Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਭਾਰਤ ਵਿੱਚ ਹਿਜਰਤ ਰੋਕਣ ਲਈ ਇਕ ਸ਼ਹਿਰ ਤੋਂ ਦੂਜੇ ਸ਼ਹਿਰ ਨੂੰ ਜਾਣ ਉੱਤੇ ਰੋਕ ਲੱਗੀ

March 30, 2020 08:22 AM

* ਪਰਵਾਸੀ ਮਜ਼ਦੂਰਾਂ ਦੇ ਘਰਾਂ ਦਾ ਕਿਰਾਇਆ ਦਿੱਲੀ ਸਰਕਾਰ ਭਰੇਗੀ

ਨਵੀਂ ਦਿੱਲੀ, 29 ਮਾਰਚ, (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਭਾਰਤ ਵਿੱਚ ਚੱਲਦੇ ਲਾਕਡਾਊਨ ਦੀ ਮਾਰ ਹੇਠ ਵੱਡੀ ਗਿਣਤੀ ਵਿੱਚ ਮਜ਼ਦੂਰ ਸ਼ਹਿਰ ਛੱਡ ਕੇ ਪਿੰਡਾਂ ਜਾਣ ਲੱਗ ਪਏ ਸਨ। ਇਸ ਨਾਲ ਹਾਈਵੇ ਉੱਤੇ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਦੇ ਪੈਦਲ ਜਾਣ ਕਾਰਨ ਮਹਾਮਾਰੀ ਦੇ ਹੋਰ ਫੈਲਣ ਦਾ ਡਰ ਸੀ, ਜਿਸ ਕਰ ਕੇ ਕੇਂਦਰ ਸਰਕਾਰ ਨੇ ਰਾਜਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਯਕੀਨੀ ਕਰਨ ਕਿ ਲੋਕਾਂ ਦੀ ਇਹੋ ਜਿਹੀ ਆਵਾਜਾਈ ਨਾ ਹੋਵੇ।

ਅੱਜ ਐਤਵਾਰ ਨੂੰ ਕੇਂਦਰ ਸਰਕਾਰ ਨੇ ਨਿਰਦੇਸ਼ ਦਿੱਤਾ ਕਿ ਜਿਹੜੇ ਲੋਕ ਸਰਕਾਰ ਦੇ ਲਾਏ ਹੋਏ ਲਾਕਡਾਊਨ ਦੀ ਉਲੰਘਣਾ ਕਰ ਕੇ ਇਕ ਤੋਂ ਦੂਜੀ ਥਾਂ ਗਏ ਹਨ, ਉਨ੍ਹਾਂ ਨੂੰ ਘੱਟੋ-ਘੱਟ 14 ਦਿਨਾਂ ਕਵਾਰੰਟਾਈਨ ਕੀਤਾ ਜਾਵੇ। ਇਹ ਹੁਕਮ ਸਾਰੇ ਰਾਜਾਂ ਦੀਆਂ ਸਰਕਾਰਾਂ ਨੂੰ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਉਨ੍ਹਾਂ ਲਈ ਖਾਣ-ਪੀਣ ਦੀ ਵਿਵਸਥਾ ਤੇ ਉਨ੍ਹਾਂ ਦੇ ਰਹਿਣ ਲਈ ਜ਼ਰੂਰੀ ਕਦਮ ਚੁੱਕਣ ਨੂੰ ਕਿਹਾ ਗਿਆ ਹੈ। ਪਿਛਲੇ ਦੋ ਦਿਨਾਂ ਵਿੱਚ ਵੇਖਿਆ ਗਿਆ ਹੈ ਕਿ ਪ੍ਰਵਾਸੀ ਮਜ਼ਦੂਰ ਵੱਡੀ ਗਿਣਤੀ ਵਿੱਚ ਇਕ ਤੋਂ ਦੂਜੀ ਥਾਂ ਜਾ ਰਹੇ ਹਨ। ਕੇਂਦਰ ਨੇ ਸਾਰੀਆਂ ਸੂਬਾ ਸਰਕਾਰਾਂ ਨੂੰ ਹੱਦਾਂ ਸੀਲ ਕਰਨ ਲਈ ਵੀ ਕਿਹਾ ਅਤੇ ਨਿਰਦੇਸ਼ ਦਿੱਤਾ ਹੈ ਕਿ ਹਾਈਵੇ ਉੱਤੇ ਕਿਸੇ ਤਰ੍ਹਾਂ ਦੀ ਭੀੜ ਨਹੀਂ ਹੋਣੀ ਚਾਹੀਦੀ।
ਦੂਸਰੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਿਜਰਤ ਨੂੰ ਰੋਕਣ ਲਈ ਅੱਜ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਪਰਵਾਸੀ ਮਜ਼ਦੂਰਾਂ ਦੇ ਘਰਾਂ ਦਾ ਕਿਰਾਇਆ ਭਰੇਗੀ, ਉਹ ਘਰਾਂ ਵਿੱਚ ਟਿਕੇ ਰਹਿਣ ਅਤੇ ਲਾਕਡਾਊਨ ਨੂੰ ਸਫਲ ਬਣਾਉਣ, ਕਿਉਂਕਿ ਇਹੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਲਾਕਡਾਊਨ ਦੇ ਦੌਰਾਨ ਕੋਰੋਨਾ ਦੀ ਬਿਮਾਰੀ ਦੇ ਨਾਲ ਹੀ ਬੇਰੁਜ਼ਗਾਰੀ ਕਾਰਨ ਦਿੱਲੀ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਉੱਤਰ, ਪ੍ਰਦੇਸ਼, ਬਿਹਾਰ ਤੇ ਹੋਰ ਰਾਜਾਂ ਨੂੰ ਚੱਲ ਪਏ ਸਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਛੱਡ ਕੇ ਜਾ ਰਹੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ ਆਪਣੇ ਥਾਂ ਟਿਕੇ ਰਹਿਣ, ਉਨ੍ਹਾਂ ਲਈ ਖਾਣੇ ਤੇ ਰਿਹਾਇਸ਼ ਸਮੇਤ ਸਾਰੇ ਪ੍ਰਬੰਧ ਦਿੱਲੀ ਸਰਕਾਰ ਕਰੇਗੀ।
ਅੱਜ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਿੱਥੇ ਹਨ, ਓਥੇ ਰਹਿਣ। ਉਨ੍ਹਾਂ ਕਿਹਾ ਕਿ ਜੇ ਇਸ ਤਰ੍ਹਾਂ ਜਾਂਦਿਆਂ ਇਹ ਬਿਮਾਰੀ ਦੋ-ਚਾਰ ਜਣਿਆਂ ਨੂੰ ਹੋ ਗਈ ਤਾਂ ਸਭ ਦਾ ਨੁਕਸਾਨ ਹੋਵੇਗਾ। ਜੇ ਇਹ ਦੇਸ਼ ਵਿੱਚ ਫੈਲ ਗਈ ਤਾਂ ਸੰਭਾਲ ਸਕਣਾ ਔਖਾ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਈ ਸਕੂਲ ਤੇ ਸਟੇਡੀਅਮ ਖਾਲੀ ਕਰਵਾ ਲਏ ਹਨ, ਓਥੇ ਸਾਰਿਆਂ ਨੂੰ ਰੱਖਾਂਗੇ ਤੇ ਖਾਣਾ ਖਵਾਵਾਂਗੇ। ਜਿਨ੍ਹਾਂ ਕੋਲ ਪੈਸਾ ਨਹੀਂ, ਉਨ੍ਹਾਂ ਨੂੰ ਪਰੇਸ਼ਾਨੀ ਨਹੀਂ ਹੋਵੇਗੀ, ਕਿਸੇ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਨੇ ਮੇਰੀ ਸਾਰੇ ਮਕਾਨ ਮਾਲਕਾਂ ਨੂੰ ਅਪੀਲ ਹੈ ਕਿ ਕਿਰਾਏਦਾਰ ਨੂੰ ਪਰੇਸ਼ਾਨ ਨਾ ਕਰਨ। ਜੇ ਕੋਈ ਕਿਰਾਏਦਾਰ ਪੈਸਾ ਨਾ ਦੇ ਸਕੇ ਤਾਂ ਉਸ ਦਾ ਪੈਸਾ ਸਰਕਾਰ ਦੇਵੇਗੀ। ਕੇਜਰੀਵਾਲ ਨੇ ਆਪਣੀ ਪਾਰਟੀ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਇਹ ਸਮਾਂ ਰਾਜਨੀਤੀ ਦਾ ਨਹੀਂ, ਕੋਈ ਤੁਹਾਨੂੰ ਗਾਲ੍ਹ ਵੀ ਕੱਢਦਾ ਹੈ ਤਾਂ ਉਸ ਨੂੰ ਭੁੱਲ ਜਾਓ ਅਤੇ ਅੱਗੇ ਵਧ ਕੇ ਮਹਾਮਾਰੀ ਦੇ ਮੁਕਾਬਲੇ ਲਈ ਕੰਮ ਕਰਦੇ ਰਹੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼