Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ/ਵਿਦੇਸ਼ੀ ਯਾਤਰੂਆਂ ਦੀ ਸਹੂਲਤ ਲਈ ਸਵੈ-ਘੋਸ਼ਣਾ ਫਾਰਮ ਜਾਰੀ

March 30, 2020 07:31 PM

ਚੰਡੀਗੜ੍ਹ, 30 ਮਾਰਚ (ਪੋਸਟ ਬਿਊਰੋ): ਪੰਜਾਬ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਉਨ੍ਹਾਂ ਐਨ.ਆਰ.ਆਈ. ਅਤੇ ਵਿਦੇਸ਼ੀ ਯਾਤਰੂਆਂ ਲਈ ਸਵੈ-ਘੋਸ਼ਣਾ ਫਾਰਮ ਜਾਰੀ ਕੀਤਾ ਹੈ ਜੋ ਕਿ 30 ਮਾਰਚ 2020 ਤੋਂ ਬਾਅਦ ਪੰਜਾਬ ਵਿੱਚ ਦਾਖਲ ਹੋਏ ਹਨ ਪਰ ਉਨਾਂ ਅਜੇ ਤੱਕ ਹਾਲੇ ਤੱਕ ਵੀ ਡਿਪਟੀ ਕਮਿਸ਼ਨਰ, ਸਿਵਲ ਸਰਜਨ, ਸਿਹਤ ਵਿਭਾਗ ਜਾਂ ਪੁਲਿਸ ਦੇ ਦਫਤਰਾਂ ਨਾਲ ਵੇਰਵੇ ਭੇਜਣ ਬਾਰੇ ਸੰਪਰਕ ਨਹੀਂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 30 ਮਾਰਚ 2020 ਤੋਂ ਬਾਅਦ ਪੰਜਾਬ ਵਿੱਚ ਦਾਖਲ ਹੋਏ ਬਹੁਤੇ ਪ੍ਰਵਾਸੀ ਭਾਰਤੀਆਂ ਨੇ ਆਪਣੇ ਜਿਲੇ ਵਿੱਚ ਸਬੰਧਤ ਅਥਾਰਟੀ ਨੂੰ ਜਾਣੂ ਕਰਵਾ ਦਿੱਤਾ ਹੈ। ਉਨਾਂ ਕਿਹਾ ਕਿ ਜਿੰਨਾਂ ਪ੍ਰਵਾਸੀ ਭਾਰਤੀਆਂ/ਵਿਦੇਸ਼ੀ ਯਾਤਰੀਆਂ ਦੀ ਹਾਲੇ ਤੱਕ ਵੀ ਡਿਪਟੀ ਕਮਿਸ਼ਨਰ, ਸਿਵਲ ਸਰਜਨ, ਸਿਹਤ ਵਿਭਾਗ ਜਾਂ ਪੁਲਿਸ ਦੇ ਦਫਤਰਾਂ ਦੁਆਰਾ ਤਸਦੀਕ ਨਹੀਂ ਹੋਈ ਉਨਾਂ ਲਈ ਇਹ ਸਵੈ-ਘੋਸ਼ਣਾ ਫਾਰਮ ਜਾਰੀ ਕੀਤਾ ਹੈ। ਉਨਾਂ ਕਿਹਾ ਕਿ ਅਜਿਹੇ ਪ੍ਰਵਾਸੀ ਭਾਰਤੀ ਤੇ ਵਿਦੇਸ਼ੀ ਯਾਤਰੂ ਇਹ ਸਵੈ-ਘੋਸ਼ਣਾ ਫਾਰਮ ‘ਡਾਇਲ -112’ ਨੈਸ਼ਨਲ ਐਮਰਜੈਂਸੀ ਰਿਸਪਾਂਸ ਸਿਸਟਮ (ਈਆਰਐਸਐਸ) ਵਿਖੇ ਤੁਰੰਤ ਜਮਾ ਕਰਵਾ ਦੇਣ।
ਉਨਾਂ ਅੱਗੇ ਕਿਹਾ ਕਿ ਅਜਿਹੇ ਪ੍ਰਵਾਸੀ ਭਾਰਤੀ / ਵਿਦੇਸ਼ੀ ਯਾਤਰੀ ਆਪਣੇ ਵੇਰਵੇ ‘ਡਾਇਲ -112 ਐਪ’ ‘ਤੇ (ਜੋ ਕਿ ਗੂਗਲ ਪਲੇਅ ਸਟੋਰ ’ਤੇ ਉਪਲਬਧ ਹੈ) ਉਤੇ ਜਾਂ dial-112@punjabpolice.gov.in ਈਮੇਲ ਜਾਂ http://ners.in/ ਡਾਇਲ -112 ਵੈਬਸਾਈਟ ਉਪਰ ਵੀ ਭੇਜ ਸਕਦੇ ਹਨ। ਉਸਨੇ ਅੱਗੇ ਕਿਹਾ ਕਿ ਜੇ ਕੋਈ ਵੀ ਦਿੱਤੇ ਹੋਏ ਇਸ ਈਮੇਲ ਜਾਂ ਪੋਰਟਲ ‘ਤੇ ਲੋੜੀਂਦੇ ਵੇਰਵੇ ਭੇਜਣ ਵਿਚ ਅਸਮਰੱਥ ਰਹਿੰਦਾ ਹੈ, ਤਾਂ ਇਸ ਤਰਾਂ ਦੇ ਵੇਰਵੇ ਵਟਸਐਪ ਨੰਬਰ 97799-20404 ‘ਤੇ ਵੀ ਭੇਜੇ ਜਾ ਸਕਦੇ ਹਨ। ਹਾਲਾਂਕਿ, ਉਸਨੇ ਸਪੱਸ਼ਟ ਕੀਤਾ ਕਿ 112 ਨੰਬਰ ਉਦੋਂ ਹੀ ਡਾਇਲ ਕੀਤਾ ਜਾਵੇ ਜਦੋਂ ਕੋਈ ਉੱਪਰ ਦੱਸੇ ਪਲੇਟਫਾਰਮਾਂ ’ਤੇ ਜਾਣਕਾਰੀ ਭੇਜਣ ਤੋਂ ਅਸਮਰੱਥ ਰਹਿੰਦਾ ਹੈ।
ਉਨਾਂ ਕਿਹਾ ਕਿ ਇੰਨਾਂ ਪ੍ਰਵਾਸੀ ਭਾਰਤੀਆਂ/ਵਿਦੇਸ਼ੀ ਯਾਤਰੂਆਂ ਨੂੰ ਆਪਣੇ ਵੇਰਵਿਆਂ ਵਿੱਚ ਉਨਾਂ ਦੇ ਪੰਜਾਬ ਵਿੱਚ ਆਉਣ ਦੀ ਤਾਰੀਕ ਅਤੇ ਹਵਾਈ ਅੱਡੇ ਦਾ ਨਾਮ ਜਿਥੇ ਉਹ ਉਤਰੇ ਸੀ, ਅਤੇ ਹਵਾਈ ਅੱਡੇ ਉਪਰ ਉਤਰਨ ਦੀ ਤਾਰੀਕ ਆਦਿ ਲਿਖਣੀ ਪਵੇਗੀ। ਇਸ ਤੋਂ ਇਲਾਵਾ ਉਹ ਪੰਜਾਬ ਵਿਚ ਜਿੰਨਾਂ-ਜਿੰਨਾਂ ਸਥਾਨਾਂ ਉਪਰ ਗਏ ਅਤੇ ਉਨਾਂ ਦੇ ਪਾਸਪੋਰਟ ਨੰਬਰ ਸਮੇਤ ਉਨਾਂ ਨਾਮ ਅਤੇ ਸੰਪਰਕ ਵੇਰਵਿਆਂ ਜਿਵੇਂ ਮੋਬਾਈਲ ਨੰਬਰ, ਲੈਂਡਲਾਈਨ ਨੰਬਰ ਅਤੇ ਈਮੇਲ-ਆਈਡੀ ਨਾਲ ਸਬੰਧਤ ਜਾਣਕਾਰੀ ਵੀ ਫਾਰਮ ਵਿੱਚ ਲਿਖਣੀ ਪਵੇਗੀ। ਉਨਾਂ ਨੂੰ ਆਪਣੇ ਪਾਸਪੋਰਟ ਵਿਚ ਦੱਸੇ ਅਨੁਸਾਰ ਆਪਣਾ ਸਥਾਈ ਪਤਾ ਵੀ ਲਿਖਣਾ ਚਾਹੀਦਾ ਹੈ ਅਤੇ ਇਸ ਫੇਰੀ ਦੌਰਾਨ ਜੇਕਰ ਉਹ ਕਿਸੇ ਹੋਟਲ ਵਿਚ ਰਹੋ ਅਤੇ ਹੁਣ ਕਿਸ ਮੌਜੂਦਾ ਪਤੇ ਉਪਰ ਉਹ ਰਹਿੰਦੇ ਹਨ, ਉਸ ਸਬੰਧੀ ਵੀ ਜਾਣਕਾਰੀ ਇਸ ਫ਼ਾਰਮ ਵਿੱਚ ਭਰਨੀ ਹੋਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ