Welcome to Canadian Punjabi Post
Follow us on

16

January 2019
ਬ੍ਰੈਕਿੰਗ ਖ਼ਬਰਾਂ :
ਸੁਖਪਾਲ ਖਹਿਰਾ ਵਲੋਂ ਆਪ ਦੀ ਮੁਢਲੀ ਮੈਂਬਰੀ ਤੋਂ ਅਸਤੀਫਾਯੂਨੀਫੌਰ ਤੇ ਓਪੀਐਸਈਯੂ ਨੇ ਫੋਰਡ ਦੇ ਤਬਾਹਕੁੰਨ ਏਜੰਡੇ ਖਿਲਾਫ ਹੱਥ ਮਿਲਾਏਨਿਰੰਕਾਰੀ ਭਵਨ ਉੱਤੇ ਗ੍ਰਨੇਡ ਹਮਲੇ ਦਾ ਇੱਕ ਦੋਸ਼ੀ ਗ੍ਰਿਫਤਾਰ, ਦੂਜੇ ਦੀ ਪਛਾਣਅੰਮ੍ਰਿਤਸਰ ਗ੍ਰਨੇਡ ਅਟੈਕ: ਕੈਪਟਨ ਅਮਰਿੰਦਰ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ, ਪੁਲੀਸ ਦੇ ਚੋਟੀ ਦੇ ਅਫਸਰਾਂ ਨੂੰ ਤੁਰੰਤ ਪਿੰਡ ਅਦਲੀਵਾਲ ਪਹੁੰਚਣ ਦੇ ਹੁਕਮਅੰਮ੍ਰਿਤਸਰ `ਚ ਨਿਰੰਕਾਰੀ ਭਵਨ ਉੱਤੇ ਹਮਲਾ, ਡੀ.ਜੀ.ਪੀ. ਨੇ ਅੱਤਵਾਦੀ ਹਮਲਾ ਕਿਹਾਵੈਨਕੂਵਰ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਤਿੰਨ ਝਟਕੇ ਅੰਮ੍ਰਿਤਸਰ ਸ਼ਹਿਰ `ਚ ਵੱਡਾ ਰੇਲ ਹਾਦਸਾ, ਦੁਸਹਿਰਾ ਦੇਖਣ ਆਏ ਲੋਕਾਂ ਉੱਤੇ ਚੜ੍ਹੀ ਟ੍ਰੇਨ , ਕਰੀਬ 50 ਦੀ ਮੌਤ ਦਾ ਸ਼ੱਕ ਹੁਣ ਓਨਟਾਰੀਓ ਵਿੱਚ ਸਿੱਖ ਹੈਲਮਟ ਤੋਂ ਬਿਨਾਂ ਚਲਾ ਸਕਣਗੇ ਮੋਟਰਸਾਈਕਲ!
ਪੰਜਾਬ

ਬਿਹਾਰ ਤੋਂ ਸਸਤਾ ਝੋਨਾ ਲਿਆ ਕੇ ਪੰਜਾਬ ਵਿੱਚ ਮਹਿੰਗਾ ਵੇਚਣ ਦਾ ਪਰਦਾ ਫਾਸ਼

November 01, 2018 12:57 AM

ਚੰਡੀਗੜ੍ਹ, 31 ਅਕਤੂਬਰ (ਪੋਸਟ ਬਿਊਰੋ)- ਦੂਸਰੇ ਰਾਜਾਂ ਤੋਂ ਸਸਤਾ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਵਿਰੁੱਧ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਕੱਲ੍ਹ ਖੰਨਾ ਦੀ ਯੂਨਾਈਟਿਡ ਐਗਰੋ ਇੰਡਸਟਰੀਜ਼ ਰਾਈਸ ਮਿਲਰਜ਼ 'ਤੇ ਛਾਪਾ ਮਾਰਿਆ ਅਤੇ ਬਿਹਾਰ ਤੋਂ ਲਿਆਂਦੇ ਝੋਨੇ ਦੀਆਂ ਪੰਜ ਹਜ਼ਾਰ ਬੋਰੀਆਂ ਫੜੀਆਂ।
ਇਸ ਵਿਭਾਗ ਦੇ ਮੁੱਖ ਵਿਜੀਲੈਂਸ ਅਫਸਰ ਡਾਕਟਰ ਰਾਕੇਸ਼ ਸਿੰਗਲਾ ਨੇ ਦੱਸਿਆ ਕਿ ਮੌਕੇ 'ਤੇ ਬਿਹਾਰ ਤੋਂ ਆਏ ਝੋਨੇ ਦੇ ਦੋ ਟਰੱਕ ਫੜੇ ਗਏ, ਜਿਨ੍ਹਾਂ ਵਿੱਚ 410 ਬੋਰੀਆਂ ਝੋਨੇ ਦੀਆਂ ਸਨ। ਮਿਲ ਵਿੱਚ ਤੀਸਰੇ ਟਰੱਕ ਤੋਂ ਝੋਨਾ ਲਾਹਿਆ ਜਾ ਰਿਹਾ ਸੀ। ਪੁੱਛਗਿੱਛ ਕਰਨ ਉੱਤੇ ਚਾਲਕਾਂ ਨੇ ਕਿਹਾ ਕਿ ਉਹ ਬਿਹਾਰ ਦੇ ਮੁਜ਼ੱਫਰਨਗਰ ਤੋਂ ਇਹ ਝੋਨਾ ਲਿਆਏ ਸਨ ਤੇ ਇਥੇ ਮਿਲ ਵਿੱਚ ਪਹੁੰਚਣ ਪਿੱਛੋਂ ਇੱਕ ਮੋਟਰ ਸਾਈਕਲ ਸਵਾਰ ਉਨ੍ਹਾਂ ਤੋਂ ਬਿਲ ਅਤੇ ਰਸੀਦਾਂ ਲੈ ਗਿਆ। ਇਹ ਮੋਟਰ ਸਾਈਕਲ ਸਵਾਰ ਮਿਲ ਮਾਲਕ ਨੇ ਭੇਜਿਆ ਦੱਸਿਆ ਗਿਆ। ਛਾਪੇ ਦੌਰਾਨ ਮਿਲ ਮਾਲਕ ਇਸ ਖਰੀਦੇ ਝੋਨੇ ਸੰਬੰਧੀ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਰਾਕੇਸ਼ ਸਿੰਗਲਾ ਨੇ ਕਿਹਾ ਕਿ ਪਹਿਲੀ ਤੱਕਣੀ ਇਹ ਦੂਸਰੇ ਰਾਜਾਂ ਤੋਂ ਸਸਤੇ ਭਾਅ 'ਤੇ ਝੋਨੇ ਦੀ ਫਸਲ ਖਰੀਦ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਦਾ ਕੇਸ ਲੱਗਦਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਾਰੇ ਮਾਮਲਿਆਂ ਵਿੱਚ ਇਸ ਝੋਨੇ ਦੀ ਫਰਜ਼ੀ ਬੋਲੀ ਦਾ ਪ੍ਰਬੰਧ ਕੀਤਾ ਜਾਣਾ ਸੀ, ਜਿਸ ਵਿੱਚ ਦੂਸਰੇ ਸੂਬਿਆਂ ਤੋਂ 800 ਤੋਂ 900 ਰੁਪਏ ਕੁਇੰਟਲ ਦੇ ਹਿਸਾਬ ਨਾਲ ਖਰੀਦੇ ਝੋਨੇ ਦੀ ਫਸਲ ਪੰਜਾਬ ਦੀਆਂ ਮੰਡੀਆਂ ਵਿੱਚ 1770 ਰੁਪਏ ਕੁਇੰਟਲ ਦੇ ਹਿਸਾਬ ਨਾਲ ਘੱਟ ਤੋਂ ਘੱਟ ਸਮਰਥਨ ਮੁੱਲ (ਐੱਮ ਐੱਸ ਪੀ) 'ਤੇ ਵੇਚਿਆ ਜਾਣਾ ਸੀ।

Have something to say? Post your comment
 
ਹੋਰ ਪੰਜਾਬ ਖ਼ਬਰਾਂ