Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬ ਸਰਕਾਰ ਨੇ ਮੈਡੀਕਲ, ਚਿੰਤਾ ਅਤੇ ਪ੍ਰੇਸ਼ਾਨੀ ਨਾਲ ਜੁੜੇ ਮੁੱਦਿਆਂ ਬਾਰੇ ਸਲਾਹ ਲਈ ਵਿਸ਼ੇਸ਼ ਕੋਵਿਡ ਹੈਲਪਲਾਈਨ ਨੰਬਰ ਕੀਤਾ ਜਾਰੀ

March 30, 2020 07:35 PM

ਚੰਡੀਗੜ੍ਹ, 30 ਮਾਰਚ (ਪੋਸਟ ਬਿਊਰੋ): ਤਾਲਾਬੰਦੀ ਦੌਰਾਨ ਮੈਡੀਕਲ ਅਤੇ ਪਰੇਸ਼ਾਨੀ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਲਈ, ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਨਾਗਰਿਕਾਂ ਲਈ ਇੱਕ ਸਪੈਸ਼ਲ ਹੈਲਪਲਾਈਨ ਨੰਬਰ 18001804104 ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਲੋਕ ਟੈਲੀ-ਕਾਨਫਰੰਸ 'ਤੇ ਸੀਨੀਅਰ ਡਾਕਟਰਾਂ ਦੇ ਨੈਟਵਰਕ ਨਾਲ ਜੁੜ ਕੇ ਕੋਵਿਡ -19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ ਸਕਦੇ ਹਨ।
ਇਸ ਮੰਤਵ ਲਈ ਆਈ.ਐਮ.ਸੀ. ਦੁਆਰਾ 1800 ਤੋਂ ਵੱਧ ਸੀਨੀਅਰ ਡਾਕਟਰਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿਨ੍ਹਾਂ ਨੂੰ ਪਲੇਟਫਾਰਮ, ਇਸਦੇ ਪ੍ਰੋਟੋਕੋਲ ਅਤੇ ਕਾਰਜਕੁਸ਼ਲਤਾਵਾਂ ਬਾਰੇ ਨਿਯਮਤ ਤੌਰ 'ਤੇ ਸਿਖਲਾਈ ਦਿੱਤੀ ਗਈ ਹੈ। ਇਹ ਜਾਣਕਾਰੀ ਪ੍ਰਸ਼ਾਸਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਦਿੱਤੀ।
ਹੈਲਪਲਾਈਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਵਿਨੀ ਮਹਾਜਨ ਨੇ ਕਿਹਾ ਕਿ ਐਮਰਜੈਂਸੀ ਡਾਕਟਰੀ ਸਹਾਇਤਾ ਲਈ ਮਾਮਲਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਪਹਿਲ ਦੇਣ ਲਈ ਇਕ ਇੰਟੈਲੀਜੈਂਟ ਕੋਰੋਨਾਵਾਇਰਸ ਟ੍ਰਾਈਜਿੰਗ ਸਿਸਟਮ ਵਿਕਸਤ ਕੀਤਾ ਗਿਆ ਹੈ। ਇਹ ਪ੍ਰਣਾਲੀ ਆਈਸੋਲੇਸ਼ਨ, ਘਰੇਲੂ ਕੁਆਰੰਟੀਨ ਅਤੇ ਉਹ ਲੋਕ ਜਿਨ੍ਹਾਂ ਨੂੰ ਡਾਕਟਰੀ ਦੇਖਭਾਲ ਦੀ ਲੋੜ ਹੈ, ਲਈ ਮਾਮਲਿਆਂ ਦੀ ਪਛਾਣ ਕਰਨ ਵਿਚ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਅੱਗੇ ਦੀ ਜਾਂਚ ਅਤੇ ਕਾਰਵਾਈ ਲਈ ਕੇਸ ਸਰਕਾਰ ਨੂੰ ਸੂਚਿਤ ਕੀਤੇ ਜਾਣਗੇ।
ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਵਿਭਾਗ ਵਲੋਂ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ ਜੋ ਕਿ ਪੰਜਾਬ ਸਰਕਾਰ ਦੇ ਰਾਜ ਕੌਵਿਡ 19 ਕੰਟਰੋਲ ਰੂਮ (ਐਸ.ਸੀ.ਸੀ.ਆਰ.) ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੀ ਪੰਜਾਬ ਰਾਜ ਸ਼ਾਖਾ ਨਾਲ ਰਲ਼ਕੇ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਵਿਸ਼ੇਸ਼ਤਾ ਨੂੰ ਐਂਡਰਾਇਡ ਪਲੇਅਸਟੋਰ ਅਤੇ ਆਈਓਐਸ ਐਪਸਟੋਰ 'ਤੇ ਉਪਲਬਧ ਕੋਵਾ ਪੰਜਾਬ ਮੋਬਾਇਲ ਐਪਲੀਕੇਸ਼ਨ ਵਿਚ ਵੀ ਸ਼ਾਮਲ ਕੀਤਾ ਗਿਆ ਹੈ।
ਤਾਲਾਬੰਦੀ ਦੌਰਾਨ ਗੈਰ-ਐਮਰਜੈਂਸੀ ਮਾਮਲਿਆਂ ਵਿੱਚ ਡਾਕਟਰਾਂ ਤੱਕ ਪਹੁੰਚ ਨਾ ਹੋਣ ਕਾਰਨ ਲੋਕਾਂ ਵਿੱਚ ਘਬਰਾਹਟ ਤੇ ਸਹਿਮ ਹੈ। ਉਸ ਨੇ ਅੱਗੇ ਕਿਹਾ ਕਿ ਡਾਕਟਰਾਂ ਤੋਂ ਪੇਸ਼ੇਵਰ ਡਾਕਟਰੀ ਸਲਾਹ ਲੈਣ ਨਾਲ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਲੱਛਣਾਂ ਨੂੰ ਸਮਝਣ ਵਿਚ ਮਦਦ ਮਿਲੇਗੀ ਅਤੇ ਉਹ ਲੋੜ ਅਨੁਸਾਰ ਆਪਣੇ ਅਤੇ ਆਪਣੇ ਪਰਿਵਾਰ ਦੇ ਭਲੇ ਲਈ ਕੰਮ ਸਕਣਗੇ।
ਵਿਨੀ ਮਹਾਜਨ ਨੇ ਅੱਗੇ ਕਿਹਾ ਕਿ ਸਮਾਜ ਦੇ ਸਭ ਤੋਂ ਗਰੀਬ ਵਰਗਾਂ ਲਈ ਕਰਫਿਊ ਦੌਰਾਨ ਮਿਆਰੀ ਡਾਕਟਰੀ ਸਲਾਹ ਅਤੇ ਇਲਾਜ ਤੱਕ ਪਹੁੰਚ ਬਣਾਉਣ ਵਿੱਚ ਇਹ ਤਕਨਾਲੋਜੀ ਬਹੁਤ ਸਹਾਇਤਾ ਕਰੇਗੀ।
ਹੈਲਪਲਾਈਨ ਦੇ ਕੰਮਕਾਜ ਬਾਰੇ ਦੱਸਦਿਆਂ, ਉਹਨਾਂ ਕਿਹਾ ਕਿ ਆਉਣ ਵਾਲੀਆਂ ਕਾਲਾਂ ਦਾ ਪਹਿਲਾਂ ਆਈਵੀਆਰ ਰਾਹੀਂ ਜਵਾਬ ਦਿੱਤਾ ਜਾਵੇਗਾ। ਇਹ ਆਈਵੀਆਰ ਲੋੜੀਂਦੀ ਸਹਾਇਤਾ ਦੇ ਅਧਾਰ 'ਤੇ ਕਾਲਾਂ ਨੂੰ ਫਿਲਟਰ ਕਰੇਗਾ ਅਤੇ ਕੋਵਿਡ ਜਾਂ ਸਿਹਤ ਸੰਬੰਧੀ ਹੋਰ ਮੁੱਦਿਆਂ ਬਾਰੇ ਡਾਕਟਰੀ ਸਲਾਹ ਦੀ ਲੋੜ ਹੋਣ ਦੇ ਮਾਮਲਿਆਂ ਵਿੱਚ ਵਧੇਰੇ ਜਾਣਕਾਰੀ ਜਿਵੇਂ ਕਿ ਹਾਲ ਹੀ ਵਿੱਚ ਕੀਤੀ ਗਈ ਯਾਤਰਾ ਅਤੇ ਲੱਛਣਾਂ ਸਬੰਧੀ ਜਾਣਕਾਰੀ ਹਾਸਲ ਕਰੇਗਾ। ਇਹ ਜਾਣਕਾਰੀ ਆਈਐਮਏ ਡਾਕਟਰਾਂ ਦੇ ਨੈਟਵਰਕ ਨਾਲ ਸਾਂਝੀ ਕੀਤੀ ਜਾਏਗੀ ਅਤੇ ਨਾਗਰਿਕ ਨੂੰ ਇੱਕ ਰਜਿਸਟਰਡ ਡਾਕਟਰ ਤੋਂ ਕਾਲ-ਬੈਕ ਆਵੇਗੀ ਜੋ ਅੱਗੇ ਮਰੀਜ਼ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਕੇ ਇਲਾਜ, ਸਾਵਧਾਨੀਆਂ ਅਤੇ ਹੋਰ ਸਬੰਧਿਤ ਕਿਰਿਆਵਾਂ ਬਾਰੇ ਸਲਾਹ ਦੇਵੇਗਾ।
ਆਈਐਮਏ ਪੰਜਾਬ ਅਧੀਨ ਡਾਕਟਰ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਸਵੈ-ਸੇਵੀ ਸਹਾਇਤਾ ਕਰਨ ਲਈ ਵਚਨਬੱਧ ਹਨ।
ਨਾਗਰਿਕਾਂ ਨੂੰ ਕੋਵਿਡ ਦੇ ਨਾਲ ਨਾਲ ਸਿਹਤ ਸੰਬੰਧੀ ਹੋਰ ਮੁੱਦਿਆਂ ਬਾਰੇ ਸਲਾਹ ਦਿੱਤੀ ਜਾਵੇਗੀ ਕਿਉਂਕਿ ਲਾਕਡਾਊਨ ਦੌਰਾਨ ਨਾਗਰਿਕਾਂ ਲਈ ਪੇਸ਼ੇਵਰ ਡਾਕਟਰੀ ਸਲਾਹ ਲੈਣਾ ਅਤੇ ਉਨ੍ਹਾਂ ਤੱਕ ਪਹੁੰਚਣਾ ਮੁਸ਼ਕਲ ਹੋ ਸਕਦਾ ਹੈ। ਆਈਐਮਏ ਪੰਜਾਬ ਦੇ ਪ੍ਰਧਾਨ ਡਾ. ਨਵਜੋਤ ਦਹੀਆ ਨੇ ਕਿਹਾ ਹੈ ਕਿ ਨਾਗਰਿਕਾਂ ਦਰਮਿਆਨ ਡਰ ਨੂੰ ਖ਼ਤਮ ਕਰਨ ਅਤੇ ਉਹਨਾਂ ਨੂੰ ਮਿਆਰੀ ਇਲਾਜ ਤੇ ਡਾਕਟਰੀ ਸਲਾਹ ਮਸ਼ਵਰਾ ਕਰਨ ਲਈ ਆਈਐਮਏ ਸਾਰੇ ਉਪਰਾਲੇ ਕਰੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ