Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਕੋਰੋਨਾ ਨਾਲ ਜੰਗ ਲਈ ਅਮਰੀਕਾ ਨੇ ਖਜ਼ਾਨੇ ਦਾ ਮੂੰਹ ਖੋਲ੍ਹਿਆ

March 30, 2020 07:59 AM

* ਭਾਰਤ ਸਮੇਤ 64 ਦੇਸ਼ਾਂ ਨੂੰ 13 ਅਰਬ ਡਾਲਰ ਦਾ ਪੈਕੇਜ


ਵਾਸ਼ਿੰਗਟਨ, 29 ਮਾਰਚ (ਪੋਸਟ ਬਿਊਰੋ)- ਕੋਰੋਨਾ ਦੇ ਖਿਲਾਫ ਜੰਗ ਲਈ ਅਮਰੀਕਾ ਨੇ ਆਪਣਾ ਖਜ਼ਾਨਾ ਖੋਲ੍ਹ ਦਿੱਤਾ ਤੇ ਭਾਰਤ ਸਮੇਤ 64 ਦੇਸ਼ਾਂ ਨੂੰ 17.4 ਕਰੋੜ ਡਾਲਰ ਦਾ ਵਾਧੂ ਆਰਥਿਕ ਪੈਕੇਜ ਦੇਣ ਦਾ ਐਲਾਨ ਦਿੱਤਾ ਹੈ।
ਅਮਰੀਕਾ ਦੇ ਵਿਦੇਸ਼ ਮੰਤਰਾਲਾ ਨੇ ਕਿਹਾ ਹੈ ਕਿ ਇਸ ਪੈਕੇਜ ਵਿੱਚੋਂ ਉਹ ਲੈਬਾਰਟਰੀ ਬਣਾਉਣ, ਕੇਸਾਂ ਦੀ ਖੋਜ ਅਤੇ ਘਟਨਾਵਾਂ 'ਤੇ ਆਧਾਰਤ ਨਿਗਰਾਨੀ ਨੂੰ ਸਰਗਰਮ ਕਰਨ ਅਤੇ ਪ੍ਰਕਿਰਿਆ ਤੇ ਤਿਆਰੀ ਲਈ ਤਕਨੀਕੀ ਮਾਹਰਾਂ ਦੀ ਮਦਦ ਕਰਨ ਦੇ ਮਕਸਦ ਨਾਲ ਭਾਰਤ ਸਰਕਾਰ ਨੂੰ 29 ਲੱਖ ਡਾਲਰ ਦੀ ਮਦਦ ਦੇ ਰਿਹਾ ਹੈ। ਇਹ ਮਦਦ ਫਰਵਰੀ ਵਿੱਚ ਅਮਰੀਕਾ ਵੱਲੋਂ ਐਲਾਨੇ 10 ਕਰੋੜ ਡਾਲਰ ਦੀ ਮਦਦ ਤੋਂ ਵੱਖਰੀ ਹੈ। ਅਮਰੀਕੀ ਅੰਤਰਾਰਸ਼ਟਰੀ ਵਿਕਾਸ ਏਜੰਸੀ (ਯੂ ਐੱਸ ਏ ਆਈ ਡੀ) ਦੇ ਉਪ ਪ੍ਰਸ਼ਾਸਕ ਬੋਨੀ ਗਿਲਕ ਮੁਤਾਬਕ ਇਹ ਨਵੀਂ ਮਦਦ ਅਮਰੀਕਾ ਦੇ ਕੌਮਾਂਤਰੀ ਸਿਹਤ ਸੰਬੰਧੀ ਲੀਡਰਸ਼ਿਪ ਨੂੰ ਹੋਰ ਮਜ਼ਬੂਤ ਕਰੇਗੀ। ਆਰਥਿਕ ਮਦਦ ਦੇ ਐਲਾਨ ਤੋਂ ਬਿਨਾ ਅਮਰੀਕਾ ਆਪਣੇ ਦੋਸਤਾਂ ਤੇ ਸਹਿਯੋਗੀਆਂ ਨੂੰ ਲੋੜੀਂਦੇ ਵੈਂਟੀਲੇਟਰਾਂ ਦੀ ਸਪਲਾਈ ਕਰਨ ਲਈ ਵੀ ਤਿਆਰ ਹੈ। ਅਮਰੀਕੀ ਇਤਿਹਾਸ ਦੇ ਸਭ ਤੋਂ ਵੱਡੇ 2000 ਅਰਬ ਡਾਲਰ ਦੇ ਆਰਥਿਕ ਪੈਕੇਜ ਨੂੰ ਸੈਨੇਟ ਤੋਂ ਪਾਸ ਕਰਾਉਣ ਪਿੱਛੋਂ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮਨਜ਼ੂਰੀ ਮਿਲ ਗਈ ਹੈ। ਟਰੰਪ ਨੇ ਕੋਰੋਨਾ ਵਾਇਰਸ ਤੋਂ ਪ੍ਰਭਾਵਤ ਅਰਥ ਵਿਵਸਥਾ ਲਈ ਸ਼ੁੱਕਰਵਾਰ ਇਸ ਆਰਥਿਕ ਪੈਕੇਜ ਦਾ ਐਲਾਨ ਕੀਤਾ ਸੀ। ਉਨ੍ਹਾ ਨੇ ਵ੍ਹਾਈਟ ਹਾਊਸ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਆਰਥਿਕ ਪੈਕੇਜ ਨਾਲ ਤੁਰੰਤ ਰਾਹਤ ਦੀ ਲੋੜ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਫੰਡ ਨਾਲ ਅਮਰੀਕਾ ਆਪਣੇ ਛੋਟੇ ਅਤੇ ਵੱਡੇ ਬਿਜ਼ਨਸ ਨੂੰ ਮਜ਼ਬੂਤ ਬਣਾਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ