Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਓਨਟਾਰੀਓ ਵਿੱਚ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਉੱਤੇ ਲਾਈ ਗਈ ਪਾਬੰਦੀ

March 30, 2020 06:24 AM

ਟੋਰਾਂਟੋ, 29 ਮਾਰਚ (ਪੋਸਟ ਬਿਊਰੋ) : ਓਨਟਾਰੀਓ ਸਰਕਾਰ ਵੱਲੋਂ ਕੋਵਿਡ-19 ਨੂੰ ਅੱਗੇ ਫੈਲਣ ਤੋਂ ਰੋਕਣ ਲਈ ਤੇ ਓਨਟਾਰੀਓ ਵਾਸੀਆਂ ਦੀ ਸਿਹਤ ਤੇ ਭਲਾਈ ਲਈ ਫੌਰੀ ਕਾਰਵਾਈ ਕੀਤੀ ਜਾ ਰਹੀ ਹੈ।
ਓਨਟਾਰੀਓ ਦੇ ਚੀਫ ਮੈਡੀਕਲ ਆਫੀਸਰ ਆਫ ਹੈਲਥ ਦੀ ਸਲਾਹ ਉੱਤੇ ਓਨਟਾਰੀਓ ਸਰਕਾਰ ਵੱਲੋਂ ਐਮਰਜੰਸੀ ਮੈਨੇਜਮੈਂਟ ਐਂਡ ਸਿਵਲ ਪ੍ਰੋਟੈਕਸ਼ਨ ਐਕਟ ਤਹਿਤ ਜਨਤਕ ਈਵੈਂਟਸ ਕਰਵਾਉਣ ਤੇ ਪੰਜ ਵਿਅਕਤੀਆਂ ਤੋਂ ਵੱਧ ਦੇ ਇੱਕਠ ਉੱਤੇ ਪਾਬੰਦੀ ਲਾ ਦਿੱਤੀ ਗਈ ਹੈ। ਇਹ ਹੁਕਮ ਫੌਰੀ ਤੌਰ ਉੱਤੇ ਲਾਗੂ ਹੋਣਗੇ। ਇਹ ਹੁਕਮ ਪੰਜ ਜਾਂ ਵੱਧ ਵਿਅਕਤੀਆਂ ਵਾਲੇ ਘਰਾਂ ਉੱਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਫਰੰਟਲਾਈਨ ਹੈਲਥ ਕੇਅਰ ਵਰਕਰਜ਼ ਤੇ ਫਰਸਟ ਰਿਸਪਾਂਡਰਜ਼ ਦੇ ਬੱਚਿਆਂ ਦੀ ਸਾਂਭ ਸੰਭਾਲ ਕਰਨ ਵਾਲੇ ਚਾਈਲਡ ਕੇਅਰ ਸੈਂਟਰਾਂ ੳੱੁਤੇ ਵੀ ਇਹ ਹੁਕਮ ਲਾਗੂ ਨਹੀਂ ਹੋਣਗੇ ਬਸ਼ਰਤੇ ਇੱਥੇ ਲੋਕਾਂ ਦੀ ਗਿਣਤੀ 50 ਤੋਂ ਉੱਪਰ ਨਾ ਟੱਪੇ। ਅੰਤਮ ਸਸਕਾਰ ਵਿੱਚ ਵੀ ਦਸ ਵਿਅਕਤੀਆਂ ਤੋਂ ਵਧ ਲੋਕ ਸ਼ਾਮਲ ਨਹੀਂ ਹੋ ਸਕਣਗੇ।
ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਜੇ ਅਸੀਂ ਕੋਵਿਡ-19 ਦੇ ਪਸਾਰ ਨੂੰ ਰੋਕਣ ਵਿੱਚ ਕਾਮਯਾਬ ਹੋਣਾ ਚਾਹੁੰਦੇ ਹਾਂ ਤੇ ਆਪਣੀਆਂ ਕਮਿਊਨਿਟੀਜ਼ ਨੂੰ ਸੁਰੱਖਿਅਤ ਰੱਖਣਾ ਚਾਹੁੰਦੇ ਹਾਂ ਤਾਂ ਸਾਨੂੰ ਫਿਜ਼ੀਕਲ ਡਿਸਟੈਂਸਿੰਗ ਯਕੀਨੀ ਬਣਾਉਣੀ ਹੋਵੇਗੀ। ਉਨ੍ਹਾਂ ਆਖਿਆ ਕਿ ਉਹ ਚਾਹੁੰਦੇ ਹਨ ਕਿ ਹਰ ਕੋਈ ਆਪਣੀ ਬਣਦੀ ਜਿ਼ੰਮੇਵਾਰੀ ਨਿਭਾਏ ਤੇ ਜਦੋਂ ਤੱਕ ਲੋੜ ਨਹੀਂ ਪੈਂਦੀ ਬਿਨਾ ਮਤਲਬ ਦੇ ਘਰਾਂ ਤੋਂ ਬਾਹਰ ਨਾ ਆਵੇ। ਉਨ੍ਹਾਂ ਆਖਿਆ ਕਿ ਉਹ ਇਹ ਭਰੋਸਾ ਦਿਵਾਉਣਾ ਚਾਹੁੰਦੇ ਹਨ ਕਿ ਵਾਇਰਸ ਨੂੰ ਰੋਕਣ ਲਈ ਜੋ ਕੁਝ ਵੀ ਉਨ੍ਹਾਂ ਦੇ ਵੱਸ ਵਿੱਚ ਹੋਵੇਗਾ ਉਹ ਕਰਨਗੇ।
ਆਰਗੇਨਾਈਜ਼ਡ ਈਵੈਂਟਸ ਵਿੱਚ ਪਰੇਡ, ਵਿਆਹ ਸ਼ਾਦੀਆਂ, ਸੋਸ਼ਲ ਗੈਦਰਿੰਗਜ਼, ਧਾਰਮਿਕ ਥਾਂਵਾਂ ਉੱਤੇ ਕਮਿਊਨਲ ਸਰਵਿਸਿਜ਼ ਆਦਿ ਸ਼ਾਮਲ ਹਨ। ਇਨ੍ਹਾਂ ਹੁਕਮਾਂ ਨਾਲ ਪਹਿਲਾਂ ਵਾਲੇ ਐਮਰਜੰਸੀ ਆਰਡਰ ਖ਼ਤਮ ਹੋ ਜਾਂਦੇ ਹਨ ਜਿਨ੍ਹਾਂ ਵਿੱਚ 50 ਤੋਂ ਵੱਧ ਲੋਕਾਂ ਦੇ ਇੱਕਠ ਉੱਤੇ ਰੋਕ ਸੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ