Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਜਥੇਦਾਰਾਂ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਸੁਰੱਖਿਆ ਵਿੱਚ ਕਟੌਤੀ

March 30, 2020 07:47 AM

ਆਨੰਦਪੁਰ ਸਾਹਿਬ, 29 ਮਾਰਚ (ਪੋਸਟ ਬਿਊਰੋ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਵਾਸਤੇ ਲਏ ਫੈਸਲਿਆਂ ਦਾ ਅਸਰ ਜਿੱਥੇ ਸਮੁੱਚੇ ਪੰਜਾਬ 'ਤੇ ਪਿਆ ਹੈ, ਉਥੇ ਸਮੇਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਸ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਅਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਸਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਸੁਰੱਖਿਆ ਛਤਰੀ ਵਿੱਚ ਵੀ ਕਟੌਤੀ ਕਰ ਦਿੱਤੀ ਹੈ।
ਏ ਡੀ ਜੀ ਪੀ (ਸੁਰੱਖਿਆ) ਪੰਜਾਬ ਦੇ ਦਫਤਰ ਤੋਂ ਜਾਰੀ ਪੱਤਰ ਦੇ ਅਨੁਸਾਰ ਕੋਰੋਨਾ ਵਾਇਰਸ ਦੌਰਾਨ ਲੱਗੇ ਕਰਫਿਊ ਅਤੇ ਸਮੇਂ ਦੀ ਮੰਗ ਦਾ ਧਿਆਨ ਰੱਖ ਕੇ ਵੱਡੀ ਗਿਣਤੀ ਵੀ ਆਈ ਪੀਜ਼ ਦੀ ਸੁਰੱਖਿਆ ਦੀ ਕਟੌਤੀ ਕੀਤੀ ਗਈ ਹੈ। ਇਸ ਦੌਰਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਦੇ ਨਾਲ ਚੱਲਣ ਵਾਲੇ 13 ਮੁਲਾਜ਼ਮਾਂ ਵਿੱਚੋਂ ਉਨ੍ਹਾਂ ਦੀ ਰਿਹਾਇਸ਼ ਅੰਮ੍ਰਿਤਸਰ ਵਿਖੇ ਵਾਪਸ ਬੁਲਾ ਲਿਆ ਗਿਆ ਹੈ। ਇਸੇ ਤਰ੍ਹਾਂ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨਾਲ ਚੱਲਣ ਵਾਲੇ 11 ਮੁਲਾਜ਼ਮਾਂ ਵਿੱਚੋਂ ਦੋ ਵਾਪਸ ਬੁਲਾ ਲਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਚੱਲਦੇ 15 ਮੁਲਾਜ਼ਮਾਂ ਵਿੱਚੋਂ ਚਾਰ ਨੂੰ ਹਟਾ ਲਿਆ ਹੈ। ਇਨ੍ਹਾਂ ਤਿੰਨਾਂ ਕੋਲ ਕ੍ਰਮਵਾਰ 11, 9 ਅਤੇ 11 ਮੁਲਾਜ਼ਮ ਹੀ ਸੁਰੱਖਿਆ ਛਤਰੀ 'ਚ ਰਹਿ ਗਏ ਹਨ।
ਇਸ ਤੋਂ ਇਲਾਵਾ ਕੁੱਲ 166 ਵੀ ਆਈ ਪੀਜ਼ ਦੀ ਸੁਰੱਖਿਆ ਦੀ ਸਮੀਖਿਆ ਕਰਦਿਆਂ ਮੁਲਾਜ਼ਮਾਂ ਨੂੰ ਵਾਪਸ ਬੁਲਾਇਆ ਗਿਆ ਹੈ। ਇਨ੍ਹਾਂ ਵਿੱਚ ਸਿਆਸਤਦਾਨ, ਧਾਰਮਕ ਆਗੂ ਤੇ ਅਫਸਰ ਵੀ ਸ਼ਾਮਲ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ