂ ਰਲ ਕੇ ਕੰਮ ਕਰ ਰਹੇ ਹਾਂ।
ਰਾਸ਼ਟਰਪਤੀ ਟਰੰਪ ਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਕੋਰੋਨਾ ਦੇ ਕਹਿਰ ਦੀ ਜਾਣਕਾਰੀ ਲੁਕਾਉਣ ਬਾਰੇ ਚੀਨ 'ਤੇ ਤਲਖ ਟਿੱਪਣੀਆਂ ਕੀਤੀਆਂ ਸਨ। ਇਸ ਦਾ ਚੀਨ ਦੇ ਵਿਸ਼ੇਸ਼ ਮੰਤਰਾਲੇ ਨੇ ਵੀ ਤਿੱਖਾ ਜਵਾਬ ਦਿੱਤਾ ਸੀ, ਪ੍ਰੰਤੂ ਜਿਨਪਿੰਗ ਅਤੇ ਡੋਨਾਲਡ ਟਰੰਪ ਦੀ ਤਾਜ਼ਾ ਗੱਲਬਾਤ ਨਾਲ ਚੋਟੀ ਦੀਆਂ ਮਹਾਸ਼ਕਤੀਆਂ ਦਾ ਤਣਾਅ ਥੋੜ੍ਹਾ ਘੱਟ ਹੋਣ ਦੇ ਸੰਕੇਤ ਮਿਲੇ ਹਨ। ਚੀਨ ਦੇ ਸਰਕਾਰੀ ਮੀਡੀਆ ਸੀ ਸੀ ਟੀ ਵੀ ਮੁਤਾਬਕ ਜਿਨਪਿੰਗ ਨੇ ਟਰੰਪ ਨੂੰ ਕਿਹਾ ਕਿ ਦੋਵਾਂ ਦੇਸ਼ਾਂ ਦੇ ਸਬੰਧ ਔਖੀ ਘੜੀ 'ਚੋਂ ਲੰਘ ਰਹੇ ਹਨ, ਇਸ ਲਈ ਸਹਿਯੋਗ ਜ਼ਰੂਰੀ ਹੋ ਜਾਂਦਾ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ