Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਨੌਜਵਾਨਾਂ ਤੇ ਸੀਨੀਅਰਜ਼ ਦੀ ਮਦਦ ਲਈ ਹਰ ਸੰਭਵ ਕੋਸਿ਼ਸ਼ ਕਰਾਂਗੇ : ਟਰੂਡੋ

March 30, 2020 06:55 AM

ਓਟਵਾ, 29 ਮਾਰਚ (ਪੋਸਟ ਬਿਊਰੋ) : ਕੋਵਿਡ-19 ਆਊਟਬ੍ਰੇਕ ਦੌਰਾਨ ਕੈਨੇਡਾ ਸਰਕਾਰ ਵੱਲੋਂ ਕੈਨੇਡੀਅਨਾਂ, ਜਿਨ੍ਹਾਂ ਵਿੱਚ ਸਾਡੇ ਨੌਜਵਾਨ ਤੇ ਸੀਨੀਅਰਜ਼ ਵੀ ਸ਼ਾਮਲ ਹਨ, ਦੀ ਮਦਦ ਕਰਨ ਲਈ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ। ਇੱਕਲੇ ਪਿਛਲੇ ਹਫਤੇ ਹੀ, ਸਾਡੇ ਵੱਲੋਂ ਸਾਡੇ ਪਰਿਵਾਰਾਂ, ਵਰਕਰਜ਼ ਤੇ ਕਾਰੋਬਾਰਾਂ ਲਈ ਨਵੇਂ ਸਹਿਯੋਗ ਦਾ ਐਲਾਨ ਕੀਤਾ ਗਿਆ। ਪਰ ਇਸ ਵਾਧੂ ਮਦਦ ਦੇ ਬਾਵਜੂਦ ਲੋਕਾਂ ਨੂੰ ਮੁਸ਼ਕਲ ਹਾਲਾਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਹੜੇ ਲੋਕ ਇਸ ਮਹਾਮਾਰੀ ਦੌਰਾਨ ਸੰਘਰਸ਼ ਕਰ ਰਹੇ ਹਨ ਉਨ੍ਹਾਂ ਲਈ ਮੁਸੀਬਤਾਂ ਹੋਰ ਵੱਧ ਗਈਆਂ ਹਨ।
ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡੀਅਨਾਂ ਦੀ ਮਦਦ ਲਈ ਨਵੇਂ ਮਾਪਦੰਡਾਂ ਦਾ ਐਲਾਨ ਕੀਤਾ ਗਿਆ। ਇਨ੍ਹਾਂ ਨਵੇਂ ਮਾਪਦੰਡਾਂ ਨਾਲ ਕੋਵਿਡ-19 ਮਹਾਮਾਰੀ ਦੌਰਾਨ ਕੈਨੇਡੀਅਨਾਂ ਨੂੰ ਆਪਣੀ ਸਿਹਤ, ਸਮਾਜਕ ਤੇ ਆਰਥਿਕ ਪ੍ਰਭਾਵਾਂ ਦਾ ਸਾਹਮਣਾ ਕਰਨ ਵਿੱਚ ਮਦਦ ਮਿਲੇਗੀ। ਇਨ੍ਹਾਂ ਮਾਪਦੰਡਾਂ ਨਾਲ ਨੌਜਵਾਨਾਂ ਨੂੰ ਮਾਨਸਿਕ ਸਹਿਯੋਗ ਮਿਲੇਗਾ ਤੇ ਸੀਨੀਅਰ ਕੈਨੇਡੀਅਨ ਨੂੰ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ। ਇਸ ਦੌਰਾਨ ਕਮਜ਼ੋਰ ਕੈਨੇਡੀਅਨਾਂ ਨੂੰ ਸਿਰ ਲੁਕਾਉਣ ਲਈ ਸੁਰੱਖਿਅਤ ਥਾਂ ਵੀ ਮਿਲੇਗੀ। ਕੈਨੇਡਾ ਸਰਕਾਰ ਵੱਲੋਂ ਹੇਠ ਲਿਖੇ ਮਾਪਦੰਡ ਅਪਣਾਏ ਜਾ ਰਹੇ ਹਨ:
· ਬੇਘਰੇ ਕੈਨੇਡੀਅਨਾਂ ਲਈ ਸਹਾਇਤਾ ਵਿੱਚ ਵਾਧਾ, ਹਿੰਸਾ ਦਾ ਸਿ਼ਕਾਰ ਔਰਤਾਂ ਤੇ ਬੱਚਿਆਂ ਲਈ ਮਦਦ। 18 ਮਾਰਚ, 2020 ਨੂੰ ਕੀਤੇ ਗਏ ਐਲਾਨ ਅਨੁਸਾਰ ਕੈਨੇਡਾ ਸਰਕਾਰ ਬੇਘਰੇ ਕੈਨੇਡੀਅਨਾਂ ਦੀ ਮਦਦ ਲਈ 157.5 ਮਿਲੀਅਨ ਡਾਲਰ ਦੀ ਮਦਦ ਕਰੇਗੀ। ਔਰਤਾਂ ਲਈ ਬਣੇ ਆਸਰਿਆਂ, ਜਿਨਸੀ ਹਮਲਿਆਂ ਤੋਂ ਪੀੜਤ ਔਰਤਾਂ ਲਈ ਬਣੇ ਸੈਂਟਰਾਂ, ਮੂਲਵਾਸੀ ਕਮਿਊਨਿਟੀਜ਼ ਵਿੱਚ ਬਣੀਆਂ ਫੈਸਿਲਿਟੀਜ਼ ਲਈ, ਆਊਟਬ੍ਰੇਕ ਨੂੰ ਮੈਨੇਜ ਕਰਨ ਜਾਂ ਰੋਕਣ ਦੀ ਉਨ੍ਹਾਂ ਦੀ ਸਮਰੱਥਾ ਲਈ ਸਰਕਾਰ ਵੱਲੋਂ 50 ਮਿਲੀਅਨ ਡਾਲਰ ਖਰਚਣ ਦਾ ਵਾਅਦਾ ਕੀਤਾ ਗਿਆ ਹੈ।
· ਬੱਚਿਆਂ ਤੇ ਨੌਜਵਾਨਾਂ ਨੂੰ ਕਾਉਂਸਲਿੰਗ ਸਰਵਿਸਿਜ਼ ਦਿੱਤੀਆਂ ਜਾਣਗੀਆਂ। ਸਕੂਲਾਂ ਦੇ ਬੰਦ ਹੋਣ ਕਾਰਨ ਤੇ ਕਮਿਊਨਿਟੀ ਵਸੀਲਿਆਂ ਤੱਕ ਪਹੁੰਚ ਘਟਣ ਕਾਰਨ ਕਿਡਜ਼ ਹੈਲਪ ਫੋਨ 24/7 ਕਾਨਫੀਡੈਂਸ਼ੀਲ ਆਨਲਾਈਨ,ਟੈਲੀਫੋਨ ਤੇ ਟੈਕਸਟ ਕਾਊਂਸਲਿੰਗ ਸਰਵਿਸਿਜ਼ ਦੀ ਮੰਗ ਵੀ ਕੈਨੇਡਾ ਭਰ ਵਿੱਚ ਵਧੀ ਹੈ। ਕੈਨੇਡਾ ਸਰਕਾਰ ਇਸ ਔਖੀ ਘੜੀ ਵਿੱਚ ਮਾਨਸਿਕ ਸਿਹਤ ਸਪੋਰਟ ਲਈ ਕਿਡਜ਼ ਹੈਲਪ ਫੋਨ ਵਾਸਤੇ 7.5 ਮਿਲੀਅਨ ਡਾਲਰ ਦੇਵੇਗੀ।
· ਕੋਵਿਡ-19 ਤੋਂ ਪ੍ਰਭਾਵਿਤ ਕੈਨੇਡੀਅਨ ਸੀਨੀਅਰਜ਼ ਲਈ ਜ਼ਰੂਰੀ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਕੈਨੇਡਾ ਦੇ ਸੀਨੀਅਰਜ਼ ਨੂੰ ਪ੍ਰੈਕਟੀਕਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੋਕਲ ਆਰਗੇਨਾਈਜ਼ੇਸ਼ਨਜ਼ ਲਈ ਯੂਨਾਈਟਿਡ ਵੇਅ ਕੈਨੇਡਾ ਰਾਹੀਂ ਕੈਨੇਡਾ ਸਰਕਾਰ 9 ਮਿਲੀਅਨ ਡਾਲਰ ਦਾ ਯੋਗਦਾਨ ਪਾਵੇਗੀ। ਇਨ੍ਹਾਂ ਸੇਵਾਵਾਂ ਵਿੱਚ ਗਰੌਸਰੀਜ਼, ਦਵਾਈਆਂ ਤੇ ਹੋਰ ਲੋੜੀਂਦੀਆਂ ਵਸਤਾਂ ਜਾਂ ਵਿਅਕਤੀ ਵਿਸ਼ੇਸ਼ ਦੀਆਂ ਲੋੜਾਂ ਲਈ ਪਰਸਨਲ ਆਊਟਰੀਚ ਤੇ ਉਨ੍ਹਾਂ ਨੂੰ ਕਮਿਊਨਿਟੀ ਦੀ ਮਦਦ ਨਾਲ ਜੋੜਨ ਲਈ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਸ਼ਾਮਲ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ