Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਸੀਆਈਐਫ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਲਈ ਰਾਹਤ ਪੈਕੇਜ ਦੀ ਅਪੀਲ

March 31, 2020 06:31 AM

ਟੋਰਾਂਟੋ, 30 ਮਾਰਚ (ਪੋਸਟ ਬਿਊਰੋ) : ਕੈਨੇਡਾ ਇੰਡੀਆ ਫਾਊਂਡੇਸ਼ਨ (ਸੀਆਈਐਫ) ਵੱਲੋਂ ਸਰਕਾਰ ਕੋਲ ਅਪੀਲ ਕੀਤੀ ਗਈ ਹੈ ਕਿ ਕੈਨੇਡੀਅਨ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਪੜ੍ਹਦੇ ਕੌਮਾਂਤਰੀ ਵਿਦਿਆਰਥੀਆਂ ਨੂੰ ਰਾਹਤ ਪੈਕੇਜ ਦਿੱਤਾ ਜਾਵੇ ਤਾਂ ਜੋ ਇਸ ਸੰਕਟ ਦੀ ਘੜੀ ਵਿੱਚ ਉਹ ਆਪਣੇ ਕਮਰਿਆਂ ਦੇ ਕਿਰਾਏ ਤੇ ਗਰੌਸਰੀ ਦੇ ਬਿੱਲ ਦੇਣ ਦੇ ਤਣਾਅ ਤੋਂ ਛੁਟਕਾਰਾ ਪਾ ਸਕਣ।
ਕੌਮਾਂਤਰੀ ਵਿਦਿਆਰਥੀ ਕੋਵਿਡ-19 ਮਹਾਮਾਰੀ ਕਾਰਨ ਬੇਹੱਦ ਤਣਾਅ ਵਿੱਚ ਹਨ। ਬਹੁਗਿਣਤੀ ਵਿਦਿਆਰਥੀ ਦੋ ਵਕਤ ਦੀ ਰੋਟੀ ਦਾ ਜੁਗਾੜ ਆਰਜ਼ੀ ਪਾਰਟ ਟਾਈਮ ਨੌਕਰੀਆਂ ਕਰਕੇ ਕਰ ਰਹੇ ਹਨ। ਮੌਜੂਦਾ ਮਹਾਮਾਰੀ ਕਾਰਨ ਉਨ੍ਹਾਂ ਕੋਲ ਵਸੀਲਿਆਂ ਦੀ ਬਹੁਤ ਘਾਟ ਹੋ ਗਈ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਘਰਾਂ ਤੋਂ ਮਿਲਣ ਵਾਲੀ ਹਰ ਕਿਸਮ ਦੀ ਮਦਦ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।
ਪਿਛਲੇ ਪੰਜ ਸਾਲਾਂ ਵਿੱਚ ਕੈਨੇਡਾ ਵਿੱਚ ਭਾਰਤ ਤੋਂ ਆਉਣ ਵਾਲੇ ਵਿਦਿਆਰਥੀਆਂ ਵਿੱਚ ਕਾਫੀ ਵਾਧਾ ਦਰਜ ਕੀਤਾ ਗਿਆ। ਇਸ ਸਮੇਂ ਕੈਨੇਡਾ ਭਰ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ 600,000 ਕੌਮਾਂਤਰੀ ਵਿਦਿਆਰਥੀ ਪੜ੍ਹਾਈ ਕਰ ਰਿਹਾ ਹੈ, ਜਿਨ੍ਹਾਂ ਵਿੱਚੋਂ 50 ਫੀ ਸਦੀ ਓਨਟਾਰੀਓ ਵਿੱਚ ਹਨ। ਇੱਕ ਅੰਦਾਜੇ ਮੁਤਾਬਕ ਕੈਨੇਡਾ ਵਿੱਚ 200,000 ਕੌਮਾਂਤਰੀ ਵਿਦਿਆਰਥੀ ਸਿਰਫ ਭਾਰਤ ਤੋਂ ਹਨ।
ਕੈਨੇਡਾ ਇੰਡੀਆ ਫਾਊਂਡੇਸ਼ਨ ਦੇ ਚੇਅਰ ਅਨਿਲ ਸ਼ਾਹ ਨੇ ਆਖਿਆ ਕਿ ਇਹ ਵਿਦਿਆਰਥੀ ਕੈਨੇਡਾ ਤੇ ਆਪਣੇ ਮੂਲ ਦੇਸ਼ ਦਰਮਿਆਨ ਕੜੀ ਦੀ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਆਖਿਆ ਕਿ ਆਉਣ ਵਾਲੇ ਸਮੇਂ ਵਿੱਚ ਉਹ ਭਵਿੱਖ ਦੀ ਸਕਿੱਲਡ ਵਰਕ ਫੋਰਸ ਵਜੋਂ ਵੀ ਕੈਨੇਡਾ ਵਿੱਚ ਆਪਣਾ ਬਣਦਾ ਹਿੱਸਾ ਪਾਉਣਗੇ। ਇਸ ਮੌਕੇ ਸੀਆਈਐਫ ਦੇ ਨੈਸ਼ਨਲ ਕਨਵੀਨਰ ਸਤੀਸ਼ ਠੱਕਰ ਤੇ ਨੈਸ਼ਨਲ ਕੋ-ਕਨਵੀਨਰ ਪੰਕਜ ਦੇਵ ਨੇ ਵੀ ਆਪਣੇ ਵਿਚਾਰ ਪ੍ਰਗਟਾਏ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ