Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਏਅਰ ਕੈਨੇਡਾ ਕਰੇਗੀ 16,500 ਕਾਮਿਆਂ ਦੀ ਛਾਂਗੀ

March 31, 2020 05:48 AM

ਮਾਂਟਰੀਅਲ, 30 ਮਾਰਚ (ਪੋਸਟ ਬਿਊਰੋ) : ਕੋਵਿਡ-19 ਕਾਰਨ ਘਾਟਾ ਝੱਲ ਰਹੀ ਏਅਰ ਕੈਨੇਡਾ ਵੱਲੋਂ ਆਰਜ਼ੀ ਤੌਰ ਉੱਤੇ 16,500 ਕਰਮਚਾਰੀਆਂ ਦੀ ਛਾਂਗੀ ਕੀਤੀ ਜਾਵੇਗੀ। ਇਹ ਛਾਂਗੀ ਇਸ ਹਫਤੇ ਤੋਂ ਹੀ ਸ਼ੁਰੂ ਕਰ ਦਿੱਤੀ ਜਾਵੇਗੀ।
ਮਾਂਟਰੀਅਲ ਸਥਿਤ ਏਅਰਲਾਈਨ ਦੀਆਂ ਉਡਾਨਾਂ ਦੀ ਸਮਰੱਥਾ ਵਿੱਚ ਅਚਾਨਕ ਆਈ ਕਮੀ ਦੇ ਚੱਲਦਿਆਂ 15,200 ਯੂਨੀਅਨ ਵਰਕਰਾਂ ਤੇ 1300 ਮੈਨੇਜਰਾਂ ਨੂੰ ਕੱਢਣ ਦਾ ਕੰਮ ਇਸ ਸੁ਼ੱਕਰਵਾਰ ਤੋਂ ਸੁ਼ਰੂ ਹੋਵੇਗਾ ਤੇ ਅਪਰੈਲ ਤੇ ਮਈ ਤੱਕ ਚੱਲੇਗਾ। ਇੱਕ ਬਿਆਨ ਜਾਰੀ ਕਰਕੇ ਏਅਰਲਾਈਨ ਦੇ ਚੀਫ ਐਗਜੈ਼ਕਟਿਵ ਕੈਲਿਨ ਰੋਵਿਨੈਸਕੂ ਨੇ ਆਖਿਆ ਕਿ ਐਨੀ ਵੱਡੀ ਗਿਣਤੀ ਵਿੱਚ ਆਪਣੇ ਕਰਮਚਾਰੀਆਂ ਦੀ ਛਾਂਗੀ ਕਰਨਾ ਸਾਡੇ ਲਈ ਬਹੁਤ ਦੁਖਦਾਈ ਫੈਸਲਾ ਹੈ ਪਰ ਹਾਲ ਦੀ ਘੜੀ ਕੰਮ ਵਿੱਚ ਆਈ ਕਮੀ ਕਾਰਨ ਸਾਨੂੰ ਇਹ ਫੈਸਲਾ ਕਰਨਾ ਪੈ ਰਿਹਾ ਹੈ।
ਗਲੋਬਲ ਸ਼ੱਟਡਾਊਨ ਕਾਰਨ ਏਅਰਲਾਈਨ ਵੱਲੋਂ ਆਪਣੀਆਂ ਬਹੁਤੇ ਕੌਮਾਂਤਰੀ ਤੇ ਅਮਰੀਕਾ ਵਾਲੇ ਰੂਟਸ ਬੰਦ ਕੀਤੇ ਹੋਏ ਹਨ। ਏਅਰ ਕੈਨੇਡਾ ਨੇ ਆਖਿਆ ਕਿ ਉਨ੍ਹਾਂ ਦੀ ਇਸ ਸਕੀਮ ਨਾਲ ਉਨ੍ਹਾਂ ਨੂੰ 500 ਮਿਲੀਅਨ ਡਾਲਰ ਦੀ ਬਚਤ ਹੋਵੇਗੀ। ਇੱਥੇ ਦੱਸਣਾ ਬਣਦਾ ਹੈ ਕਿ ਸੀਈਓ ਤੇ ਚੀਫ ਫਾਇਨਾਂਸ਼ੀਅਲ ਆਫੀਸਰ ਮਾਈਕ ਰੌਸੀਊ ਵੱਲੋਂ ਆਪਣੀਆਂ 100 ਫੀ ਸਦੀ ਤਨਖਾਹਾਂ ਛੱਡੀਆਂ ਜਾ ਰਹੀਆਂ ਹਨ ਜਦਕਿ ਬਾਕੀ ਦੀ ਐਗਜੈ਼ਕਟਿਵ ਟੀਮ ਵਲੋਂ 25 ਫੀ ਸਦੀ ਤੇ 50 ਫੀ ਸਦੀ ਤਨਖਾਹ ਨਹੀਂ ਲਈ ਜਾਵੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ