Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬ ਵਿੱਚ ਕੋਰੋਨਾ ਵਾਇਰਸ: ਗਿਆਨੀ ਬਲਦੇਵ ਸਿੰਘ ਦਾ ਸਾਥੀ ਹਰਭਜਨ ਸਿੰਘ ਵੀ ਨਹੀਂ ਬਚ ਸਕਿਆ

March 30, 2020 08:16 AM

ਅੰਮ੍ਰਿਤਸਰ, 29 ਮਾਰਚ, (ਪੋਸਟ ਬਿਊਰੋ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਨਾਲ ਪਾਜਿ਼ਟਿਵ ਪਾਏ ਗਏ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ। ਪਿੰਡ ਮੋਰਾਂਵਾਲੀ ਜ਼ਿਲ੍ਹਾ ਹੁਸ਼ਿਆਰਪੁਰ ਦਾ ਹਰਭਜਨ ਸਿੰਘ ਤੋਂ ਪਾਜਿ਼ਟਿਵ ਸਾਬਤ ਹੋਣ ਕਾਰਨ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖ਼ੇ ਇਲਾਜ ਚੱਲ ਰਿਹਾ ਸੀ। ਉਹ ਕੋਰੋਨਾ ਨਾਲ ਪੰਜਾਬ ਵਿਚ ਸਭ ਤੋਂ ਪਹਿਲਾਂ ਮਰਨ ਵਾਲੇ ਗਿਆਨੀ ਬਲਦੇਵ ਸਿੰਘ ਪਿੰਡ ਪਠਲਾਵਾ ਦਾ ਸਾਥੀ ਸੀ ਅਤੇ ਉਸ ਦੇ ਨਾਲ ਰਿਹਾ ਸੀ। ਹਰਭਜਨ ਸਿੰਘ ਦੇ ਪਾਜ਼ਿਟਿਵ ਪਾਏ ਜਾਣ ਦੇ ਲਗਪਗ ਇਕ ਹਫ਼ਤਾ ਪਿੱਛੋਂ ਹਰਭਜਨ ਸਿੰਘ ਦੀ ਪਤਨੀ, ਉਨ੍ਹਾਂ ਦਾ ਬੇਟਾ ਤੇ ਨੂੰਹ ਵੀ ਪਾਜਿ਼ਟਿਵ ਪਾਏ ਗਏ ਸਨ ਅਤੇ ਇਨ੍ਹਾਂ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ।
ਹਰਭਜਨ ਸਿੰਘ ਦੀ ਮੌਤ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਚੀਫ ਸੈਕਟਰੀ ਕੇ ਬੀ ਐੱਸ ਸਿੱਧੂ ਨੇ ਦੱਸਿਆ ਹੈ ਕਿ ਹਰਭਜਨ ਸਿੰਘ (ਉਮਰ 60-65 ਸਾਲ) ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦਾ ਵੀ ਮਰੀਜ਼ ਸੀ। ਇਸ ਦੀ ਮੌਤ ਮੈਡੀਕਲ ਕਾਲਜ ਹਸਪਤਾਲ ਅੰਮ੍ਰਿਤਸਰ ਵਿੱਚ ਐਤਵਾਰ ਸ਼ਾਮ ਨੂੰ ਹੋਈ ਹੈ। ਇਸ ਤੋਂ ਪਹਿਲਾਂ ਕੋਰੋਨਾ ਵਾਇਰਸ ਕਾਰਨ ਜਿ਼ਲਾ ਨਵਾਂ ਸ਼ਹਿਰ ਦੇ ਪਿੰਡ ਪਠਲਾਵਾ ਦੇ ਗਿਆਨੀ ਬਲਦੇਵ ਸਿੰਘ ਦੀ ਮੌਤ ਹੋਈ ਸੀ, ਉਹ ਜਰਮਨੀ ਤੋਂ ਆਇਆ ਸੀ। ਅੱਜ ਪ੍ਰਾਣ ਤਿਆਗ ਗਿਆ ਹਰਭਜਨ ਸਿੰਘ ਵੀ ਓਸੇ ਬਲਦੇਵ ਸਿੰਘ ਦਾ ਸਾਥੀ ਸੀ ਅਤੇ ਉਸ ਦੇ ਨਾਲ ਰਹਿੰਦਾ ਸੀ।
ਪੰਜਾਬ ਵਿੱਚ ਅੱਜ ਐਤਵਾਰ ਤੱਕ ਪੁਸ਼ਟੀ ਹੋਏ ਕੇਸਾਂ ਦੀ ਗਿਣਤੀ 38 ਹੈ, ਪਰ 190 ਹੋਰ ਸ਼ੱਕੀ ਕੇਸਾਂ ਦੀ ਜਾਂਚ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਰਾਜ ਦੇ ਸਿਹਤ ਵਿਭਾਗ ਤੋਂ ਜਾਰੀ ਹੋਏ ਮੀਡੀਆ ਬੁਲੇਟਿਨ ਮੁਤਾਬਕ ਅੱਜ ਤੱਕ ਲਏ ਗਏ 977 ਸੈਂਪਲਾਂ ਵਿਚੋਂ 38 ਪਾਜ਼ੀਟਿਵ ਤੇ 749 ਨੈਗੇਟਿਵ ਨਿਕਲੇ ਹਨ। ਇਸ ਰਾਜ ਵਿੱਚ 38 ਕੇਸ ਪੰਜ ਜ਼ਿਲਿਆਂ ਤੋਂ ਪਤਾ ਲੱਗੇ ਹਨ, ਜਿਨ੍ਹਾਂ ਵਿੱਚੋਂ 19 ਕੇਸ ਨਵਾਂ ਸ਼ਹਿਰ ਦੇ, 6 ਕੇਸ ਮੋਹਾਲੀ ਅਤੇ 6 ਹੁਸ਼ਿਆਰਪੁਰ ਨਾਲ ਸਬੰਧਤ ਹਨ। ਇਸ ਤੋਂ ਇਲਾਵਾ 5 ਕੇਸ ਜਲੰਧਰ ਦੇ ਹਨ ਅਤੇ ਇਕ-ਇਕ ਕੇਸ ਅੰਮ੍ਰਿਤਸਰ ਅਤੇ ਲੁਧਿਆਣਾ ਜਿ਼ਲੇ ਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ