Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਕੋਰੋਨਾ ਦਾ ਕਹਿਰ : ਇਟਲੀ ਵਿੱਚ 700 ਤੋਂ ਵੱਧ ਹੋਰ ਮੌਤਾਂ, ਸੰਸਾਰ ਵਿੱਚ ਮੌਤਾਂ ਦੀ ਗਿਣਤੀ ਦਸ ਹਜ਼ਾਰ ਨੂੰ ਟੱਪੀ

March 30, 2020 08:20 AM

* ਆਰਥਿਕ ਮਾਰ ਪਈ ਦੇਖ ਕੇ ਜਰਮਨੀ ਦੇ ਵਿੱਤ ਮੰਤਰੀ ਵੱਲੋਂ ਖੁਦਕੁਸ਼ੀ

ਰੋਮ, 30 ਮਾਰਚ, (ਪੋਸਟ ਬਿਊਰੋ)- ਕੋਰੋਨਾ ਵਾਇਰਸ ਮਹਾਮਾਰੀ ਦਾ ਸਭ ਤੋਂ ਵੱਧ ਯੂਰਪ ਵਿਚ ਕਹਿਰ ਪਿਆ ਹੈ। ਇਸ ਦਾ ਅੰਦਾਜ਼ਾ ਏਥੋਂ ਲੱਗ ਸਕਦਾ ਹੈ ਕਿ ਐਤਵਾਰ ਨੂੰ ਇਟਲੀ ਵਿਚ 756 ਹੋਰ ਲੋਕਾਂ ਦੀ ਮੌਤ ਹੋਣ ਨਾਲ ਕੋਰੋਨਾ ਦੇ ਕਾਰਨ ਹੋਈਆਂ ਮੌਤਾਂ ਦਾ ਅੰਕੜਾ 10,779 ਹੋ ਗਿਆ ਤੇ 5217 ਨਵੇਂ ਕੇਸ ਸਾਹਮਣੇ ਆਉਣ ਨਾਲ ਪ੍ਰਭਾਵਤ ਲੋਕਾਂ ਦੀ ਗਿਣਤੀ 97,689 ਤੱਕ ਚਲੀ ਗਈ ਹੈ, ਜਿਨ੍ਹਾਂ ਵਿਚੋਂ 13,030 ਨੂੰ ਠੀਕ ਵੀ ਕੀਤਾ ਗਿਆ ਹੈ।
ਇਟਲੀ ਵਿਚ ਇੱਕ ਦਿਨ ਪਹਿਲਾਂ 889 ਲੋਕਾਂ ਦੀ ਮੌਤ ਹੋਈ ਸੀ, ਐਤਵਾਰ ਦੀ ਮਾਰ ਉਸ ਤੋਂ ਘੱਟ ਰਹੀ, ਪਰ ਕੋਰੋਨਾ ਨਾਲ ਇਸ ਦੇਸ਼ ਵਿੱਚ 51 ਡਾਕਟਰਾਂ ਦੀ ਮੌਤ ਹੋਣ ਦੀ ਖਬਰ ਆ ਗਈ ਹੈ। ਯੂਰਪ ਵਿਚ ਇਟਲੀ ਤੋਂ ਪਿੱਛੋਂ ਸਪੇਨ ਵਿਚ ਇਸ ਵਾਇਰਸ ਨਾਲ ਬਹੁਤੀ ਤਬਾਹੀ ਹੋਈ ਹੈ। ਐਤਵਾਰ ਦੇ ਅੰਕੜਿਆਂ ਮੁਤਾਬਕ ਸਪੇਨ ਵਿਚ ਕੁੱਲ 6803 ਲੋਕਾਂ ਦੀ ਮੌਤ ਹੋ ਚੁੱਕੀ ਤੇ 80,110 ਲੋਕ ਇਸ ਤੋਂ ਪ੍ਰਭਾਵਤ ਹਨ, ਜਿਨ੍ਹਾਂ ਵਿਚੋਂ 14,709 ਨੂੰ ਠੀਕ ਕੀਤਾ ਜਾ ਚੁੱਕਾ ਹੈ। ਪੂਰੇ ਯੂਰਪ ਵਿਚ ਮੌਤਾਂ ਦੀ ਗਿਣਤੀ 23 ਹਜ਼ਾਰ ਤੋਂ ਟੱਪ ਚੁੱਕੀ ਹੈ, ਜਦ ਕਿ ਪੂਰੀ ਦੁਨੀਆ ਵਿਚ ਸੋਮਵਾਰ ਸਵੇਰ ਹੋਣ ਤੱਕ 33,956 ਲੋਕਾਂ ਦੀ ਮੌਤ ਹੋ ਚੁੱਕੀ ਅਤੇ 7,03,810 ਲੋਕ ਇਸ ਵਾਇਰਸ ਤੋਂ ਇਨਫੈਕਟਡ ਹੋਏ ਹਨ।
ਭਾਰਤ ਵਿੱਚ ਸੋਮਵਾਰ ਦੀ ਸਵੇਰ ਹੋਣ ਤੱਕ ਅਮਰੀਕਾ ਵਿੱਚ 1,41,854 ਕੇਸ ਸਾਹਮਣੇ ਆ ਚੁੱਕੇ ਹਨ ਤੇ ਇਸ ਦੇਸ਼ ਵਿੱਚ 2475 ਮੌਤਾਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ 255 ਮੌਤਾਂ ਬੀਤੇ ਚੌਵੀ ਘੰਟਿਆਂ ਦੌਰਾਨ ਹੋਈਆਂ ਹਨ। ਜਰਮਨੀ ਵਿੱਚ 108 ਹੋਰ ਮੌਤਾਂ ਨਾਲ ਕੁੱਲ ਗਿਣਤੀ 541 ਹੋ ਚੁੱਕੀ ਹੈ ਅਤੇ ਇਰਾਨ ਵਿੱਚ 123 ਹੋਰ ਮੌਤਾਂ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 2640 ਹੋ ਚੁੱਕੀ ਹੈ। ਬ੍ਰਿਟੇਨ ਵਿੱਚ ਪਿਛਲੇ ਚੌਵੀ ਘੰਟਿਆਂ ਵਿੱਚ 209 ਹੋਰ ਮੌਤਾਂ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 1228 ਹੋ ਗਈ ਅਤੇ ਨੀਦਰਲੈਂਡ ਵਿੱਚ 132 ਹੋਰ ਮੌਤਾਂ ਨਾਲ ਇਹ ਗਿਣਤੀ 771 ਹੋਣ ਜਾਣ ਦੀ ਖਬਰ ਮਿਲੀ ਹੈ। ਇਸ ਦੌਰਾਨ ਪਾਕਿਸਤਾਨ ਵਿੱਚ ਕੇਸਾਂ ਦੀ ਗਿਣਤੀ 1497 ਅਤੇ ਮੌਤਾਂ ਦੀ ਗਿਣਤੀ 14 ਹੋ ਗਈ ਹੈ।
ਜਰਮਨੀ ਦੇ ਹੈਸੇ ਰਾਜ ਦੇ ਵਿੱਤ ਮੰਤਰੀ ਥਾਮਸ ਸ਼ਾਫਰ ਨੇ ਕੋਰੋਨਾ ਵਾਇਰਸ ਨਾਲ ਦੇਸ਼ ਦੀ ਅਰਥ ਵਿਵਸਥਾ ਨੂੰ ਹੋਏ ਨੁਕਸਾਨ ਦੀ ਚਿੰਤਾ ਵਿੱਚ ਖੁਦਕੁਸ਼ੀ ਕਰ ਲਈ ਹੈ। ਉਹ ਇਸ ਗੱਲ ਤੋਂ ਦੁਖੀ ਸਨ ਕਿ ਕੋਰੋਨਾ ਵਾਇਰਸ ਕਾਰਨ ਦੇਸ਼ ਦੀ ਅਰਥ ਵਿਵਸਥਾ ਨੂੰ ਜਿੰਨਾ ਨੁਕਸਾਨ ਹੋ ਰਿਹਾ ਹੈ, ਉਸ ਦੀ ਭਰਪਾਈ ਕਿਵੇਂ ਹੋਵੇਗੀ। ਰਾਜ ਦੇ ਪ੍ਰੀਮੀਅਰ ਵੋਲਕਰ ਨੇ ਐਤਵਾਰ ਨੂੰ ਦੱਸਿਆ ਕਿ ਮੰਤਰੀ ਥਾਮਸ ਸ਼ਾਫਰ ਨੂੰ ਸ਼ਨੀਵਾਰ ਰੇਲਵੇ ਟਰੈਕ ਨੇੜੇ ਮ੍ਰਿਤਕ ਪਾਇਆ ਗਿਆ ਸੀ। ਸਮਝਿਆ ਜਾਂਦਾ ਹੈ ਕਿ ਉਨ੍ਹਾਂ ਨੇ ਖੁਦਕੁਸ਼ੀ ਕੀਤੀ ਹੈ। ਪ੍ਰੀਮੀਅਰ ਵੋਲਕਰ ਨੇ ਕਿਹਾ ਕਿ ਸ਼ਾਫਰ ਵੋਲਕਰ ਉਨ੍ਹਾਂ ਲਈ ਬੀਤੇ 10 ਸਾਲ ਤੋਂ ਵਿੱਤੀ ਸਹਿਯੋਗੀ ਸਨ। ਉਹ ਕੋਰੋਨਾ ਨਾਲ ਹੋਏ ਨੁਕਸਾਨ ਤੋਂ ਦੇਸ਼ ਨੂੰ ਬਚਾਉਣ ਲਈ ਦਿਨ ਰਾਤ ਕੰਮ ਕਰ ਰਹੇ ਸਨ ਤੇ ਕੰਪਨੀਆਂ ਅਤੇ ਮੁਲਾਜ਼ਮਾਂ ਦੀ ਮਦਦ ਕਰ ਰਹੇ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ