Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਸੰਸਾਰ ਸਿਹਤ ਸੰਗਠਨ ਨੇ ਕਿਹਾ: ਕੋਰੋਨਾ ਦੀ ਇਨਫੈਕਸ਼ਨ ਤੋਂ ਬਚਾਅ ਲਈ ਲਾਸ਼ ਨੂੰ ਸਾੜਿਆ ਜਾਣਾ ਹੀ ਸਹੀ

March 31, 2020 08:21 AM

ਨਵੀਂ ਦਿੱਲੀ, 30 ਮਾਰਚ, (ਪੋਸਟ ਬਿਊਰੋ)- ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲੇ ਵਿਅਕਤੀ ਦੀ ਲਾਸ਼ ਦਾ ਅੰਤਿਮ ਸਸਕਾਰ ਕਰਨ ਬਾਰੇ ਵਿਸ਼ਵ ਸਿਹਤ ਸੰਗਠਨ (ਡਬਲਿਊ ਐੱਚ ਓ) ਨੇ ਗਾਈਡਲਾਈਨ ਜਾਰੀ ਕੀਤੀ ਹੈ ਕਿ ਇਨਫੈਕਸ਼ਨ ਦੀ ਰੋਕਥਾਮ, ਮਹਾਮਾਰੀ ਉੱਤੇ ਕੰਟਰੋਲ ਅਤੇ ਸਿਹਤ ਸੰਭਾਲ ਦਾ ਧਿਆਨ ਰੱਖ ਕੇ ਏਦਾਂ ਦੀ ਲਾਸ਼ ਨੂੰ ਆਈਸੋਲੇਸ਼ਨ ਰੂਮ ਜਾਂ ਕਿਸੇ ਖੇਤਰ ਤੋਂ ਏਧਰ-ਓਧਰ ਲਿਜਾਣ ਦੌਰਾਨ ਲਾਸ਼ ਦੇ ਸੰਪਰਕ ਵਿੱਚ ਆਉਣ ਤੋਂ ਬਚਣ ਲਈ ਸੀਲਡ ਬਕਸੇ ਵਿੱਚ ਲਿਜਾ ਕੇ ਇਸ ਨੂੰ ਅਗਨ ਭੇਟ ਕਰਨਾ ਹੀ ਠੀਕ ਹੋਵੇਗਾ।
ਡਬਲਿਊ ਐੱਚ ਓ ਦੀ ਹਦਾਇਤ ਮੁਤਾਬਕ ਮੁਰਦਾਘਰ ਵਿੱਚ ਲਾਸ਼ ਦੀ ਸੰਭਾਲ ਅਤੇ ਪੋਸਟ ਮਾਰਟਮ ਲਈ ਕੋਰੋਨਾ ਦੇ ਪੀੜਤ ਦੀ ਲਾਸ਼ ਮੁਰਦਾਘਰ ਤੋਂ ਸ਼ਮਸ਼ਾਨਘਾਟ ਜਾਂ ਕਬਰਸਤਾਨ ਲਿਜਾਣ ਤੋਂ ਪਹਿਲਾਂ ਸੀਲਡ ਬਾਡੀ ਬੈਗ ਵਿੱਚ ਪੂਰੀ ਤਰ੍ਹਾਂ ਸੀਲ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਲਾਸ਼ ਦੇ ਫਲੂਇਡਸ ਦੀ ਲੀਕੇਜ ਨਾ ਹੋ ਸਕੇ। ਲਾਸ਼ ਨੂੰ ਸੰਭਾਲਣ ਵਾਲੇ ਲੋਕਾਂ ਲਈ ਡਿਸਪੋਜ਼ੇਬਲ ਅਤੇ ਲੰਮੇ ਕਾਲਰ ਅਤੇ ਕਫ਼ ਵਾਲੇ ਗਾਊਨ ਦੀ ਵਰਤੋਂ ਲਈ ਕਿਹਾ ਗਿਆ ਹੈ। ਲਾਸ਼ ਦੇ ਬਾਹਰੀ ਹਿੱਸੇ ਉੱਤੇ ਬਾਡੀ ਫਲੂਇਡਸ, ਮੈਲਾ ਜਾਂ ਕੋਈ ਲੀਕੇਜ ਦਿਖਾਈ ਦੇਵੇ ਤਾਂ ਗਾਊਨ ਵਾਟਰ ਪਰੂਫ਼ ਚਾਹੀਦਾ ਹੈ।
ਵਿਸ਼ਵ ਸਿਹਤ ਸੰਗਠਨ ਦੇ ਮੁਤਾਬਕ ਮੁਰਦਾਘਰ ਦੇ ਸਟਾਫ ਅਤੇ ਅੰਤਿਮ ਸਸਕਾਰ ਕਰਨ ਵਾਲਿਆਂ ਨੂੰ ਹੱਥਾਂ ਨੂੰ ਸਮੁੱਚੇ ਤੌਰ ਉੱਤੇ ਸਟੈਂਡਰਡ ਚੌਕਸੀ ਰੱਖਣੀ ਚਾਹੀਦੀ ਤੇ ਯੋਗ ਨਿੱਜੀ ਸੁਰੱਖਿਆ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਇਸ ਦੌਰਾਨ ਮਹਾਰਾਸ਼ਟਰ ਦੀ ਸਰਕਾਰ ਨੇ ਕਿਹਾ ਹੈ ਕਿ ਕੋਰੋਨਾ ਨਾਲ ਮਰਨ ਵਾਲੇ ਹਰੇਕ ਵਿਅਕਤੀ ਦੀ ਲਾਸ਼ ਨੂੰ ਸਾੜਨਾ ਹੋਵੇਗਾ, ਭਾਵੇਂ ਉਹ ਕਿਸੇ ਵੀ ਧਰਮ ਦਾ ਹੋਵੇ, ਉਸ ਨੂੰ ਦਫ਼ਨਾਉਣ ਦੀ ਆਗਿਆ ਨਹੀਂ ਹੋਵੇਗੀ। ਅੰਤਿਮ ਸਸਕਾਰ ਲਈ ਸਿਰਫ਼ ਪੰਜ ਲੋਕ ਜਾਣਗੇ। ਮੰਨਿਆ ਜਾਂਦਾ ਹੈ ਕਿ ਲਾਸ਼ ਦਫ਼ਨਾਉਣ ਨਾਲ ਹੋਰਨਾਂ ਵਿੱਚ ਇਨਫੈਕਸ਼ਨ ਦੀ ਸੰਭਾਵਨਾ ਰਹਿੰਦੀ ਹੈ, ਇਸ ਲਈ ਲਾਸ਼ ਨੂੰ ਸਾੜਨਾ ਹੀ ਇਨਫੈਕਸ਼ਨ ਫੈਲਣ ਤੋਂ ਰੋਕਣ ਲਈ ਠੀਕ ਤਰੀਕਾ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ