Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਭਾਰਤ ਵਿੱਚ 10 ਸਰਕਾਰੀ ਬੈਂਕਾਂ ਦੇ ਆਪਸੀ ਰਲੇਵੇਂ ਨੂੰ ਮਨਜ਼ੂਰੀ ਮਿਲੀ

March 30, 2020 07:54 AM

ਨਵੀਂ ਦਿੱਲੀ, 29 ਮਾਰਚ, (ਪੋਸਟ ਬਿਊਰੋ)- ਭਾਰਤੀ ਰਿਜ਼ਰਵ ਬੈਂਕ ਨੇ ਸ਼ਨੀਵਾਰ ਨੂੰ ਦੇਸ਼ ਦੇ 10 ਸਰਕਾਰੀ ਬੈਂਕਾਂ ਦੇ ਆਪਸੀ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਓਰੀਐਂਟਲ ਬੈਂਕ ਆਫ ਕਾਮਰਸ ਅਤੇ ਯੂਨਾਈਟਿਡ ਬੈਂਕ ਆਫ ਇੰਡੀਆ ਦਾ ਪੰਜਾਬ ਨੈਸ਼ਨਲ ਬੈਂਕ ਵਿੱਚ, ਸਿੰਡੀਕੇਟ ਬੈਂਕ ਦਾ ਕੈਨਰਾ ਬੈਂਕ, ਆਂਧਰਾ ਬੈਂਕ ਅਤੇ ਕਾਰਪੋਰੇਸ਼ਨ ਬੈਂਕ ਦਾ ਯੂਨੀਅਨ ਬੈਂਕ ਆਫ ਇੰਡੀਆ ਅਤੇ ਇਲਾਹਾਬਾਦ ਬੈਂਕ ਦਾ ਇੰਡੀਅਨ ਬੈਂਕ ਵਿੱਚ ਰਲੇਵਾਂ ਹੋ ਜਾਵੇਗਾ।
ਮਿਲੀ ਜਾਣਕਾਰੀ ਮੁਤਾਬਕ 1 ਅਪ੍ਰੈਲ 2020 ਨੂੰ ਇਨ੍ਹਾਂ ਸਾਰੀਆਂ ਬੈਂਕਾਂ ਦਾ ਆਪਸੀ ਰਲੇਵਾਂ ਹੋ ਜਾਵੇਗਾ ਤੇ ਇਸ ਤੋਂ ਬਾਅਦ ਓਰੀਐਂਟਲ ਬੈਂਕ ਆਫ ਕਾਮਰਸ ਤੇ ਯੂਨਾਈਟਿਡ ਬੈਂਕ ਦੇ ਗ੍ਰਾਹਕ ਪੰਜਾਬ ਨੈਸ਼ਨਲ ਬੈਂਕ ਤੋਂ ਸੇਵਾਵਾਂ ਲੈ ਸਕਦੇ ਹਨ। ਇਸੇ ਤਰ੍ਹਾਂ ਸਿੰਡੀਕੇਟ ਬੈਂਕ ਤੇ ਕੈਨਰਾ ਬੈਂਕ ਦੇ ਗ੍ਰਾਹਕ ਦੋਵਾਂ ਵਿੱਚੋਂ ਕਿਸੇ ਵੀ ਬੈਂਕ ਦੀ ਬ੍ਰਾਂਚ ਵਿੱਚ ਜਾ ਕੇ ਸੇਵਾ ਲੈ ਸਕਦੇ ਹਨ। ਆਂਧਰਾ ਬੈਂਕ ਤੇ ਕਾਰਪੋਰੇਸ਼ਨ ਬੈਂਕ ਦੇ ਗ੍ਰਾਹਕ ਯੂਨੀਅਨ ਬੈਂਕ ਆਫ ਇੰਡੀਆ ਜਾ ਸਕਦੇ ਹਨ। ਇਲਾਹਾਬਾਦ ਬੈਂਕ ਦੇ ਗ੍ਰਾਹਕ ਇੰਡੀਅਨ ਬੈਂਕ ਤੋਂ ਸੇਵਾਵਾਂ ਲੈ ਸਕਣਗੇ।
ਬੈਂਕਾਂ ਦੇ ਰਲੇਵੇਂ ਦੀ ਅੱਜ ਦੀ ਪ੍ਰਕਿਰਿਆ ਪਿੱਛੋਂ ਭਾਰਤ ਵਿੱਚ ਪਬਲਿਕ ਸੈਕਟਰ ਦੇ ਸਿਰਫ 7 ਬੈਂਕ ਰਹਿ ਜਾਣਗੇ। ਸਾਲ 2017 ਤੱਕ ਭਾਰਤ ਵਿੱਚ ਕੁੱਲ 27 ਸਰਕਾਰੀ ਬੈਂਕ ਸਨ। ਇਸ ਰਲੇਵੇਂ ਮਗਰੋਂ ਦੇਸ਼ ਦੇ 7 ਸਰਕਾਰੀ ਬੈਂਕ ਸਿਰਫ ਕੌਮੀ ਪੱਧਰ ਦੇ ਹੋਣਗੇ ਅਤੇ ਇਨ੍ਹਾਂ ਸਾਰਿਆਂ ਦਾ ਕੁੱਲ ਬਿਜ਼ਨੈੱਸ 8 ਲੱਖ ਕਰੋੜ ਰੁਪਏ ਤੋਂ ਵੱਧ ਹੋਵੇਗਾ। ਰਲੇਵੇਂ ਦੇ ਨਾਲ ਪੰਜਾਬ ਨੈਸ਼ਨਲ ਬੈਂਕ ਆਪਣੇ ਦੇਸ਼ ਦੇ ਦੂਜਾ ਸਭ ਤੋਂ ਵੱਡਾ ਸਰਕਾਰੀ ਬੈਂਕ ਹੋ ਜਾਵੇਗਾ, ਜਿਸ ਦਾ ਕੁੱਲ ਬਿਜ਼ਨੈੱਸ ਸਾਈਜ਼ ਕਰੀਬ 17.94 ਲੱਖ ਕਰੋੜ ਰੁਪਏ ਹੋਵੇਗਾ। ਭਾਰਤੀ ਸਟੇਟ ਬੈਂਕ ਦੇਸ਼ ਦਾ ਸਭ ਤੋਂ ਵੱਡਾ ਬੈਂਕ ਹੈ, ਜਿਸ ਦਾ ਬਿਜ਼ਨੈੱਸ ਕਰੀਬ 52 ਲੱਖ ਕਰੋੜ ਰੁਪਏ ਹੈ। ਬੈਂਕ ਆਫ ਬੜੌਦਾ ਦੇਸ਼ ਦਾ ਤੀਸਰਾ ਵੱਡਾ ਸਰਕਾਰੀ ਬੈਂਕ ਹੋਵੇਗਾ ਤੇ ਇਸ ਤੋਂ ਬਾਅਦ ਕੈਨਰਾ ਬੈਂਕ, ਯੂਨੀਅਨ ਬੈਂਕ ਆਫ ਇੰਡੀਆ, ਇੰਡੀਅਨ ਬੈਂਕ ਹੋਵੇਗਾ। ਹੋਰਨਾਂ ਸਰਕਾਰੀ ਬੈਂਕਾਂ ਵਿੱਚ ਸੈਂਟਰਲ ਬੈਂਕ ਆਫ ਇੰਡੀਆ, ਇੰਡੀਅਨ ਓਵਰਸੀਜ਼ ਬੈਂਕ, ਯੂਕੋ ਬੈਂਕ, ਬੈਂਕ ਆਫ ਮਹਾਰਾਸ਼ਟਰ ਅਤੇ ਪੰਜਾਬ ਐਂਡ ਸਿੰਧ ਬੈਂਕ ਸ਼ਾਮਲ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼