Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਚੰਗੀ ਤਰ੍ਹਾਂ ਮੁਲਾਂਕਣ ਕਰਕੇ ਹੀ ਚੀਨ ਤੋਂ ਲਵਾਂਗੇ ਮਾਸਕਸ ਤੇ ਮੈਡੀਕਲ ਸਪਲਾਈ

March 30, 2020 06:50 PM

ਟੋਰਾਂਟੋ, 30 ਮਾਰਚ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਹੈਲਥ ਕੈਨੇਡਾ ਇਹ ਯਕੀਨੀ ਬਣਾਵੇਗਾ ਕਿ ਚੀਨ ਤੋਂ ਆਉਣ ਵਾਲੇ ਮਾਸਕਸ ਤੇ ਮੈਡੀਕਲ ਸਾਜ਼ੋ ਸਮਾਨ ਦਾ ਚੰਗੀ ਤਰ੍ਹਾਂ ਮੁਲਾਂਕਣ ਹੋਵੇ। ਇਹ ਐਲਾਨ ਉਦੋਂ ਆਇਆ ਜਦੋਂ ਡਚ ਸਰਕਾਰ ਵੱਲੋਂ ਕਥਿਤ ਤੌਰ ਉੱਤੇ ਚੀਨ ਤੋਂ ਇੰਪੋਰਟ ਕੀਤੇ ਗਏ 600,000 ਨੁਕਸ ਵਾਲੇ ਮਾਸਕ ਵਾਪਿਸ ਮੰਗਵਾ ਲਏ।
ਆਪਣੀ ਓਟਵਾ ਸਥਿਤ ਰਿਹਾਇਸ਼ ਦੇ ਬਾਹਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਆਖਿਆ ਕਿ ਆਉਣ ਵਾਲੇ ਦਿਨਾਂ ਵਿੱਚ ਕੈਨੇਡਾ ਹੋਰ ਮੈਡੀਕਲ ਸਪਲਾਈਜ਼ ਚੀਨ ਤੋਂ ਮੰਗਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕੈਨੇਡਾ ਦੇ ਲੋਕਾਂ ਨੂੰ ਇਹ ਭਰੋਸਾ ਵੀ ਦਿਵਾਇਆ ਕਿ ਹੈਲਥ ਕੈਨੇਡਾ ਕੋਲ ਮੁਲਾਂਕਣ ਕਰਨ ਲਈ ਬਹੁਤ ਹੀ ਦਮਦਾਰ ਪ੍ਰਕਿਰਿਆ ਹੈ ਤੇ ਇਸ ਮਾਮਲੇ ਵਿੱਚ ਕੋਈ ਵੀ ਲਿਹਾਜ ਨਹੀਂ ਕੀਤੀ ਜਾਵੇਗੀ।
ਇਹ ਵੀ ਪਤਾ ਲੱਗਿਆ ਹੈ ਕਿ ਹਾਲੈਂਡ ਦੇ ਹੈਲਥ ਮੰਤਰੀ ਨੇ ਆਪਣੇ ਹਸਪਤਾਲਾਂ ਨੂੰ ਉਹ ਮਾਸਕ ਪਰਤਾਉਣ ਲਈ ਆਖਿਆ ਹੈ ਜਿਨ੍ਹਾਂ ਨੂੰ ਲਾ ਕੇ ਫਰੰਟਲਾਈਨ ਵਰਕਰਜ਼ ਕੋਵਿਡ-19 ਮਰੀਜ਼ਾਂ ਦਾ ਇਲਾਜ ਕਰ ਰਹੇ ਹਨ। ਸ਼ਨਿੱਚਰਵਾਰ ਨੂੰ ਓਟਵਾ ਸਥਿਤ ਚੀਨ ਦੀ ਅੰਬੈਸੀ ਨੇ ਆਖਿਆ ਸੀ ਕਿ ਚੀਨ ਵੱਲੋਂ 30,000 ਮੈਡੀਕਲ ਮਾਸਕਸ, 10,000 ਸੈੱਟ ਪ੍ਰੋਟੈਕਟਿਵ ਕਲੋਦਿੰਗ, 10,000 ਗੌਗਲਜ਼ ਤੇ 50,000 ਜੋੜੀ ਦਸਤਾਨੇ ਸ਼ੱੁਕਰਵਾਰ ਨੂੰ ਕੈਨੇਡਾ ਭੇਜੇ ਗਏ ਸਨ। ਅੰਬੈਸੀ ਨੇ ਇਹ ਵੀ ਆਖਿਆ ਕਿ ਇਸ ਸਮਾਨ ਦੀ ਖੇਪ ਤੋਂ ਬਾਅਦ ਐਨ95 ਮਾਸਕਸ ਦੀ ਖੇਪ ਵੀ ਆਉਣ ਵਾਲੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ