Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਫੂਡ ਪ੍ਰੋਸੈਸਿੰਗ ਮੰਤਰਾਲੇ ਨੇ ਇੰਡਸਟਰੀ ਦੀਆਂ ਸਮੱਿਸਆਵਾਂ ਹੱਲ ਕਰਨ ਲਈ ਟਾਸਕ ਫੋਰਸ ਬਣਾਈ : ਹਰਸਿਮਰਤ

March 30, 2020 07:08 PM

ਚੰਡੀਗੜ੍ਹ, 30 ਮਾਰਚ (ਪੋਸਟ ਬਿਊਰੋ): ਕੇਂਦਰੀ ਫੂਡ ਪ੍ਰੇਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਇੰਡਸਟਰੀ ਦੇ ਨੁੰਮਾਇਦਿਆਂ ਨੂੰ ਭਰੋਸਾ ਦਿਵਾਇਆ ਹੈ ਕਿ ਮੌਜੂਦਾ ਤਾਲਾਬੰਦੀ ਕਰਕੇ ਫੂਡ ਪ੍ਰੋਸੈਸਿੰਗ ਅਤੇ ਅਨਸਿਲਰੀ ਉਦਯੋਗਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਇੱਕ ਟਾਸਕ ਫੋਰਸ ਕਾਇਮ ਕਰ ਦਿੱਤੀ ਗਈ ਹੈ।
ਵੱਡੇ ਉਦਯੋਗਿਕ ਘਰਾਣਿਆਂ ਜਿਵੇਂ ਸੀਆਈਆਈ, ਐੱਫਆਈਸੀਸੀਆਈ, ਐਸੋਚੈਮ, ਪੀਐਚਡੀਸੀਸੀਆਈ, ਏਆਈਐਫਪੀਏ, ਆਈਸੀਸੀ, ਫਾਈਨਰ ਅਤੇ ਡੀਆਈਸੀਸੀਆਈ ਨਾਲ ਇੱਕ ਵੀਡਿਓ ਕਾਨਫਰੰਸ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਟਾਸਕ ਫੋਰਸ ਵਿਚ ਫੂਡ ਪ੍ਰੋਸੈਸਿੰਗ ਮੰਤਰਾਲੇ ਦੇ ਸਾਰੇ ਸੀਨੀਅਰ ਅਧਿਕਾਰੀਆਂ ਅਤੇ ਨਿਵੇਸ਼ ਭਾਰਤ ਦੇ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਟੀਮ ਕੋਲ ਹੁਣ ਤਕ ਆਏ 222 ਮਸਲਿਆਂ ਵਿੱਚੋਂ 98 ਨੂੰ ਹੱਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਵਿਚਾਰ ਅਧੀਨ ਹਨ।
ਇਸ ਵੀਡਿਓ ਕਾਨਫਰੰਸ ਦੌਰਾਨ ਇੰਡਸਟਰੀ ਦੇ ਪ੍ਰਤੀਨਿਧਾਂ ਨੇ ਦੱਸਿਆ ਕਿ ਬੇਸ਼ੱਕ ਜਰੂਰੀ ਵਸਤਾਂ ਦੇ ਉਤਪਾਦਨ ਅਤੇ ਢੋਅ-ਢੁਆਈ ਦੀ ਆਗਿਆ ਦੇਣ ਲਈ ਸੂਬਾ ਸਰਕਾਰਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ , ਪਰ ਸੂਬਾ ਸਰਕਾਰਾਂ ਦੁਆਰਾ ਉਹਨਾਂ ਨੂੰ ਵੱਖ ਵੱਖ ਰਸਤਿਆਂ ਉੱਤੇ ਰੋਕਿਆ ਜਾ ਰਿਹਾ ਹੈ। ਉਨ੍ਹਾਂ ਨੇ ਖੁਰਾਕੀ ਵਸਤਾਂ ਦੇ ਉਤਪਾਦਨ ਅਤੇ ਢੋਅ-ਢੁਆਈ ਸੰਬੰਧੀ ਸਾਰੇ ਰਾਜਾਂ ਲਈ ਇੱਕ ਸਾਂਝਾ ਸਿਸਟਮ ਬਣਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਉਹਨਾਂ ਨੂੰ ਫੈਕਟਰੀ ਬੰਦ ਕਰਨ, ਵੇਅਰ ਹਾਊਸ ਚਲਾਉਣ ਦੀ ਆਗਿਆ ਲੈਣ, ਇੱਕ ਥਾਂ ਤੋਂ ਦੂਜੇ ਥਾਂ ਉੱਤੇ ਜਾਣ ਅਤੇ ਉਦਯੋਗਾਂ ਦੀ ਮੈਨੇਜਮੈਂਟ ਸੰਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਡਸਟਰੀ ਪ੍ਰਤੀਨਿਧੀਆਂ ਨੇ ਇਹ ਵੀ ਦੱਸਿਆ ਕਿ ਉਤਪਾਦਨ ਚੱਲਦਾ ਰੱਖਣ ਲਈ ਲੋੜੀਂਦੀ ਲੇਬਰ ਮੌਜੂਦ ਨਹੀਂ ਹੈ ਅਤੇ ਢੋਅ-ਢੁਆਈ ਲਈ ਵਾਹਨਾਂ ਦੀ ਵੀ ਕਮੀ ਹੈ। ਉਹਨਾਂ ਇਹ ਵੀ ਅਪੀਲ ਕੀਤੀ ਕਿ ਦੇਸ਼ ਭਰ ਵਿਚ ਕਰਿਆਨਾ ਸਟੋਰਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਜਾਵੇ ਤਾਂ ਕਿ ਖੁਰਾਕੀ ਵਸਤਾਂ ਦੀ ਕੜੀ ਅੱਗੇ ਤੁਰ ਪਏ।
ਹਰਸਿਮਰਤ ਨੇ ਕਿਹਾ ਕਿ ਉਹ ਇਹ ਸੁਝਾਅ ਅੱਗੇ ਰੱਖਣਗੇ ਕਿ ਫੂਡ ਇੰਡਸਟਰੀ ਵਿਚ ਕੰਮ ਕਰਦੇ ਕਾਮਿਆਂ ਨੂੰ ਬਾਕੀ ਕਾਮਿਆਂ ਵਾਂਗ ਮੰਨਿਆ ਜਾਵੇ ਅਤੇ ਉਹਨਾਂ ਦਾ 50 ਲੱਖ ਰੁਪਏ ਦਾ ਬੀਮਾ ਕੀਤਾ ਜਾਵੇ। ਉਹਨਾਂ ਕਿਹਾ ਕਿ ਫੂਡ ਪ੍ਰੋਸੈਸਿੰਗ ਇੰਡਸਟਰੀ ਲਈ ਖੁਰਾਕੀ ਵਸਤਾਂ ਦੀ ਨਿਰਵਿਘਨ ਸਪਲਾਈ ਅਤੇ ਕੱਚੇ ਮਾਲ ਦੀ ਪ੍ਰਾਪਤੀ ਲਈ ਟਰਾਂਸਪੋਰਟ ਯੂਨੀਅਨਾਂ ਨਾਲ ਗੱਲਬਾਤ ਸ਼ੁਰੂ ਕੀਤੀ ਜਾਵੇਗੀ। ਉਹਨਾਂ ਇੰਡਸਟਰੀ ਨੁੰਮਾਇਦਿਆਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਵੱਲੋਂ ਦਿੱਤੇ ਸਾਰੇ ਸੁਝਾਵਾਂ ਅਤੇ ਸ਼ਿਕਾਇਤਾਂ ਦਾ ਉਹ ਪੰਜ ਦਿਨਾਂ ਦੇ ਅੰਦਰ ਮੁਲੰਕਣ ਕਰਨਗੇ।
ਨੈਸਲੇ ਦੇ ਸੀਐਮਡੀ ਸੁਰੇਸ਼ ਨਾਰਾਇਣ ਨੇ ਕਿਹਾ ਕਿ ਉਹਨਾਂ ਦੀ ਕੰਪਨੀ ਨੇ ਤਾਲਾਬੰਦੀ ਦੌਰਾਨ 1.10 ਲੱਖ ਲੀਟਰ ਦੁੱਧ ਦੀ ਪ੍ਰੋਸੈਸਿੰਗ ਕਰਕੇ ਮੋਗਾ ਜ਼ਿਲ੍ਹੇ ਦੇ ਪਸ਼ੂ ਪਾਲਕਾਂ ਦੀ ਮੱਦਦ ਕੀਤੀ ਹੈ ਅਤੇ ਦੁੱਧ ਦਾ ਇਕ ਤੁਪਕਾ ਵੀ ਖਰਾਬ ਨਹੀਂ ਹੋਣ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ